ਜਲੰਧਰ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ( Dr. Rajkumar Verka) ਜਲੰਧਰ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਈ ਮਸਲਿਆ ’ਤੇ ਚਰਚਾ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ’ਚ ਕਾਂਗਰਸ ਪਾਰਟੀ ’ਚ ਹੁਣ ਕਿਸੇ ਵੀ ਤਰ੍ਹਾਂ ਦਾ ਕੋਈ ਝਗੜਾ ਨਹੀਂ ਹੈ।
'ਸਿੱਧੂ ਦਾ ਅਸਤੀਫਾ ਨਹੀਂ ਕੀਤਾ ਗਿਆ ਮਨਜ਼ੂਰ'
ਇਸ ਦੌਰਾਨ ਕੈਬਨਿਟ ਮੰਤਰੀ ਵੇਰਕਾ ਨੇ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਅਸਤੀਫੇ ਬਾਰੇ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨੂੰ ਮਨਜ਼ੂਰ ਹੀ ਨਹੀਂ ਕੀਤਾ ਗਿਆ ਹੈ ਤਾਂ ਕਰਕੇ ਇਸ ’ਤੇ ਕੋਈ ਹੋਰ ਸਵਾਲ ਨਹੀਂ ਉੱਠਦਾ ਹੈ।
'ਅਰਵਿੰਦ ਕੇਜਰੀਵਾਲ ਦੇ ਦੇਣ ਅਸਤੀਫਾ'
ਉੱਥੇ ਹੀ ਦੂਜੇ ਪਾਸੇ ਵੇਰਕਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਵੱਲੋਂ ਨੌਕਰੀਆਂ ਦੇ ਦਾਅਵੇ ’ਤੇ ਉਨ੍ਹਾਂ ਕਿਹਾ ਕਿ ਜੇਕਰ ਆਪਣੇ ਕਾਰਜਕਾਲ ਵਿਚ ਖ਼ੁਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਇੱਕ ਲੱਖ ਸਰਕਾਰੀ ਨੌਕਰੀ ਦਿੱਤੀ ਹੋਵੇ ਤਾਂ ਉਹ ਨਾ ਸਿਰਫ਼ ਇੱਥੋਂ ਨੰਗੇ ਪੈਰੀਂ ਦਿੱਲੀ ਚੱਲ ਕੇ ਜਾਣਗੇ ਅਤੇ ਮੁਆਫੀ ਮੰਗਣਗੇ,ਬਲਕਿ ਉਹ ਆਮ ਆਦਮੀ ਪਾਰਟੀ ’ਚ ਸ਼ਾਮਲ ਵੀ ਹੋ ਜਾਣਗੇ। ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਅਰਵਿੰਦ ਕੇਜਰੀਵਾਲ ਅਸਤੀਫਾ ਦੇ ਦੇਣ।
'10 ਹਜ਼ਾਰ ਸਫਾਈ ਕਰਮਚਾਰੀਆਂ ਨੂੰ ਕੀਤਾ ਜਾਵੇਗਾ ਪੱਕਾ'
ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕੈਬਨਿਟ ਮੰਤਰੀ ਵੇਰਕਾ ਨੇ ਕਿਹਾ ਕਿ ਜਲਦ ਹੀ ਇਸ ’ਤੇ ਕਾਰਵਾਈ ਸ਼ੁਰੂ ਹੋ ਜਾਵੇਗੀ। ਫਿਲਹਾਲ ਇਸ ਮਹੀਨੇ ਦੇ ਅੰਦਰ-ਅੰਦਰ ਪੰਜਾਬ ਵਿੱਚ 10 ਹਜ਼ਾਰ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰ ਦਿੱਤਾ ਜਾਵੇਗਾ।
ਇਹ ਵੀ ਪੜੋ: ਪੰਜਾਬ ਦੇ ਵਜ਼ੀਰਾਂ ਨੂੰ ਇੰਚਾਰਜ ਵਜੋਂ ਜ਼ਿਲ੍ਹੇ ਅਲਾਟ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ