ETV Bharat / state

ਹਾਈ ਅਲਾਰਟ ਦੇ ਮੱਦੇਨਜ਼ਰ ਜਲੰਧਰ 'ਚ ਵਧਾਈ ਸੁਰੱਖਿਆ - ਸੋਢਲ ਮੇਲੇ

ਜਲੰਧਰ ਦੇ ਪੁਲਿਸ ਕਮਿਸ਼ਨਰ (Commissioner of Police) ਡਾ. ਸੁਖਚੈਨ ਸਿੰਘ ਗਿੱਲ ਨੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ (Security arrangements) ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ

ਹਾਈ ਅਲਾਰਟ ਦੇ ਮੱਦੇਨਜ਼ਰ ਜਲੰਧਰ 'ਚ ਵਧਾਈ ਸੁਰੱਖਿਆ

author img

By

Published : Sep 17, 2021, 9:17 PM IST

ਜਲੰਧਰ: ਪੰਜਾਬ ’ਚ ਅੱਤਵਾਦੀਆਂ ਦੀ ਗ੍ਰਿਫ਼ਤਾਰੀ ਅਤੇ ਜਲਾਲਾਬਾਦ ਵਿੱਚ ਹੋਏ ਧਮਾਕੇ ਤੋਂ ਬਾਅਦ ਹਾਈ ਅਲਰਟ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦਿਆਂ ਸੂਬੇ ਵਿੱਚ ਸਾਰੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਖ਼ੁਫ਼ੀਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਪੂਰੇ ਪੰਜਾਬ ਵਿੱਚ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਵਿਸ਼ੇਸ਼ ਰੂਪ ਵਿੱਚ ਸੁਰੱਖਿਆ ਵਧਾਉਣ ਅਤੇ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਤਹਿਤ ਹੀ ਜਲੰਧਰ ਦੇ ਪੁਲਿਸ ਕਮਿਸ਼ਨਰ (Commissioner of Police) ਡਾ. ਸੁਖਚੈਨ ਸਿੰਘ ਗਿੱਲ (Dr. Sukhchain Singh Gill) ਨੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਲਈ ਕਿਹਾ।

ਜਲੰਧਰ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ (Security arrangements) ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸਾਰੇ ਐਂਟਰੀ ਪੁਆਇੰਟਾਂ ’ਤੇ ਵਿਸ਼ੇਸ਼ ਨਾਕਾਬੰਦੀ ਦੌਰਾਨ ਦੂਜੇ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਅਤੇ ਵਾਹਨ ਚਾਲਕਾਂ ਕੋਲੋਂ ਪੁੱਛਗਿੱਛ ਤੋਂ ਬਾਅਦ ਹੀ ਉਨ੍ਹਾਂ ਨੂੰ ਸ਼ਹਿਰ ਵਿੱਚ ਦਾਖ਼ਲੇ ਦੀ ਇਜਾਜ਼ਤ ਦੇ ਨਿਰਦੇਸ਼ ਜਾਰੀ ਕੀਤੇ ਗਏ।

ਹਾਈ ਅਲਾਰਟ ਦੇ ਮੱਦੇਨਜ਼ਰ ਜਲੰਧਰ 'ਚ ਵਧਾਈ ਸੁਰੱਖਿਆ
ਹਾਈ ਅਲਾਰਟ ਦੇ ਮੱਦੇਨਜ਼ਰ ਜਲੰਧਰ 'ਚ ਵਧਾਈ ਸੁਰੱਖਿਆ

ਸੀ. ਪੀ. ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਧਾਰਮਿਕ ਸਥਾਨਾਂ, ਸਿੱਖਿਆ ਸੰਸਥਾਵਾਂ, ਬਾਜ਼ਾਰਾਂ ਅਤੇ ਭੀੜ-ਭੜੱਕੇ ਵਾਲੇ ਸਾਰੇ ਇਲਾਕਿਆਂ ’ਚ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੋਢਲ ਮੇਲੇ (Sodhal Mela) ਦੇ ਨਜ਼ਦੀਕ ਆਉਂਦੇ ਹੀ 1 ਹਜ਼ਾਰ ਮੁਲਾਜ਼ਮਾਂ ਤੋਂ ਇਲਾਵਾ ਹੋਰ ਸੁਰੱਖਿਆ ਵਧਾਈ ਜਾ ਰਹੀ ਹੈ। ARP ਏ.ਆਰ.ਪੀ. ਸਮੇਤ ਹੋਰ ਕਈ ਟੀਮਾਂ ਨੂੰ ਸੁਰੱਖਿਆ ਲਈ ਮੇਲੇ ਵਿੱਚ ਤਾਇਨਾਤ ਕੀਤਾ ਜਾ ਰਿਹਾ ਹੈ।

ਸੋਢਲ ਮੰਦਿਰ ਦੇ ਬਾਹਰ ਬਣ ਰਹੇ ਪੁਲਿਸ ਕੰਟਰੋਲ ਰੂਮ ਵਿੱਚ ਹਰ ਮੁਲਾਜ਼ਮ ਨੂੰ ਹੱਥ ਵਿੱਚ ਵਾਇਰਲੈਸ ਸੈੱਟ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਕਿ ਕੰਟਰੋਲ ਰੂਮ ਤੋਂ ਕਿਸੇ ਵੀ ਤਰ੍ਹਾਂ ਮੈਸੇਜ ਆਉਣ ’ਤੇ ਪੁਲਿਸ ਫੋਰਸ ਐਕਟਿਵ ਰਹੇ। ਮੇਲਾ ਮਾਰਗ ’ਤੇ ਵੀ ਉਕਤ ਕੈਮਰੇ ਲੁਆਏ ਜਾ ਰਹੇ ਹਨ। ਇਸ ਤੋਂ ਇਲਾਵਾ ਸਿਵਲ ਕੱਪੜਿਆਂ ਵਿੱਚ ਵੀ ਪੁਲਿਸ ਮੁਲਾਜ਼ਮਾਂ ਨੂੰ ਵਿਸ਼ੇਸ਼ ਰੂਪ ਵਿੱਚ ਤਾਇਨਾਤ ਕਰ ਕੇ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ।

ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ (Dr. Sukhchain Singh Gill) ਨੇ ਦੱਸਿਆ ਕਿ ਸ਼ਹਿਰ ਵਿੱਚ ਰਾਤ ਸਮੇਂ ਡੋਮੀਨੇਸ਼ਨ ਵਿੱਚ ਸੁਰੱਖਿਆ ਵਧਾਈ ਜਾ ਰਹੀ ਹੈ। ਕਮਿਸ਼ਨਰੇਟ ਪੁਲਿਸ ਦੇ ਸਾਰੇ ਅਧਿਕਾਰੀਆਂ ਨੂੰ ਰਾਤ ਵਿੱਚ ਪਬਲਿਕ ਵਿੱਚ ਨਿਕਲ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਿਹਾ ਗਿਆ ਹੈ। ਇਸ ਤੋਂ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ (Dr. Sukhchain Singh Gill) ਨੇ ਖ਼ੁਦ ਵੀ ਪਬਲਿਕ ਵਿੱਚ ਨਿਕਲ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਸ਼ਹਿਰ ਦੇ ਕਈ ਥਾਣਿਆਂ ਦਾ ਦੌਰਾ ਕਰਕੇ ਥਾਣਾ ਇੰਚਾਰਜਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਰਿਕਾਰਡ ਨੂੰ ਮੇਨਟੇਨ ਰੱਖਣ ਅਤੇ ਥਾਣਾ ਪੱਧਰ ’ਤੇ ਆਉਣ ਵਾਲੀ ਹਰ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਥਾਣਾ ਇੰਚਾਰਜਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਸੰਵੇਦਨਸ਼ੀਲ ਥਾਵਾਂ ’ਤੇ ਨਾਕਾਬੰਦੀ ਦੌਰਾਨ ਸ਼ੱਕੀ ਲੋਕਾਂ ਦੀ ਨਕੇਲ ਕੱਸਣ ਲਈ ਕਿਹਾ। ਸੀ. ਪੀ. ਨੇ ਸਾਰੇ ਮੁਲਾਜ਼ਮਾਂ ਨੂੰ ਸਾਫ਼ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਡਿਊਟੀ ਵਿਚ ਕੋਈ ਲਾਪਰਵਾਹੀ ਪਾਈ ਗਈ ਤਾਂ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:- ਕੱਚੇ ਮੁਲਾਜਮਾਂ ਨੂੰ ਨਮੋਸ਼ੀ, ਕਾਂਗੜ ਦਾ ਜਵਾਈ ਬਣਾਇਆ ਐਕਸਾਈਜ ਇੰਸਪੈਕਟਰ

ETV Bharat Logo

Copyright © 2025 Ushodaya Enterprises Pvt. Ltd., All Rights Reserved.