ਜਲੰਧਰ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਕਾਫ਼ੀ ਗਰਮਾ ਗਈ ਹੈ। ਜਿਸ ਨੂੰ ਲੈ ਕੇ ਕਾਂਗਰਸ ਸਰਕਾਰ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਅਕਾਲੀ ਦਲ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਇਸ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਡਿਪਟੀ ਕਮਿਸ਼ਨਰ ਜਲੰਧਰ ਦੇ ਦਫ਼ਤਰ ਦੇ ਬਾਹਰ ਪਵਨ ਕੁਮਾਰ ਟੀਨੂੰ ਦੀ ਅਗਵਾਈ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਜਲੰਧਰ ਦੇ ਤਮਾਮ ਅਕਾਲੀ ਦਲ ਆਗੂ ਅਤੇ ਵਰਕਰ ਮੌਜ਼ੂਦ ਸਨ।
![ਸਕਾਲਰਸ਼ਿਪ ਘੁਟਾਲਾ](https://etvbharatimages.akamaized.net/etvbharat/prod-images/8627961_tinn.png)
ਟੀਨੂੰ ਨੇ ਕਿਹਾ ਜਦੋਂ ਦੀ ਸੂਬੇ ਵਿੱਚ ਕਾਂਗਰਸ ਸਰਕਾਰ ਆਈ ਹੈ, ਉਦੋਂ ਤੋਂ ਹੀ ਸਕਾਲਰਸ਼ਿਪ ਦੇ ਪੈਸੇ ਖਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਜੇਕਰ ਪੰਜਾਬ ਦੇ ਮੁੱਖ ਮੰਤਰੀ ਇਸ ਘੁਟਾਲੇ ਵਿੱਚ ਸ਼ਾਮਿਲ ਨਹੀਂ ਹਨ ਤਾਂ ਉਨ੍ਹਾਂ ਨੂੰ ਇਸ ਸਬੰਧੀ ਸੀਬੀਆਈ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ।