ਜਲੰਧਰ: ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਸ਼ਟਰੀ ਬੁਲਾਰੇ ਰਾਘਵ ਚੱਢਾ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਇੱਕ ਰਿਟਾਇਰਡ ਸੀਨੀਅਰ ਪੁਲਿਸ ਅਧਿਕਾਰੀ ਬਲਕਾਰ ਸਿੰਘ ਸਮੇਤ ਕੁਝ ਲੋਕਾਂ ਨੂੰ ਪਾਰਟੀ ਚ ਸ਼ਾਮਲ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਬਲਕਾਰ ਸਿੰਘ ਜਿਨ੍ਹਾਂ ਨੇ ਪਿਛਲੇ 32 ਸਾਲ ਪੰਜਾਬ ਪੁਲਿਸ ਵਿੱਚ ਰਹਿ ਕੇ ਲੋਕਾਂ ਦੀ ਸੇਵਾ ਕੀਤੀ ਹੈ ਉਹ ਇਸੇ ਤਰ੍ਹਾਂ ਹੁਣ ਪਾਰਟੀ ਵਿੱਚ ਰਹਿ ਕੇ ਵੀ ਲੋਕਾਂ ਦੀ ਸੇਵਾ ਕਰਦੇ ਰਹਿਣਗੇ।
ਉੱਧਰ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਡੀਸੀਪੀ ਬਲਕਾਰ ਸਿੰਘ ਨੇ ਵੀ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਅੱਜ ਇੱਕ ਬਹੁਤ ਖ਼ੁਸ਼ੀ ਦਾ ਦਿਨ ਹੈ ਜਦੋ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੋਚ ਤੋਂ ਕਾਫੀ ਪ੍ਰਭਾਵਿਤ ਹਨ। ਇਸ ਮੌਕੇ ਉਨ੍ਹਾਂ ਨੇ ਰਾਘਵ ਚੱਢਾ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਵੀ ਕੀਤਾ।