ਜਲੰਧਰ: ਪੰਜਾਬ ਵਿੱਚ ਲਗਾਤਾਰ ਵੱਧ ਰਹੀਆ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇੱਕ ਪਾਸੇ ਜਿੱਥੇ ਸ਼ਰੇਆਮ ਕਤਲ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਕਈ ਪਿੰਡਾਂ ਵਿੱਚ ਲੋਕ ਆਪਸੀ ਰੰਜਿਸ ਨੂੰ ਲੈਕੇ ਇੱਕ ਦੂਜੇ ‘ਤੇ ਹਮਲੇ ਵੀ ਕਰ ਰਹੇ ਹਨ। ਜਿਸ ਦੀ ਤਾਜ਼ਾ ਤਸਵੀਰ ਜਲੰਧਰ ਦੇ ਇੱਕ ਪਿੰਡ (A village of Jalandhar) ਤੋਂ ਸਾਹਮਣੇ ਆਈ ਹੈ। ਜਿੱਥੇ ਸਰਪੰਚ ਦੇ ਘਰ ‘ਤੇ ਹਮਲਾ (Attack on Sarpanch's house) ਕੀਤਾ ਗਿਆ ਹੈ।
ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਪੀੜਤ ਪਰਿਵਾਰ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਨੇ ਮੀਟਿੰਗ ਵਿੱਚ ਮਤਾ ਪਾਸ ਕਰਕੇ ਛੱਪੜ ਦੀ ਥਾਂ ਨੂੰ ਖਾਲੀ ਕਰਵਾਉਣ ਸਬੰਧੀ ਲਈ ਮਲਕੀਤ ਸਿੰਘ ਤੇ ਹਰਦੀਪ ਸਿੰਘ ਨੂੰ ਕਿਹਾ ਕਿ ਉਨ੍ਹਾਂ ਨੇ ਸਾਡੇ ਉੱਤੇ ਹਮਲਾ ਕਰ ਦਿੱਤਾ, ਮੌਜੂਦਾ ਸਰਪੰਚ ਮਨਜੀਤ ਕੌਰ ਫਿਲੌਰ ਦੇ ਸਿਵਲ ਹਸਪਤਾਲ (Phillaur Civil Hospital) ਵਿੱਚ ਦਾਖਲ ਹਨ। ਜਾਣਕਾਰੀ ਮੁਤਾਬਿਕ ਇਸ ਹਮਲੇ ਵਿੱਚ ਉਹ ਕਾਫ਼ੀ ਗੰਭੀਰ ਜ਼ਖ਼ਮੀ ਹੋ ਗਏ ਹਨ।
ਉਨ੍ਹਾਂ ਕਿਹਾ ਕਿ ਰਾਤ ਮੇਰਾ ਘਰਵਾਲਾ ਕਿਸੇ ਪ੍ਰੋਗਰਾਮ ਤੋਂ ਵਾਪਸ ਘਰ ਆ ਰਿਹਾ ਸੀ, ਕਿ ਮਲਕੀਤ ਸਿੰਘ ਅਤੇ ਉਸ ਦੇ ਪਰਿਵਾਰ ਨੇ ਸਾਡੇ ਉੱਪਰ ਹਮਲਾ ਕਰ ਦਿੱਤਾ, ਇਸ ਮੌਕੇ ਸਾਡੀ ਕਾਰ ‘ਤੇ ਇੱਟਾਂ ਅਤੇ ਪੱਧਰਾਂ ਨਾਲ ਹਮਲਾ ਕਰਕੇ ਭਾਰੀ ਨੁਕਸਾਨ ਪਹੁੰਚਾਇਆ।
ਉਧਰ ਦੂਜੀ ਧਿਰ ਨੇ ਦੱਸਿਆ ਕਿ ਛੱਪੜ ਵਾਲੀ ਥਾਂ ਖਾਲੀ ਕਰਵਾਉਣ ਲਈ ਪੰਚਾਇਤ ਕੋਲ ਕੋਈ ਪੁਖਤਾ ਸਬੂਤ ਨਹੀਂ ਹਨ, ਉਨ੍ਹਾਂ ਇਲਜ਼ਾਮ ਲਗਾਇਆ ਕਿ ਸਰਪੰਚਣੀ ਦਾ ਘਰਵਾਲਾ ਬਾਹਰੋਂ ਬੰਦੇ ਬੁਲਾ ਕੇ ਸਾਡੇ ‘ਤੇ ਹਮਲੇ ਕਰਵਾਉਂਦਾ ਹੈ। ਇਸ ਮੌਕੇ ਉਨ੍ਹਾਂ ਨੇ ਸਰਪੰਚ ਵੱਲੋਂ ਲਗਾਏ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਸਰਪੰਚ ਵੱਲੋਂ ਸਾਡੇ ਪਰਿਵਾਰ ‘ਤੇ ਕੀਤੇ ਹਮਲਿਆਂ (attacks) ਨੂੰ ਲੈਕੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਪਰ ਪੁਲਿਸ ਵੱਲੋਂ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ
ਦੂਜੇ ਪਾਸੇ ਫਿਲੌਰ ਦੇ ਡੀ.ਐੱਸ.ਪੀ. (DSP of Phillaur) ਜਗਦੀਸ਼ ਰਾਏ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਬਰੀਕੀ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਨਸ਼ੇ ਕਾਰਨ ਇਕ ਹੋਰ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਸੀ ਇੱਕਲੌਤਾ ਪੁੱਤ