ETV Bharat / state

ਬੇਅੰਤ ਸਿੰਘ ਦੇ ਬੁੱਤ ਉੱਤੇ ਖਾਲਿਸਤਾਨ ਦੇ ਨਾਅਰੇ ਲਿਖੇ, ਭੜਕੇ ਰਵਨੀਤ ਬਿੱਟੂ

ਜਲੰਧਰ ਵਿੱਚ ਬੀਐਮਸੀ ਚੌਂਕ ਅੰਦਰ ਬੇਅੰਤ ਸਿੰਘ ਦੇ ਬੁੱਤ ਤੇ ਖਾਲਿਸਤਾਨ ਦੇ ਨਾਅਰੇ ਲਿਖਣ (Slogans of Khalistan written on the statue of Beant Singh) ਤੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਭੜਕ ਉੱਠੇ ਹਨ। ਉਨ੍ਹਾਂ ਕਿਹਾ ਪੰਜਾਬ ਦਾ ਮਾਹੌਲ ਨਹੀਂ ਹੋਣ ਖ਼ਰਾਬ ਹੋਣ ਨਹੀਂ ਦੇਵਾਂਗੇ। Slogans of Khalistan written on the statue.

Ravneet Bittu statement
Ravneet Bittu statement
author img

By

Published : Aug 28, 2022, 6:39 PM IST

Updated : Aug 28, 2022, 7:23 PM IST

ਜਲੰਧਰ: ਜਲੰਧਰ ਦੇ ਵਿੱਚ ਸਾਬਕਾ ਮੁਖ ਮੰਤਰੀ ਬੇਅੰਤ ਸਿੰਘ ਦੀ ਪ੍ਰਤਿਮਾ ਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖਣ ਦਾ ਮਾਮਲਾ ਹੁਣ ਤੂਲ ਫੜਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ (Member Parliament Ravneet Bittu) ਨੇ ਆਪਣੀ ਵਿਰੋਧ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਕੰਮ ਕਿਸੇ ਬਹਾਦਰ ਦਾ ਨਹੀਂ ਸਗੋਂ ਗਿੱਦੜਾਂ ਦਾ ਕੰਮ ਹੈ। ਇਸ ਦੌਰਾਨ ਉਹਨਾਂ ਬੇਅੰਤ ਸਿੰਘ ਦੇ ਬੁੱਤ ਤੇ ਫੁੱਲ ਅਰਪਿਤ ਕੀਤੇ ਅਤੇ ਸ਼ਰਧਾਂਜਲੀ ਭੇਟ ਕੀਤੀ ਨਾਲ ਹੀ ਦੇਸ਼ ਵਿਰੋਧੀ ਤਾਕਤਾਂ ਤੇ ਵੀ ਜੰਮ ਕੇ ਵਰ੍ਹੇ।

Ravneet Bittu statement on writing slogans of Khalistan

ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਅਸੀਂ ਬੇਅੰਤ ਸਿੰਘ ਦੀ ਤੀਜੀ ਪੀੜ੍ਹੀ ਹਾਂ ਇਨ੍ਹਾਂ ਸਮਾਜ ਵਿਰੋਧੀ ਅਨਸਰਾ ਮਨਸੂਬਿਆਂ ਦੇ ਵਿੱਚ ਕਾਮਯਾਬ ਨਹੀਂ ਹੋਣ ਦੇਣਗੇ। ਰਵਨੀਤ ਬਿੱਟੂ ਨੇ ਕਿਹਾ ਕਿ ਜੋ ਅਮਰੀਕਾ ਵਿਚ ਬੈਠ ਕੇ ਪੰਨੂੰ ਵਰਗੇ ਦੇਸ਼ ਦਾ ਮਾਹੌਲ ਖਰਾਬ ਕਰ ਰਹੇ ਹਨ, ਉਹਨਾਂ ਦਾ ਵਕਤ ਵੀ ਜਲਦ ਆ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਦੇ ਨੌਜਵਾਨਾਂ ਨੂੰ ਵਰਗਲਾ ਕੇ ਗ਼ਲਤ ਰਾਹ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦੋਂਕਿ ਸਾਡੇ ਬਜੁਰਗਾਂ ਨੇ ਇਨ੍ਹਾਂ ਤਾਕਤਾਂ ਨੂੰ ਕੁਚਲਣ ਲਈ ਅੱਡੀ ਚੋਟੀ ਦਾ ਜੋਰ ਲਗਾ ਦਿੱਤਾ ਸੀ ਅਤੇ ਇਹਨਾਂ ਨੂੰ ਕਦੇ ਵੀ ਉੱਠਣ ਨਹੀਂ ਦਿੱਤਾ ਗਿਆ।

ਰਵਨੀਤ ਬਿੱਟੂ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰ ਧਮਕੀਆਂ ਦੇ ਰਹੇ ਹਨ ਕਿ 31 ਅਗਸਤ ਨੂੰ ਬੇਅੰਤ ਸਿੰਘ ਦੀ ਬਰਸੀ ਜੇਕਰ ਕੋਈ ਮਨਾਵੇਗਾ ਤਾਂ ਉਸ ਨੂੰ ਬੰਬ ਨਾਲ ਉੱਡਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਬੰਬਾਂ ਤੋਂ ਡਰਨ ਵਾਲੇ ਨਹੀਂ, ਜਾਨ ਦੀਆਂ ਕੁਰਬਾਨੀਆਂ ਦੇ ਕੇ ਉਨ੍ਹਾਂ ਦੇ ਪਰਿਵਾਰ ਨੇ ਪੰਜਾਬ ਵਿਚ ਅਮਨ-ਸ਼ਾਂਤੀ ਕਾਇਮ ਕੀਤੀ ਹੈ। ਬਿੱਟੂ ਨੇ ਕਿਹਾ ਕਿ ਉਹ ਕਿਹੜੇ ਮਰਦ ਨੇ ਇੱਕ ਬੁੱਤ ਨਾਲ ਜੋ ਬੋਲ ਨਹੀਂ ਸਕਦਾ ਜਿਸ ਵਿੱਚ ਜਾਨ ਨਹੀਂ ਹੈ ਉਸ ਉੱਤੇ ਜਾ ਕੇ ਇਹ ਸਭ ਲਿਖ ਰਹੇ ਹਨ।

ਇਸ ਦੌਰਾਨ ਉਨਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਆਗੂਆਂ ਦੀ ਮਨਸ਼ਾ ਤੇ ਵੀ ਸਵਾਲ ਖੜੇ ਕੀਤੇ ਅਤੇ ਕਿਹਾ ਕਿ ਉਹ ਇਸੇ ਲਈ ਇਨ੍ਹਾਂ ਦਾ ਵਿਰੋਧ ਕਰ ਰਹੇ ਨੇ ਕਿਉਂਕਿ ਉਹਨਾਂ ਦੇ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਜਾਵੇਗਾ। ਜਦੋਂਕਿ ਪੰਜਾਬ ਦੇ ਵਿਚ ਕੁਰਬਾਨੀਆਂ ਦੇਣ ਤੋਂ ਬਾਅਦ ਵੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਵਧੀ ਹੈ। ਉਨ੍ਹਾਂ ਕਾਂਗਰਸ ਨੂੰ ਵਿਧਾਨ ਸਭਾ ਚੋਣਾਂ ਦੇ ਵਿਚ ਵੋਟਿੰਗ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਲੋਕਾਂ ਨੇ 30 ਲੱਖ ਤੋਂ ਵੱਧ ਵੋਟਾਂ ਕਾਂਗਰਸ ਨੂੰ ਪਈਆਂ ਹਨ।

ਇਹ ਵੀ ਪੜ੍ਹੋ: ਭਾਰਤੀ ਰਾਸ਼ਟਰੀ ਕਾਂਗਰਸ ਦੇ ਨਵੇ ਪ੍ਰਧਾਨ ਲਈ ਵੋਟਾਂ ਸਤਾਰਾਂ ਅਕਤੂਬਰ ਨੂੰ ਹੋਣਗੀਆਂ

Last Updated : Aug 28, 2022, 7:23 PM IST

For All Latest Updates

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.