ETV Bharat / state

ਰਿਲਾਇੰਸ ਪੈਟਰੋਲ ਪੰਪ ਮੁਲਾਜ਼ਮ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

ਨਕੋਦਰ-ਨੂਰਮਹਿਲ ਸੜਕ 'ਤੇ ਸਥਿਤ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ 'ਤੇ ਮੋਟਰਸਾਈਕਲ ਸਵਾਰ ਨਕਾਬਪੋਸ਼ ਤਿੰਨ ਨੌਜਵਾਨਾਂ 'ਚੋਂ ਇਕ ਨੇ ਪੈਟਰੋਲ ਪੰਪ ਦੇ ਮੁਲਾਜ਼ਮ 'ਤੇ ਲੁੱਟ ਦੀ ਨੀਅਤ ਨਾਲ ਗੋਲ਼ੀਆਂ ਚਲਾਈਆਂ।

ਰਿਲਾਇੰਸ ਪੈਟਰੋਲ ਪੰਪ ਮੁਲਾਜ਼ਮ 'ਤੇ ਮੋਟਰਸਾਇਕਲ ਸਵਾਰਾਂ ਨੇ ਚਲਾਈਆਂ ਗੋਲੀਆਂ

author img

By

Published : Nov 15, 2020, 4:37 PM IST

ਜਲੰਧਰ: ਨਕੋਦਰ-ਨੂਰਮਹਿਲ ਸੜਕ 'ਤੇ ਸਥਿਤ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ 'ਤੇ ਮੋਟਰਸਾਈਕਲ ਸਵਾਰ ਨਕਾਬਪੋਸ਼ ਤਿੰਨ ਨੌਜਵਾਨਾਂ 'ਚੋਂ ਇੱਕ ਨੇ ਪੈਟਰੋਲ ਪੰਪ ਦੇ ਮੁਲਾਜ਼ਮ 'ਤੇ ਲੁੱਟ ਦੀ ਨੀਅਤ ਨਾਲ ਗੋਲ਼ੀਆਂ ਚਲਾਈਆਂ। ਇਸ ਮਗਰੋਂ ਜ਼ਖ਼ਮੀ ਨੌਜਵਾਨ ਨੂੰ ਸਥਾਨਕ ਇੱਕ ਨਿਜੀ ਹਸਪਤਾਲ ਭਰਤੀ ਕਰਵਾਇਆ ਗਿਆ।

ਰਿਲਾਇੰਸ ਪੈਟਰੋਲ ਪੰਪ ਮੁਲਾਜ਼ਮ 'ਤੇ ਮੋਟਰਸਾਇਕਲ ਸਵਾਰਾਂ ਨੇ ਚਲਾਈਆਂ ਗੋਲੀਆਂ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਸ਼ੁਰੂ ਕੀਤੀ। ਪੈਟਰੋਲ ਪੰਪ ਦਾ ਮਾਲਕ ਅਦਿਤਿਆ ਨੇ ਜ਼ਖ਼ਮੀ ਹੋਏ ਪੈਟਰੋਲ ਪੰਪ ਦੇ ਮੁਲਾਜ਼ਮ ਜਸਵਿੰਦਰ 'ਤੇ ਮੋਟਰਸਾਈਕਲ ਸਵਾਰ ਨਕਾਬਪੋਸ਼ ਤਿੰਨ ਨੌਜਵਾਨਾਂ ਨੇ ਉਸ ਕੋਲੋਂ ਕੈਸ਼ ਦੀ ਮੰਗ ਕੀਤੀ। ਕੈਸ਼ ਨਾ ਦੇਣ 'ਤੇ ਇੱਕ ਨੌਜਵਾਨ ਨੇ ਉਸ 'ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਹ ਜ਼ਖ਼ਮੀ ਹੋ ਗਿਆ। ਗੋਲ਼ੀਆਂ ਚਲਾਉਣ ਤੋਂ ਬਾਅਦ ਨੌਜਵਾਨ ਮੋਟਰਸਾਈਕਲ 'ਤੇ ਫ਼ਰਾਰ ਹੋ ਗਏ।

ਐਸਐਚਓ ਜਤਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਫਿਲਹਾਲ ਜ਼ਖਮੀ ਵਿਅਕਤੀ ਜੇਰੇ ਇਲਾਜ ਹੈ ਅਤੇ ਇਸ ਘਟਨਾ 'ਚ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.