ਜਲੰਧਰ: 26 ਜਨਵਰੀ ਨੂੰ ਦਿੱਲੀ ਦੇ ਰਿੰਗ ਰੋਡ 'ਤੇ ਕਿਸਾਨਾਂ ਨੇ ਆਪਣੀ ਕਿਸਾਨੀ ਅੰਦੋਲਨ ਦੇ ਹੱਕ ਵਿੱਚ ਟਰੈਕਟਰ ਮਾਰਚ ਕਰਨਾ ਹੈ। ਇਸ ਦੇ ਚਲਦੇ ਕਿਸਾਨ ਸਮੇਂ-ਸਮੇਂ ਸਿਰ ਇਸ ਦੀ ਰਿਹਸਲਾਂ ਅਤੇ ਪਿੰਡਾਂ ਸ਼ਹਿਰਾਂ ਦੇ ਵੱਖ-ਵੱਖ ਇਲਾਕਿਆਂ ਵਿੱਚ ਟਰੈਕਟਰ ਮਾਰਚ ਕੱਢ ਰਹੇ ਹਨ। ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਕਿ 26 ਜਨਵਰੀ ਨੂੰ ਹੋਣ ਵਾਲੀ ਰਿੰਗ ਰੋਡ 'ਤੇ ਟਰੈਕਟਰ ਮਾਰਚ ਵਿੱਚ ਸ਼ਮੂਲੀਅਤ ਕਰਕੇ, ਕਿਸਾਨਾਂ ਦਾ ਸਾਥ ਦੇਣ।
ਜਲੰਧਰ ਵਿੱਚ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜਲੰਧਰ ਦੇ ਤਿੰਨ ਮੁੱਖ ਇਲਾਕਿਆਂ ਵਿੱਚੋਂ ਟਰੈਕਟਰ ਮਾਰਚ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਇਹ ਬਿੱਲ ਲਿਆਂਦੇ ਹਨ ਉਹ ਇਸ ਦਾ ਵਿਰੋਧ ਕਰਦੇ ਹਨ ਅਤੇ ਜੋ ਇਹ ਟਰੈਕਟਰ ਮਾਰਚ ਲਈ ਰਿਹਸਲ ਕੀਤੀ ਜਾ ਰਹੀ ਹੈ। ਇਸ ਮਾਰਚ ਨੂੰ ਕੱਢਣ ਦਾ ਮੁੱਖ ਉਦੇਸ਼ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਕਿਸਾਨਾਂ ਦੇ ਹੱਕ ਦੀ ਆਵਾਜ਼ ਨੂੰ ਵੱਧ ਤੋਂ ਵੱਧ ਬੁਲੰਦ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਰਿੰਗ ਰੋਡ 'ਤੇ ਹੋਣ ਵਾਲੀ 26 ਜਨਵਰੀ ਦੇ ਮਾਰਚ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਜੋ ਟਰੈਕਟਰ ਮਾਰਚ ਕੱਢਿਆ ਹੈ ਇਸ ਰਾਹੀਂ ਉਹ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ 26 ਛੱਬੀ ਤਰੀਕ ਦੇ ਮਾਰਚ ਵਿੱਚ ਵੱਧ ਤੋਂ ਵੱਧ ਪੁੱਜਣ ਅਤੇ ਕਿਸਾਨਾਂ ਦਾ ਸਹਿਯੋਗ ਦੇਣ। ਇਸ ਟਰੈਕਟਰ ਮਾਰਚ ਨਾਲ ਕੇਂਦਰ ਸਰਕਾਰ 'ਤੇ ਦਬਾਅ ਬਣਾਇਆ ਜਾ ਸਕੇ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।