ਜਲੰਧਰ: ਜ਼ਿਲ੍ਹੇ ਦੇ ਪਿੰਡਾਂ ਵਿੱਚ ਹੜ੍ਹ ਪੀੜਤਾਂ ਲਈ ਰੈਸਕਿਊ ਆਪਰੇਸ਼ਨ ਜਾਰੀ ਹੈ। ਉਨ੍ਹਾਂ ਨੂੰ ਦਵਾਈਆਂ ਅਤੇ ਖਾਣ-ਪੀਣ ਦਾ ਸਾਮਾਨ ਪਹੁੰਚਾ ਜਾ ਰਿਹਾ ਹੈ। ਐਨਡੀਆਰਐਫ ਦੇ ਜਵਾਨਾਂ ਵੱਲੋਂ ਲਗਾਤਾਰ ਰਾਹਤ ਅਤੇ ਬਚਾਅ ਦਾ ਕੰਮ ਦਿਨ-ਰਾਤ ਕੀਤਾ ਜਾ ਰਿਹਾ ਹੈ।
ਐਨਡੀਆਰਐਫ ਦੇ ਕਮਾਂਡੈਂਟ ਰਵੀ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜਵਾਨਾਂ ਨੇ ਲੋਕਾਂ ਨੂੰ ਖਾਣ ਪੀਣ ਦਾ ਸਾਮਾਨ ਅਤੇ ਹੋਰ ਸਮੱਗਰੀ ਵੰਡੀ ਹੈ। ਇੰਨਾ ਹੀ ਨਹੀਂ, ਜਵਾਨ ਮਵੇਸ਼ੀਆਂ ਨੂੰ ਵੀ ਸੁਰੱਖਿਅਤ ਥਾਂਵਾਂ 'ਤੇ ਪਹੁੰਚਾ ਰਹੇ ਹਨ ਅਤੇ ਛੋਟੇ ਬੱਚਿਆਂ ਨੂੰ ਵੀ ਮਹਿਫੂਜ਼ 'ਤੇ ਪਹੁੰਚਾਇਆ ਜਾ ਰਿਹਾ ਹੈ।
ਜਲੰਧਰ ਦੇ ਪਿੰਡ ਗਿੱਦੜ ਪਿੰਡੀ ਵਿੱਚ ਵੀ ਹੜ੍ਹ ਨੇ ਕਾਫ਼ੀ ਤਬਾਹੀ ਮਚਾਈ ਹੋਈ ਹੈ। ਪ੍ਰਭਾਵਿਤ ਲੋਕਾਂ ਨੂੰ ਪੀਣ ਦੇ ਪਾਣੀ ਤੋਂ ਇਲਾਵਾ ਜ਼ਰੂਰੀ ਸਾਮਾਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪਿੰਡ ਟੇਂਡੀਵਾਲਾ ਦਾ ਟੁੱਟਿਆ ਬੰਨ੍ਹ, ਪ੍ਰਸ਼ਾਸਨ ਦੀ ਮੁਸਤੈਦੀ ਕਾਰਨ ਟਲਿਆ ਖਤਰਾ
ਏਡੀਆਰ ਅਤੇ ਕਮਾਂਡੈਟ ਰਵੀ ਕੁਮਾਰ ਦਾ ਕਹਿਣਾ ਹੈ ਕਿ ਸਤਲੁਜ ਅਤੇ ਭਾਖੜਾ ਵਿੱਚ ਪਹਿਲਾਂ ਨਾਲੋਂ ਪਾਣੀ ਦੇ ਜਲ ਪੱਧਰ ਵਿੱਚ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਅਜੇ ਕੁਝ ਹੋਰ ਦਿਨ ਜਵਾਨ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਰਹਿ ਕੇ ਆਪਣੀਆਂ ਸੇਵਾਵਾਂ ਦੇਣਗੇ।