ਜਲੰਧਰ: ਜਲੰਧਰ ਵਿੱਚ ਕਿਸਾਨਾਂ ਵੱਲੋਂ DC ਦਫ਼ਤਰ ਦੇ ਬਾਹਰ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਲੱਗ-ਅਲੱਗ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਪ੍ਰਦੂਸ਼ਣ ਦੇ ਦੌਰਾਨ ਕਿਸਾਨਾਂ ਦਾ ਕਹਿਣਾ ਸੀ ਕਿ ਇਕ ਪਾਸੇ ਜਿੱਥੇ ਕੇਂਦਰ ਸਰਕਾਰ ਆਪਣੇ ਕਾਲੇ ਕਾਨੂੰਨ ਵਾਪਸ ਨਹੀਂ ਲੈ ਰਹੀ, ਉਧਰ ਦੂਸਰੇ ਪਾਸੇ ਜੰਮੂ ਕਟੜਾ ਐਕਸਪ੍ਰੈਸ ਹਾਈਵੇ ਲਈ ਕਿਸਾਨਾਂ ਕੋਲੋਂ ਜੋ ਜ਼ਮੀਨਾਂ ਸਰਕਾਰ ਲੈ ਰਹੀ ਹੈ ਉਸ ਦਾ ਸਹੀ ਮੁੱਲ ਨਹੀਂ ਦੇ ਰਹੀ।
ਕਿਸਾਨਾਂ ਨੇ ਮੰਗ ਕੀਤੀ ਹੈ ਕਿ ਇਸ ਐਕਸਪ੍ਰੈੱਸ ਹਾਈਵੇਅ ਨੂੰ ਕੱਢਣ ਵਾਸਤੇ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੀ ਸਹੀ ਕੀਮਤ ਦੇਵੇ ਤਾਂ ਕਿ ਕਿਸਾਨਾਂ ਨੂੰ ਨੁਕਸਾਨ ਨਾ ਹੋਵੇ। ਉਨ੍ਹਾਂ ਇਹ ਵੀ ਮੰਗ ਕੀਤੀ ਗਈ ਐਕਸਪ੍ਰੈੱਸ ਹਾਈਵੇਅ ਵਿੱਚ ਪਿੰਡਾਂ ਲਈ ਘੱਟ ਬਣਾਏ ਜਾਣ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਵਿੱਚ ॥ਜ਼ਬਰਦਸਤੀ ਕੀਤੀ ਤਾਂ ਉਹ ਆਪਣੇ ਧਰਨੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨਗੇ।
ਇਹ ਵੀ ਪੜੋ: ਹੈਲੀਕਾਪਟਰ ਕ੍ਰੈਸ਼ ਮਾਮਲਾ:ਪਾਇਲਟਾਂ ਦਾ ਨਹੀਂ ਮਿਲਿਆ ਕੋਈ ਸੁਰਾਗ