ਜਲੰਧਰ : ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਵਾਲੀਆ ਚੈਰੀਟੇਬਲ ਟਰੱਸਟ ਵੱਲੋਂ ਕਿਸਾਨਾਂ ਦੇ ਹੱਕ ਵਿਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਚੈਰੀਟੇਬਲ ਟਰੱਸਟ ਦੇ ਚੇਅਰਮੈਨ ਗੁਰਜੀਤ ਸਿੰਘ ਵਾਲੀਆ ਨੇ ਕਿਹਾ ਕਿ ਕਿਸਾਨ ਪਿਛਲੇ ਚਾਰ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਦੀ ਬਿਲਕੁਲ ਵੀ ਨਹੀਂ ਸੁਣ ਰਹੀ ਇਹ ਸਰਾਸਰ ਗਲਤ ਹੈ।
ਉਨ੍ਹਾਂ ਕਿਹਾ ਕਿ ਹੁਣ ਤਕ ਤਿੰਨ ਸੌ ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਹਨ ਇਸ ਲਈ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜੋ ਇਕ ਮਲੋਟ ਦੇ ਐਮਐਲਏ ਅਰੁਣ ਨਾਰੰਗ ਨਾਲ ਜੋ ਮਾਰਕੁੱਟ ਹੋਈ ਹੈ ਉਸ ਨਾਲ ਭਾਜਪਾ ਦੇ ਕਾਰਜਕਰਤਾ ਇੰਨੇ ਭੜਕ ਗਏ ਹਨ ਕਿ ਉਹ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਪਰ ਜੋ ਕਿਸਾਨ ਸਰਹੱਦਾਂ ਤੇ ਬੈਠੇ ਹਨ ਉਨ੍ਹਾਂ ਦੀ ਸਾਰ ਜਾਂ ਦਰਦ ਨੂੰ ਸਮਝਣ ਲਈ ਕਾਰਕੁਨਾਂ ਨੇ ਇਕ ਆਵਾਜ਼ ਵੀ ਨਹੀਂ ਬੁਲੰਦ ਕੀਤੀ।
ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅਤੇ ਉਨ੍ਹਾਂ ਦੀ ਚੈਰੀਟੇਬਲ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੇਗੀ ਅਤੇ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਣ ਦਿੰਦੀ ਉਨ੍ਹਾਂ ਦੀ ਸੰਸਥਾ ਕਿਸਾਨਾਂ ਦੇ ਨਾਲ ਖੇਤੀ ਕਾਨੂੰਨੀ ਦੀ ਲੜਾਈ ਲੜਦੀ ਰਹੇਗੀ।