ਜਲੰਧਰ: ਬਿਜਲੀ ਦੇ ਮੁੱਦੇ ਨੂੰ ਲੈ ਕੇ ਲੁਧਿਆਣਾ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ।
ਬੈਂਸ ਨੇ ਪੰਜਾਬ ਵਿੱਚ ਬਿਜਲੀ ਦੇ ਮਹਿੰਗੇ ਰੇਟਾਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ 'ਚ ਸਰਕਾਰ ਨੇ ਵ੍ਹਾਈਟ ਪੇਪਰ ਲੈ ਕੇ ਆਉਣ ਦੀ ਗੱਲ ਕਹੀ ਸੀ, ਜੋ ਕਿ ਹੁਣ ਤੱਕ ਨਹੀਂ ਲਿਆਇਆ ਗਿਆ ਅਤੇ ਨਾ ਹੀ ਕੋਈ ਕਮੇਟੀ ਬਣਾਈ ਗਈ। ਬੈਂਸ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਸੂਬੇ ਵਿੱਚ ਲੋਕਾਂ ਨੂੰ ਫ੍ਰੀ ਬਿਜਲੀ ਦੇਣਗੇ।
ਬੈਂਸ ਨੇ ਕਿਹਾ ਕਿ ਸੂਬੇ ਵਿੱਚ 61083 ਲੋਕ ਹਨ ਜਿਨ੍ਹਾਂ ਵੱਲੋਂ ਬਿਜਲੀ ਦੇ ਬਿੱਲ ਨਾ ਦੇਣ ਦੇ ਕਾਰਨ ਉਨ੍ਹਾਂ ਦੇ ਮੀਟਰ ਕੱਟ ਦਿੱਤੇ ਗਏ ਹਨ। ਬੈਂਸ ਨੇ ਕਿਹਾ ਕਿ ਅਜਿਹਾ ਬਿਜਲੀ ਵਿੱਚ ਮਹਿੰਗੇ ਰੇਟ ਦੇ ਕਾਰਨ ਹੋ ਰਿਹਾ ਹੈ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪਾਵਰ ਪ੍ਰਚੇਜ਼ ਅਰੇਂਜਮੈਂਟ ਰੱਦ ਕਰਨਾ ਚਾਹੀਦਾ ਹੈ।