ETV Bharat / state

ਰਾਕੇਸ਼ ਟਕੈਤ ਨੇ ਕਿਸਾਨਾਂ ਨੂੰ ਇੱਕਜੁੱਟ ਹੋਣ ਦੀ ਕੀਤੀ ਅਪੀਲ, ਕਿਹਾ ਵੱਡੇ ਅੰਦੋਲਨ ਲਈ ਰਹੋ ਤਿਆਰ - ਪਰਾਲੀ ਸਾੜਨ ਤੋਂ ਇਲਾਵਾ ਕੋਈ ਵਿਕਲਪ ਨਹੀਂ

ਭਾਰਤੀ ਕਿਸਾਨ ਯੂਨੀਅਨ (bahrti kisan union) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਅੱਜ ਜਲੰਧਰ ਦੇ ਕਿਸ਼ਨਗੜ੍ਹ ਵਿੱਚ ਪੁੱਜੇ। ਉਨ੍ਹਾਂ ਕਿਹਾ ਕਿ ਸਰਕਾਰਾਂ ਲਗਾਤਾਰ ਕਿਸਾਨਾਂ ਨਾਲ ਧੋਖਾ ਕਰ ਰਹੀਆਂ ਹਨ ਅਤੇ ਕਿਸਾਨਾਂ ਨੂੰ ਵੱਡੇ ਅੰਦੋਲਨ ਲਈ ਤਿਆਰ ਰਹਿਣਾ ਚਾਹੀਦਾ ਹੈ।

In Jalandhar, Rakesh Takait appealed to the farmers to unite, said to be ready for a big movement
ਰਾਕੇਸ਼ ਟਕੈਤ ਨੇ ਕਿਸਾਨਾਂ ਨੂੰ ਇੱਕਜੁੱਟ ਹੋਣ ਦੀ ਕੀਤੀ ਅਪੀਲ, ਕਿਹਾ ਵੱਡੇ ਅੰਦੋਲਨ ਲਈ ਰਹੋ ਤਿਆਰ
author img

By

Published : Oct 29, 2022, 12:14 PM IST

ਜਲੰਧਰ: ਪੰਜਾਬ ਫੇਰੀ ਉੱਤੇ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ (Farmer leader Rakesh Tikat) ਨੇ ਜਲੰਧਰ ਦੇ ਕਿਸ਼ਨਗੜ੍ਹ ਵਿੱਚ ਕਿਹਾ ਕਿ ਸਰਕਾਰਾਂ ਅਜੇ ਵੀ ਕਿਸਾਨਾਂ ਨੂੰ ਧੋਖਾ ਦੇ ਰਹੀਆਂ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਜਾਅਲਸਾਜ਼ ਹੈ ਅਤੇ ਬੇਈਮਾਨ ਹੈ ਜੋ ਦੇਸ਼ ਦੇ ਇਤਿਹਾਸ ਨੂੰ ਬਦਲਣਾ ਚਾਹੁੰਦੀ ਹੈ ।

ਉਨ੍ਹਾਂ ਕਿਹਾ ਕਿ ਸਰਕਾਰ ਸੰਯੁਕਤ ਕਿਸਾਨ ਮੋਰਚੇ ਨੂੰ ਦੋ ਫਾੜ ਕਰਨਾ ਚਾਹੁੰਦੀ ਹੈ, ਟਿਕੈਤ ਨੇ ਕਿਹਾ ਕਿ ਸਿੰਘੂ ਬਾਰਡਰ ਜਾਣ ਦਾ ਹਾਲੇ ਕੋਈ ਵੀ ਪਲਾਨ ਨਹੀਂ ਹੈ ਪਰ ਫਿਰ ਵੀ ਕਿਸਾਨ ਇੱਕ ਵੱਡੇ ਅੰਦੋਲਨ ਲਈ ਤਿਆਰ (Be prepared for the big movement) ਰਹਿਣ। ਉਨ੍ਹਾਂ ਕਿਹਾ ਕਿ ਸਮਾਂ ਆਉਣ ਉੱਤੇ ਇਸ ਦਾ ਸਥਾਨ ਵੀ ਦੱਸ ਦਿੱਤਾ ਜਾਏਗਾ ਟਿਕੈਤ ਨੇ ਕਿਹਾ ਕਿ ਇਸ ਵਾਰ ਆਉਣ ਵਾਲੇ ਵੱਡੇ ਅੰਦੋਲਨ ਵਿੱਚ ਇਕੱਲੇ ਕਿਸਾਨ ਹੀ ਨਹੀਂ ਬਲਕਿ ਦੇਸ਼ ਦੇ ਨੌਜਵਾਨ ਬਜ਼ੁਰਗ ਸਭ ਹਿੱਸਾ ਲੈਣਗੇ ।

ਪਰਾਲੀ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੇ ਸਰਕਾਰ ਪਰਾਲੀ ਦੇ ਮਸਲੇ ਨੂੰ ਹੱਲ ਕਰਨਾ (Solving the stubble issue) ਚਾਹੁੰਦੀ ਹੈ ਤਾਂ ਆਪ ਹੀ ਕੋਈ ਐਸੀ ਤਕਨੀਕ ਕਿਸਾਨਾਂ ਨੂੰ ਦੱਸ ਦੇਵੇ ਜਿਸ ਨਾਲ ਬਿਨਾਂ ਪਰਾਲੀ ਤੋਂ ਝੋਨਾ ਹੋ ਸਕਦਾ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਵੱਡੀਆਂ ਵੱਡੀਆਂ ਖੇਤੀਬਾੜੀ ਯੂਨੀਵਰਸਿਟੀਆਂ , ਸਾਇੰਟਿਸਟ ਅਤੇ ਹੋਰ ਅਧਿਕਾਰੀ ਮੌਜੂਦ ਨੇ ਉਹ ਕੋਈ ਐਸੀ ਟੈਕਨਾਲੋਜੀ ਦੱਸਣ ਜਿਸ ਨਾਲ ਪਰਾਲੀ ਦਾ ਹੱਲ ਹੋ ਸਕੇ ।

ਰਾਕੇਸ਼ ਟਕੈਤ ਨੇ ਕਿਸਾਨਾਂ ਨੂੰ ਇੱਕਜੁੱਟ ਹੋਣ ਦੀ ਕੀਤੀ ਅਪੀਲ, ਕਿਹਾ ਵੱਡੇ ਅੰਦੋਲਨ ਲਈ ਰਹੋ ਤਿਆਰ

ਉੱਧਰ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸੈਕਟਰੀ ਹਰਿੰਦਰ ਸਿੰਘ ਲੱਖੋਵਾਲ ਨੇ ਵੀ ਪਰਾਲੀ ਬਾਰੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਸੌ ਰੁਪਏ ਕੁਇੰਟਲ ਦੇ ਹਿਸਾਬ ਨਾਲ ਪਰਾਲੀ ਨਸ਼ਟ ਕਰਨ ਲਈ ਦੇਵੇ ਜਾਂ ਫਿਰ ਪੰਜ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਤਾਂ ਕਿਸਾਨ ਇਸ ਮਸਲੇ ਦਾ ਕੋਈ ਹੱਲ ਸੋਚ ਸਕਦੇ ਹਨ

ਲੱਖੋਵਾਲ ਨੇ ਕਿਹਾ ਜੇਕਰ ਸਰਕਾਰ ਉਨ੍ਹਾਂ ਦੀ ਮਦਦ ਨਹੀਂ ਕਰਦੀ ਤਾਂ ਕਿਸਾਨਾਂ ਕੋਲ ਪਰਾਲੀ ਸਾੜਨ ਤੋਂ ਇਲਾਵਾ ਹੋਰ ਕੋਈ ਵਿਕਲਪ (No choice but to burn stubble) ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਇੱਕ ਕਿਸਾਨ ਪਰਾਲੀ ਸਾੜਦਾ ਹੈ ਤਾਂ ਉਹਦਾ ਅਸਰ ਸਭ ਤੋਂ ਪਹਿਲੇ ਉਸਦੇ ਪਿੰਡ ਵਿੱਚ ਉਸ ਦੇ ਪਰਿਵਾਰ ਉੱਤੇ ਹੀ ਪੈਂਦਾ ਹੈ। ਉਨ੍ਹਾਂ ਮੁਤਾਬਕ ਪਰਾਲੀ ਨੂੰ ਨਸ਼ਟ ਕਰਨ ਲਈ ਜੋ ਮਸ਼ੀਨਾਂ ਮੌਜੂਦ ਨੇ ਉਨ੍ਹਾਂ ਲਈ ਵੱਡੇ ਟਰੈਕਟਰਾਂ ਦੀ ਲੋੜ ਹੈ ਜੋ ਆਮ ਕਿਸਾਨ ਕੋਲ ਨਹੀਂ ਹੁੰਦਾ।

ਇਹ ਵੀ ਪੜ੍ਹੋ: ਰਾਮ ਰਹੀਮ ਨੂੰ ਮਿਲੀ ਪੈਰੋਲ ਮਾਮਲਾ, ਹਾਈਕੋਰਟ ਦੇ ਵਕੀਲ ਨੇ ਹਰਿਆਣਾ ਸਰਕਾਰ ਨੂੰ ਭੇਜਿਆ ਨੋਟਿਸ

ETV Bharat Logo

Copyright © 2025 Ushodaya Enterprises Pvt. Ltd., All Rights Reserved.