ਜਲੰਧਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਜਲੰਧਰ ਦੇ ਕਰਤਾਰਪੁਰ ਇਲਾਕੇ ਦੇ ਸਰਾਏ ਖਾਸ ਪਿੰਡ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਰਾਘਵ ਚੱਡਾ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੀ ਮੌਜੂਦ ਸੀ।
ਅਰਵਿੰਦ ਕੇਜਰੀਵਾਲ ਵੱਲੋਂ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਦੇਣ ਦੇ ਵਾਅਦੇ (wind of giving a thousand rupees) ਦੀ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਮਹਿਲਾਵਾਂ ਵੀ ਉੱਥੇ ਮੌਜੂਦ ਸਨ। ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਗਈ ਇਸ ਰਜਿਸਟ੍ਰੇਸ਼ਨ ਬਾਰੇ ਮਹਿਲਾਵਾਂ ਨੇ ਅਰਵਿੰਦ ਕੇਜਰੀਵਾਲ ਨਾਲ ਸਿੱਧੀ ਗੱਲਬਾਤ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਜੋ ਇੱਕ ਇੱਕ ਹਜ਼ਾਰ ਰੁਪਏ ਦੀ ਰਾਸ਼ੀ ਹਰ ਮਹੀਨੇ ਮਹਿਲਾਵਾਂ ਨੂੰ ਦੇਣ ਦਾ ਵਾਅਦਾ ਕੀਤਾ ਹੈ ਉਹ ਸ਼ਲਾਘਾਯੋਗ ਹੈ ਅਤੇ ਮਹਿਲਾਵਾਂ ਨੂੰ ਇਸ ਇੱਕ ਇੱਕ ਹਜ਼ਾਰ ਰੁਪਏ ਨਾਲ ਉਂਜ ਫਾਇਦਾ ਜ਼ਰੂਰ ਹੋਵੇਗਾ।
ਆਸ਼ਾ ਵਰਕਰ ਸਰਬਜੀਤ ਕੌਰ ਦਾ ਕਹਿਣਾ ਹੈ ਕਿ ਮਹਿਲਾਵਾਂ ਨੂੰ 1000 ਰੁਪਏ ਨਹੀਂ ਰੁਜ਼ਗਾਰ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਹਰ ਵਾਰ ਬਹੁਤ ਸਾਰੇ ਵਾਅਦੇ ਕਰਦੀਆਂ ਹਨ ਪਰ ਬਾਅਦ ਵਿੱਚ ਉਹ ਵਾਅਦੇ ਪੂਰੇ ਨਹੀਂ ਹੁੰਦੇ।
ਇਹ ਵੀ ਪੜੋ:ਦਿੱਲੀ ਸਿੱਖ ਦੰਗੇ:ਸੱਜਨ ਕੁਮਾਰ ’ਤੇ ਦੋਸ਼ ਤੈਅ