ਜਲੰਧਰ:ਲਾਢੋਵਾਲ ਟੋਲ ਪਲਾਜੇ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਕ ਮੀਟਿੰਗ ਕੀਤੀ ਗਈ ਇਸ ਮੀਟਿੰਗ ਦੌਰਾਨ ਕਿਸਾਨਾਂ ਵੱਲੋਂ ਇਹ ਕਿਹਾ ਗਿਆ ਕਿ ਬੀਤੇ ਦਿਨੀਂ ਗੁਰੂਆਂ ਦੀ ਤਸਵੀਰਾਂ ਦੀ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਪਿੰਡ ਪੰਡੋਰੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਅਤੇ ਗੁਰੂ ਨਾਨਕ ਦੇਵ ਜੀ ਅਤੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੀਆਂ ਤਸਵੀਰਾਂ ਦੇ ਨਾਲ ਜੋ ਵਤੀਰਾ ਕੀਤਾ ਗਿਆ ਹੈ ਉਹ ਨਿੰਦਣਯੋਗ ਹੈ। ਇਹੋ ਜਿਹਾ ਵਤੀਰੇ ਕਰਕੇ ਉਹ ਪੰਜਾਬ ਦੀ ਏਕਤਾ ਨੂੰ ਭੰਗ ਕਰਨ ਤੇ ਤੁਲੇ ਹੋਏ ਹਨ।
ਇਸ ਲਈ ਉਨ੍ਹਾਂ ਨੇ ਇਹ ਬੇਨਤੀ ਕੀਤੀ ਕਿ ਇਹੋ ਜਿਹੇ ਲੋਕਾਂ ਤੇ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਜੇਕਰ ਪ੍ਰਸ਼ਾਸਨ ਉਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਸਖ਼ਤ ਕਾਰਵਾਈ ਨਹੀਂ ਕਰਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਸਮੂਹ ਭਾਈਚਾਰੇ ਵੱਲੋਂ ਇਕ ਹੋ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।