ਜਲੰਧਰ: ਜਲੰਧਰ ਵਿਖੇ ਅੱਜ ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚਾ Samyukt Kisan Morcha ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਤੋਂ ਲੈ ਕੇ ਸਰਕਟ ਹਾਊਸ Samyukt Kisan Morcha took out march in Jalandhar ਤਕ ਇਕ ਮਾਰਚ ਕੱਢਿਆ ਗਿਆ। ਇਸ ਮਾਰਚ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਜਲੰਧਰ ਸਥਿਤ ਸਰਕਿਟ ਹਾਊਸ ਵਿਖੇ ਜਲੰਧਰ ਵੈਸਟ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੂੰ ਇੱਕ ਮੰਗ demand letter to AAP MLA ਪੱਤਰ ਵੀ ਦਿੱਤਾ ਗਿਆ।
ਇਸ ਮੌਕੇ ਕਿਸਾਨਾਂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਪਿਛਲੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਨਹੀਂ ਮੰਨਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਗਾਵਾਂ ਵਿਚ ਫੈਲੀ ਲੰਪੀ ਸਕਿਨ ਦੀ ਬਿਮਾਰੀ ਲਈ ਦਵਾਈਆਂ ਮੁਹੱਈਆ ਕਰਵਾਈਆਂ ਅਤੇ ਮੁਆਵਜ਼ਾ ਮੁਹੱਈਆ ਕਰਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਦੁੱਧ ਦੀ ਗੁਣਵੱਤਾ ਨੂੰ ਚਾਨਣ ਲਈ ਸਿਰਫ ਇਕ ਹੀ ਲੈਬ ਹੈ ਅਤੇ ਉਹ ਵੀ ਮੁਹਾਲੀ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਹ ਲੈਬ ਕੁਝ ਹੋਰ ਬਣਾਏ ਜਾਣ ਕਿਉਂਕਿ ਜੋ ਸੈਂਪਲ ਭੇਜੇ ਜਾਂਦੇ ਹਨ, ਉਨ੍ਹਾਂ ਦੀ ਜਾਂਚ ਜਲਦੀ ਹੋ ਸਕੇ।
ਉਨ੍ਹਾਂ ਨੇ ਕਿਹਾ ਕਿ ਇਹ ਲੈਬ ਮੋਹਾਲੀ ਤੋਂ ਇਲਾਵਾ ਜਲੰਧਰ ਰੋਡ ਪਟਿਆਲਾ ਵਿੱਚ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਖੁਦ ਇਹ ਮੰਗ ਕੀਤੀ ਕਿ ਲੰਪੀ ਸਕਿਨ ਨਾਮ ਦੀ ਬਿਮਾਰੀ ਨਾਲ ਹੁਣ ਤੱਕ ਕਰੀਬ ਦੱਸ ਹਜ਼ਾਰ ਗਾਈਆਂ ਮਰ ਚੁੱਕੀਆਂ ਹਨ, ਜਿਸ ਤੋਂ ਬਾਅਦ ਹੁਣ ਲਗਾਤਾਰ ਮਿਲਾਵਟੀ ਦੁੱਧ ਦਾ ਕਾਰੋਬਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਇਸ ਮਿਲਾਵਟੀ ਦੁੱਧ ਦੇ ਕਾਰੋਬਾਰ ਵਿਚ ਜੁੜਿਆ ਹੈ ਉਸਤੇ 307 ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ। ਇਸ ਦੇ ਨਾਲ-ਨਾਲ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਰਕਾਰ ਉਦਯੋਗਪਤੀਆਂ ਨੂੰ ਵੀ ਇਹ ਨਿਰਦੇਸ਼ ਦੇਵੇਗੀ। ਉਹ ਆਪਣੇ ਉਦਯੋਗ ਤੋਂ ਨਿਕਲਿਆ ਹੋਇਆ ਪਾਣੀ ਟਰੀਟ ਕਰਕੇ ਹੀ ਬਾਹਰ ਭੇਜਣ ਤਾਂ ਕਿ ਉਹਦੇ ਨਾਲ ਕਿਸਾਨਾਂ ਦੀਆਂ ਫਸਲਾਂ ਨੂੰ ਨੁਕਸਾਨ ਨਾ ਹੋ ਸਕੇ।
ਇਸ ਪੂਰੇ ਧਰਨੇ ਪ੍ਰਦਰਸ਼ਨ ਤੋਂ ਬਾਅਦ ਕਿਸਾਨਾਂ ਵੱਲੋਂ ਜਲੰਧਰ ਪੱਛਮ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੂੰ ਇੱਕ ਮੰਗ demand letter to AAP MLA ਪੱਤਰ ਸੌਂਪਿਆ ਗਿਆ। ਇਸ ਮੌਕੇ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਹ ਅੱਜ ਹੀ ਉਨ੍ਹਾਂ ਦੀਆਂ ਇਹ ਮੰਗਾਂ ਮੁੱਖ ਮੰਤਰੀ ਤੱਕ ਪਹੁੰਚਾ ਦੇਣਗੇ ਅਤੇ ਜਲਦੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾਵੇਗਾ।
ਇਹ ਵੀ ਪੜੋ:- ਆੜ੍ਹਤ ਘੱਟ ਕਰਨ ਦੇ ਰੋਸ ਵਜੋਂ ਪੰਜਾਬ ਭਰ ਦੇ ਆੜ੍ਹਤੀਆਂ ਨੇ ਮਾਨਸਾ ਵਿਖੇ ਰੈਲੀ ਕਰ ਕੀਤਾ ਰੋਸ