ਜਲੰਧਰ: ਪੂਰਬ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਜੀਵ ਸ਼ੁਕਲਾ (Rajiv Shukla) ਨੇ ਜਲੰਧਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਦੇਸ਼ ਵਿੱਚ ਮੋਦੀ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਨੇ ਕਿਹਾ ਕਿ ਅੱਜ ਦੇਸ਼ ਦੀ ਅਰਥਵਿਵਸਥਾ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ।
ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ 'ਚ ਨਹੀਂ ਪਨਪਣ ਦਿੱਤਾ ਜਾਏਗਾ ਅੱਤਵਾਦ
ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਵਿੱਚ ਅੱਤਵਾਦ ਨੂੰ ਬਿਲਕੁਲ ਵੀ ਨਹੀਂ ਪਨਪਣ ਦਿੱਤਾ ਜਾਏਗਾ। ਇਸ ਦੇ ਨਾਲ ਹੀ ਇਸ਼ਾਰਿਆਂ-ਇਸ਼ਾਰਿਆਂ ਵਿਚ ਉਨ੍ਹਾਂ ਨੇ ਚਰਨਜੀਤ ਚੰਨੀ ਨੂੰ ਅਗਲਾ ਮੁੱਖ ਮੰਤਰੀ ਵੀ ਐਲਾਨ ਦਿੱਤਾ। ਇਸ ਮੌਕੇ ਉਨ੍ਹਾਂ ਨੇ ਇੱਕ ਕਿਤਾਬ ਦਾ ਵਿਮੋਚਨ ਵੀ ਕੀਤਾ ਜਿਸ ਦਾ ਨਾਮ ਆਮਦਨੀ ਨਾ ਹੋਈ ਦੋਗੁਣੀ ਤੇ ਦਰਦ ਹੋਇਆ ਸੌ ਗੁਣਾ' ਰੱਖਿਆ ਗਿਆ ਹੈ ਅਤੇ ਇਸ ਵਿੱਚ ਕਿਸਾਨੀ ਮੁੱਦਿਆਂ ਤੇ ਕੇਂਦਰ ਸਰਕਾਰ ਨੂੰ ਘੇਰਿਆ ਗਿਆ ਹੈ।
ਕੇਂਦਰ ਸਰਕਾਰ ਨੇ ਜੋ ਕਿਸਾਨਾਂ ਤੇ ਅੱਤਿਆਚਾਰ ਕੀਤੇ ਨੇ ਉਨ੍ਹਾਂ ਨੂੰ ਕਦੇ ਵੀ ਨਹੀਂ ਭੁੱਲਣਗੇ ਕਿਸਾਨ
ਰਾਜੀਵ ਸ਼ੁਕਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਕਿਸਾਨਾਂ ਤੇ ਅੱਤਿਆਚਾਰ ਕੀਤੇ ਨੇ ਉਨ੍ਹਾਂ ਨੂੰ ਕਿਸਾਨ ਕਦੇ ਵੀ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਵਿਚ ਉਨ੍ਹਾਂ ਦੀ ਸਰਕਾਰ ਸੀ ਤਾਂ ਕਿਸਾਨਾਂ ਨੂੰ ਫਸਲ ਬੀਮਾ ਯੋਜਨਾ ਦਿੱਤੀ ਗਈ ਸੀ ਅਤੇ ਓਸ ਵੇਲੇ ਕਿਸਾਨਾਂ ਨੂੰ ਐੱਮਐੱਸਪੀ ਦੀ ਠੀਕ ਠਾਕ ਮਿਲਦੀ ਸੀ ਜਦਕਿ ਮੌਜੂਦਾ ਸਰਕਾਰ ਨੇ ਸਿਵਾਏ ਕਿਸਾਨਾਂ ਦਾ ਨੁਕਸਾਨ ਕਰਨ ਦੇ ਅਤੇ ਵੱਡੇ ਵਪਾਰਕ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦੇ ਹੋਰ ਕੁਝ ਨਹੀਂ ਕੀਤਾ। ਇਹੀ ਕਾਰਨ ਹੈ ਕਿ ਅੱਜ ਕਿਸਾਨ ਆਪਣੇ ਬੱਚਿਆਂ ਨੂੰ ਜਾਂ ਤਾਂ ਵਿਦੇਸ਼ ਭੇਜ ਰਹੇ ਨੇ ਜਾਂ ਫਿਰ ਉਨ੍ਹਾਂ ਦੇ ਬੱਚੇ ਪ੍ਰਾਈਵੇਟ ਨੌਕਰੀਆਂ ਕਰਨ ਲਈ ਮਜ਼ਬੂਰ ਹਨ।
ਕੇਂਦਰ ਸਰਕਾਰ ਵੱਡੇ ਵਪਾਰਕ ਘਰਾਣਿਆਂ ਨੂੰ ਫਾਇਦਾ ਦਿਵਾਉਣ ਵਿੱਚ ਲੱਗੀ ਹੋਈ ਹੈ
ਉਧਰ ਪੱਤਰਕਾਰਾਂ ਵੱਲੋਂ ਪੁੱਛੇ ਜਾਣ ਤੇ ਕਿ ਕਾਂਗਰਸ ਦੇ ਹੀ 4 ਵਿਧਾਇਕ ਉਨ੍ਹਾਂ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਖ਼ਿਲਾਫ਼ ਸ਼ਿਕਾਇਤਾਂ ਕਰ ਰਹੇ ਨੇ ਰਾਜੀਵ ਸ਼ੁਕਲਾ ਨੇ ਕਿਹਾ ਕਿ ਇਸ ਦਾ ਫੈਸਲਾ ਹਾਈ ਕਮਾਨ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਨੋਟਬੰਦੀ, ਜਟਿਲ ਜੀਐੱਸਟੀ ਅਤੇ ਕੋਰੋਨਾ ਵਰਗੇ ਹਾਲਾਤਾਂ ਵਿੱਚ ਨੌਜਵਾਨ ਬੇਰੁਜ਼ਗਾਰ ਹੋ ਗਏ ਨੇ ਅਤੇ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ। ਉਧਰ ਦੂਸਰੇ ਪਾਸੇ ਕੇਂਦਰ ਸਰਕਾਰ ਵੱਡੇ ਵਪਾਰਕ ਘਰਾਣਿਆਂ ਨੂੰ ਫਾਇਦਾ ਦਿਵਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੇ ਤੰਜ ਕੱਸਦੇ ਹੋਏ ਕਿਹਾ ਕਿ ਅੱਜ ਉਨ੍ਹਾਂ ਵਪਾਰਿਕ ਭਰਾਵਾਂ ਨੂੰ ਵੀਰਤਾ ਪੁਰਸਕਾਰ ਮਿਲਣਾ ਚਾਹੀਦਾ ਹੈ ਜੋ ਇਸੇ ਮੁਸ਼ਕਿਲ ਹਾਲਾਤ ਵਿੱਚ ਵੀ ਜਟਿਲ ਜੀਐੱਸਟੀ ਵਰਗੀਆਂ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ।
ਉਧਰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਉੱਠੇ ਬਵਾਲ ਦੇ ਬਾਰੇ ਬੋਲਦੇ ਹੋਏ ਰਾਜੀਵ ਸ਼ੁਕਲਾ ਨੇ ਕਿਹਾ ਕਿ ਇਸ ਵਿੱਚ ਰਾਸ਼ਟਰੀ ਸੁਰੱਕਸ਼ਾ ਦੇ ਮੱਦੇਨਜ਼ਰ ਕੁਝ ਵੀ ਗਲਤ ਨਹੀਂ ਹੋਇਆ।
ਇਹ ਵੀ ਪੜ੍ਹੋ: ਈਡੀ ਦੀ ਰੇਡ ਨੂੰ ਲੈਕੇ ਚੰਨੀ ਦਾ ਕੇਂਦਰ ’ਤੇ ਤਿੱਖਾ ਹਮਲਾ