ਜਲੰਧਰ : ਅੱਜ ਬਹੁਜਨ ਸਮਾਜ ਪਾਰਟੀ ਅਲਾਇੰਸ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਦੇ ਅੰਬੇਦਕਰ ਪਾਰਕ ਤੋਂ ਲੈ ਕੇ ਡੀ.ਸੀ ਦਫ਼ਤਰ ਤੱਕ ਇਕ ਰੋਸ ਰੈਲੀ ਕੱਢੀ ਗਈ ਜੋ ਕਿ ਕਿਸਾਨਾਂ ਦੇ ਸਮਰਥਨ ਵਿੱਚ ਅਤੇ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਸੀ।
ਜਿਸ ਤੋਂ ਬਾਅਦ ਕਿ ਜਲੰਧਰ ਦੇ ਡੀ.ਸੀ ਘਨਸ਼ਾਮ ਥੋਰੀ ਨੂੰ ਇਸ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਅਲਾਇੰਸ ਵੱਲੋਂ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਅਤੇ ਉਸ ਤੋਂ ਬਾਅਦ ਪੁਤਲਾ ਫੂਕ ਪ੍ਰਦਰਸ਼ਨ ਵੀ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਜੈ ਯਾਦਵ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਰਹੀ ਹੈ ਅਤੇ ਪਿਛਲੇ ਕਾਫੀ ਸਮੇਂ ਤੋਂ ਹਰ ਔਖੀ ਘੜੀ ਦੇ ਵਿੱਚ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਤੇ ਬੈਠੇ ਹੋਏ ਹਨ। ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਇਨ੍ਹਾਂ ਕਿਸਾਨਾਂ ਦੀ ਹੱਕ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਇਸ ਖੇਤੀ ਕਾਨੂੰਨ ਨੂੰ ਰੱਦ ਕਰ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ:ਆਪਣੇ 4 ਕਾਰਜਕਾਰੀ ਪ੍ਰਧਾਨਾਂ ਨਾਲ ਕੈਪਟਨ ਦਰਬਾਰ ਪੁੱਜੇ ਸਿੱਧੂ
ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੀਕਰ ਕਿ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰੇਗੀ, ਉਨ੍ਹਾਂ ਵੱਲੋਂ ਇਸੇ ਤਰ੍ਹਾਂ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ।