ETV Bharat / state

ਜਲੰਧਰ 'ਚ 7 ਸਾਲ ਦੀ ਬੱਚੀ ਨਾਲ ਜ਼ਬਰ-ਜਿਨਾਹ ਪਿੱਛੋਂ ਹੱਤਿਆ - ਗਲਾ ਘੁੱਟ ਕੇ ਹੱਤਿਆ

ਜਲੰਧਰ ਦੇ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਹਜ਼ਾਰਾ ਵਿਖੇ ਇੱਕ 7 ਸਾਲਾ ਬੱਚੀ ਨਾਲ ਜ਼ਬਰ ਜਿਨਾਹ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ। ਮੁਲਜ਼ਮ ਸੰਤੋਸ਼ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮਾਮਲੇ ਵਿੱਚ ਜਾਂਚ ਆਰੰਭ ਦਿੱਤੀ ਹੈ।

ਜਲੰਧਰ 'ਚ ਸੱਤ ਸਾਲ ਦੀ ਬੱਚੀ ਨਾਲ ਜ਼ਬਰ-ਜਿਨਾਹ ਪਿੱਛੋਂ ਹੱਤਿਆ

author img

By

Published : Jan 3, 2021, 10:14 PM IST

ਜਲੰਧਰ: ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਹਜ਼ਾਰਾ ਵਿਖੇ ਇੱਕ 7 ਸਾਲ ਦੀ ਪ੍ਰਵਾਸੀ ਬੱਚੀ ਨਾਲ ਜ਼ਬਰ-ਜਿਨਾਹ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ ਹੈ। ਮੁਲਜ਼ਮ ਸੰਤੋਸ਼ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮਾਮਲੇ ਵਿੱਚ ਜਾਂਚ ਅਰੰਭ ਦਿੱਤੀ ਹੈ।

ਖੇਤ ਵਿੱਚੋਂ ਬਰਾਮਦ ਹੋਈ ਬੱਚੀ ਦੀ ਲਾਸ਼

ਜਾਣਕਾਰੀ ਅਨੁਸਾਰ ਪੁਲਿਸ ਨੂੰ ਮ੍ਰਿਤਕ ਬੱਚੀ ਦੀ ਲਾਸ਼ ਪਿੰਡ ਦੇ ਨਜ਼ਦੀਕ ਗੰਨੇ ਦੇ ਖੇਤਾਂ ਵਿੱਚੋਂ ਬਰਾਮਦ ਹੋਈ ਹੈ। ਕਥਿਤ ਦੋਸ਼ੀ 25 ਸਾਲਾ ਸੰਤੋਸ਼ ਦੱਸਿਆ ਜਾ ਰਿਹਾ ਹੈ, ਜੋ ਕਿ ਪਿੰਡ ਵਿੱਚ ਹੀ ਇੱਕ ਕੁਆਰਟਰ ਵਿੱਚ ਰਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਕਥਿਤ ਦੋਸ਼ੀ ਬੱਚੀ ਨੂੰ ਕੋਈ ਚੀਜ਼ ਦਿਵਾਉਣ ਦਾ ਲਾਲਚ ਦੇ ਕੇ ਨਾਲ ਲੈ ਗਿਆ। ਉਪਰੰਤ ਬੱਚੀ ਨਾਲ ਜ਼ਬਰ-ਜਿਨਾਹ ਪਿੱਛੋਂ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।

ਕਥਿਤ ਦੋਸ਼ੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ

ਮ੍ਰਿਤਕ ਬੱਚੀ ਦੇ ਮਾਤਾ-ਪਿਤਾ ਨੇ ਕਿਹਾ ਕਿ ਬੀਤੇ ਦਿਨੀਂ ਜਦੋਂ ਉਨ੍ਹਾਂ ਦੀ ਬੱਚੀ ਦੇਰ ਸ਼ਾਮ ਘਰ ਵਾਪਸ ਨਾ ਆਈ ਤਾਂ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਲਾਪਤਾ ਹੋਣ ਦੀ ਸੂਚਨਾ ਦਿੱਤੀ, ਪਰੰਤੂ ਅਗਲੇ ਦਿਨ ਐਤਵਾਰ ਨੂੰ ਗੰਨੇ ਦੇ ਖੇਤਾਂ ਵਿੱਚੋਂ ਪੁਲਿਸ ਨੇ ਬੱਚੀ ਦੀ ਲਾਸ਼ ਬਰਾਮਦ ਕੀਤੀ ਹੈ। ਉਨ੍ਹਾਂ ਨੇ ਕਥਿਤ ਦੋਸ਼ੀ ਵਿਰੁੱਧ ਪੁਲਿਸ ਪ੍ਰਸ਼ਾਸਨ ਕੋਲੋਂ ਛੇਤੀ ਗ੍ਰਿਫ਼ਤਾਰ ਕਰ ਕੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਉੱਧਰ, ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਮਾਮਲੇ ਬਾਰੇ ਕੁੱਝ ਵੀ ਪਤਾ ਨਹੀਂ ਹੋਣ ਬਾਰੇ ਕਿਹਾ। ਜਦੋਂ ਪੱਤਰਕਾਰਾਂ ਨੇ ਉਨ੍ਹਾਂ ਕੋਲੋਂ ਜਾਣਕਾਰੀ ਲੈਣੀ ਚਾਹੀ ਤਾਂ ਉਹ ਸਵਾਲਾਂ ਤੋਂ ਭੱਜਦੇ ਵਿਖਾਈ ਦਿੱਤੇ। ਹਾਲਾਂਕਿ ਪੁਲਿਸ ਨੇ ਮ੍ਰਿਤਕ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.