ਜਲੰਧਰ: ਜਲੰਧਰ ਵਿਖੇ ਅੱਜ ਬੀ. ਐਮ. ਸੀ. ਚੌਂਕ ਵਿੱਚ ਲੱਗੇ ਪੂਰਵ ਮੁੱਖ ਮੰਤਰੀ ਪੰਜਾਬ ਬੇਅੰਤ ਸਿੰਘ ਦੇ ਬੁੱਤ ਉੱਪਰ ਅਣਪਛਾਤੇ ਲੋਕਾਂ ਵੱਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਹਿੰਦੁਸਤਾਨ ਮੁਰਦਾਬਾਦ ਦੇ ਨਾਅਰੇ ਲਿਖ ਦਿੱਤੇ ਗਏ। (Long live Khalistan and long live Hindustan)
ਇਹੀ ਨਹੀਂ ਇਸ ਦੇ ਨਜ਼ਦੀਕ ਲੱਗੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੈਨਰ ਉਪਰ ਵੀ ਇਨ੍ਹਾਂ ਨਾਅਰਿਆਂ ਨੂੰ ਲਿਖਿਆ ਗਿਆ। ਇਕ ਪਾਸੇ ਜਿੱਥੇ ਗੁਰਪਤਵੰਤ ਸਿੰਘ ਪਨੂੰ ਨੇ ਆਪਣੀ ਵੀਡੀਓ ਜਾਰੀ ਕਰ ਕੇ ਪੰਜਾਬ ਡੀਜੀਪੀ ਗੌਰਵ ਯਾਦਵ ਸਮੇਤ ਕਈ ਲੋਕਾਂ ਨੂੰ ਧਮਕੀ ਦਿੱਤੀ ਹੈ। ਉਧਰ ਦੂਸਰੇ ਪਾਸੇ ਪੁਲਿਸ ਫਿਲਹਾਲ ਇਸ ਮਾਮਲੇ ਦੀ ਜਾਂਚ ਵਿਚ ਜੁਟ ਗਈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜਲੰਧਰ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਕਈ ਥਾਵਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਗੱਲ ਕੀਤੀ ਗਈ ਸੀ ਪਰ ਅੱਜ ਸ਼ਹਿਰ ਦੇ ਵਿੱਚੋਂ ਵਿੱਚ ਲਿਖੇ ਗਏ। ਇਨ੍ਹਾਂ ਨਾਅਰਿਆਂ ਨਾਲ ਇੱਕ ਵਾਰ ਫਿਰ ਪੁਲਿਸ ਪ੍ਰਸ਼ਾਸਨ ਦੀ ਕਾਰਜ ਪ੍ਰਣਾਲੀ ਤੇ ਸਵਾਲੀਆ ਨਿਸ਼ਾਨ ਲੱਗਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਭਗਵੰਤ ਮਾਨ ਨਰੈਣੂ ਮਹੰਤ ਮਾਨ ਬਣ ਚੁੱਕਾ