ETV Bharat / state

ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਇਸ ਸ਼ਿਵ ਸੈਨਾ ਆਗੂ ਉੱਤੇ ਮੰਡਰਾਇਆ ਖਤਰਾ, ਮਿਲੀ ਜਾਨੋਂ ਮਾਰਨ ਦੀ ਧਮਕੀ - ਸ਼ਿਵ ਸੈਨਾ ਦੇ ਆਗੂ ਨੂੰ ਮਿਲੀ ਧਮਕੀ

ਜਲੰਧਰ ਵਿੱਚ ਸ਼ਿਵ ਸੈਨਾ ਟਕਸਾਲੀ ਦੇ ਪੰਜਾਬ ਦੇ ਚੇਅਰਮੈਨ ਸੁਨੀਲ ਕੁਮਾਰ ਬੰਟੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੱਸ ਦਈਏ ਕਿ ਸ਼ਿਵ ਸੈਨਾ ਆਗੂ ਨੂੰ ਇਹ ਧਮਕੀ ਵਿਦੇਸ਼ੀ ਨੰਬਰ ਤੋਂ ਮਿਲੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Shiv Sena leader gets death threat
ਸ਼ਿਵ ਸੈਨਾ ਦੇ ਆਗੂ ਨੂੰ ਮਿਲੀ ਧਮਕੀ
author img

By

Published : Nov 10, 2022, 9:50 AM IST

Updated : Nov 10, 2022, 10:11 AM IST

ਜਲੰਧਰ: ਪੰਜਾਬ ਵਿੱਚ ਸ਼ਿਵ ਸੈਨਾ ਆਗੂਆਂ ਨੂੰ ਫੋਨ ’ਤੇ ਧਮਕੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾ ਹੀ ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦਾ ਹੋਏ ਕਤਲ ਤੋਂ ਬਾਅਦ ਪ੍ਰਸ਼ਾਸਨ ਢਿੱਲ ਵਰਤਦੀ ਹੋਈ ਨਜਰ ਆ ਰਹੀ ਹੈ। ਦੂਜੇ ਪਾਸੇ ਸ਼ਿਵ ਸੈਨਾ ਦੇ ਆਗੂਆਂ ਨੂੰ ਧਮਕੀਆਂ ਮਿਲ ਰਹੀਆਂ ਹਨ। ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ।

ਸ਼ਿਵ ਸੈਨਾ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ: ਦੱਸ ਦਈਏ ਕਿ ਜਲੰਧਰ ਵਿਖੇ ਕੱਲ੍ਹ ਦੇਰ ਰਾਤ ਸ਼ਿਵ ਸੈਨਾ ਟਕਸਾਲੀ ਦੇ ਪੰਜਾਬ ਦੇ ਚੇਅਰਮੈਨ ਸੁਨੀਲ ਕੁਮਾਰ ਬੰਟੀ ਨੂੰ ਫੋਨ ਉੱਤੇ ਧਮਕੀ ਮਿਲੀ ਹੈ। ਉਨ੍ਹਾਂ ਨੂੰ ਵਿਦੇਸ਼ ਤੋਂ ਇੱਕ ਫੋਨ ਆਇਆ ਜਿਸ ਵਿੱਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਕਿਹਾ ਕਿ ਜੇਕਰ ਉਸਦੀ ਜਾਂ ਉਸ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਜਲੰਧਰ ਪੁਲਿਸ ਕਮਿਸ਼ਨਰੇਟ, ਪੁਲਿਸ ਕਮਿਸ਼ਨਰ ,ਏਸੀਪੀ ਅਤੇ ਐੱਸਐੱਚਓ ਹੋਣਗੇ।

ਸ਼ਿਵ ਸੈਨਾ ਦੇ ਆਗੂ ਨੂੰ ਮਿਲੀ ਧਮਕੀ

ਸੁਧੀਰ ਸੂਰੀ ਨੂੰ ਵੀ ਮਿਲ ਰਹੀਆਂ ਸੀ ਧਮਕੀਆਂ: ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਦੀਆਂ ਧਮਕੀਆਂ ਪਹਿਲਾ ਸੁਧੀਰ ਸੂਰੀ ਨੂੰ ਵੀ ਆਉਂਦੀਆਂ ਸੀ ਜਿਸ ਨੂੰ ਪੁਲਿਸ ਵੱਲੋਂ ਗੰਭੀਰਤਾ ਨਾਲ ਨਹੀਂ ਲਿਆ ਗਿਆ ਤੇ ਅੱਜ ਸੁਧੀਰ ਸੂਰੀ ਦਾ ਕਤਲ ਕਰ ਦਿੱਤਾ ਗਿਆ ਹੈ। ਜਿਸ ਦੇ ਚੱਲਦੇ ਉਨ੍ਹਾਂ ਨੇ ਪੁਲਿਸ ਨੂੰ ਇਸ ਸਬੰਧੀ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਸ਼ਿਵ ਸੈਨਾ ਦੇ ਆਗੂ ਨੂੰ ਮਿਲੀ ਧਮਕੀ

ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ: ਮਾਮਲੇ ਸਬੰਧੀ ਐੱਸਐੱਚਓ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਨੀਲ ਕੁਮਾਰ ਬੰਟੀ ਵੱਲੋਂ ਇੱਕ ਸ਼ਿਕਾਇਤ ਮਿਲੀ ਹੈ ਜਿਸ ਵਿੱਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਾ ਇੱਕ ਫ਼ੋਨ ਕਾਲ ਵਿਦੇਸ਼ ਤੋਂ ਆਈ ਹੈ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਇਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ: ਵੱਡੀ ਖ਼ਬਰ: ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਦਾ ਗੋਲੀਆਂ ਮਾਰਕੇ ਕਤਲ

Last Updated : Nov 10, 2022, 10:11 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.