ਜਲੰਧਰ: ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ 27 ਜੂਨ ਨੂੰ ਆਪਣਾ ਪਹਿਲਾ ਬਜਟ ਪੇਸ਼ ਕਰਨ ਜਾ ਰਹੀ ਹੈ। ਇਸ ਬਜਟ ਨੂੰ ਲੈ ਕੇ ਪੰਜਾਬ ਵਿੱਚ ਹਰ ਆਮ ਆਦਮੀ ਤੋਂ ਖ਼ਾਸ ਇਹ ਉਮੀਦਾਂ ਲਗਾ ਕੇ ਬੈਠਾ ਹੈ ਕਿ ਆਮ ਆਦਮੀ ਪਾਰਟੀ (Aam Aadmi Party) ਦੀ ਪੰਜਾਬ ਵਿੱਚ ਬਣੀ ਪਹਿਲੀ ਵਾਰ ਸਰਕਾਰ ਪੰਜਾਬ ਦੇ ਆਮ ਲੋਕਾਂ ਲਈ ਕੁਝ ਚੰਗਾ ਲੈ ਕੇ ਆਏਗੀ।
ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੇ ਪਹਿਲੇ ਕੀਤੀ ਗਈ ਸੀ ਦਿੱਲੀ ਮਾਡਲ ਦੀ ਗੱਲ: ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣ ਤੋਂ ਪਹਿਲੇ ਚੋਣਾਂ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਪੰਜਾਬ ਵਿੱਚ ਦਿੱਲੀ ਮਾਡਲ ਲਿਆਉਣ ਦੀ ਗੱਲ ਕੀਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਵਿੱਚ ਦਿੱਲੀ ਵਾਂਗ ਵਧੀਆ ਸਰਕਾਰੀ ਸਕੂਲ, ਮੁਹੱਲਾ ਕਲੀਨਿਕ ਇਸ ਦੇ ਨਾਲ ਵਧੀਆ ਸਿਹਤ ਸੁਵਿਧਾ, 300 ਯੂਨਿਟਾਂ ਤੱਕ ਹਰ ਮਹੀਨੇ ਮੁਫ਼ਤ ਬਿਜਲੀ ਦੇ ਨਾਲ-ਨਾਲ ਹੋਰ ਬਹੁਤ ਸਾਰੇ ਵਾਅਦੇ ਕੀਤੇ ਗਏ ਸੀ। ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਤਿੰਨ ਮਹੀਨੇ ਤੋਂ ਜ਼ਿਆਦਾ ਦਾ ਵਕਤ ਹੋ ਚੁੱਕਿਆ ਹੈ ਅਤੇ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਪਹਿਲੀ ਵਾਰ ਆਪਣਾ ਬਜਟ ਪੇਸ਼ ਕਰਨ ਜਾ ਰਹੀ ਹੈ। ਇਸ ਬਜਟ ਤੋਂ ਪੰਜਾਬ ਦੇ ਆਮ ਲੋਕ ਕਾਫ਼ੀ ਉਮੀਦ ਰੱਖ ਰਹੇ ਹਨ।
ਇਸ ਬਜਟ ਤੂੰ ਮਹਿਲਾਵਾਂ ਨੂੰ ਖ਼ਾਸ ਉਮੀਦ: ਇੱਕ ਪਾਸੇ ਜਿੱਥੇ ਸਰਕਾਰ ਵਿਧਾਨ ਸਭਾ (Vidhan Sabha) ਵਿੱਚ ਆਪਣਾ ਬਜਟ ਬਣਾ ਕੇ ਪੇਸ਼ ਕਰਦੀ ਹੈ, ਉਸੇ ਤਰ੍ਹਾਂ ਇੱਕ ਆਮ ਇਨਸਾਨ ਦਾ ਬਜਟ ਸਭ ਤੋਂ ਪਹਿਲੇ ਘਰ ਦੀ ਰਸੋਈ ਤੋਂ ਸ਼ੁਰੂ ਹੁੰਦਾ ਹੈ। 3 ਸਾਲ ਤੋਂ ਕੋਵਿਡ ਦੌਰਾਨ ਇੱਕ ਪਾਸੇ ਜਿੱਥੇ ਪੰਜਾਬ ਦੇ ਲੋਕਾਂ ਆਰਥਿਕ ਤੰਗੀ ਨਾਲ ਜੂਝ ਰਹੇ ਹਨ, ਉੱਥੇ ਹੀ ਪੰਜਾਬ ਦੇ ਲੋਕਾਂ ਪੰਜਾਬ ਸਰਕਾਰ ਤੋਂ ਇਸ ਬਜਟ ਤੋਂ ਮਹਿੰਗਾਈ ਤੋਂ ਛੁਟਕਾਰਾਂ ਪਾਉਣ ਦੇ ਲਈ ਖ਼ਾਸ ਨੀਤੀਆਂ ਦੀ ਮੰਗ ਕਰ ਰਹੇ ਹਨ।
ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਤੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਉਮੀਦ ਹੈ ਕਿ ਸਰਕਾਰ ਆਪਣੇ ਪਹਿਲੇ ਬਜਟ ਵਿੱਚ ਘਰ ਦੀ ਰਸੋਈ ਦਾ ਖ਼ਾਸ ਖਿਆਲ ਰੱਖੇਗੀ, ਕਿਉਂਕਿ ਪਿਛਲੇ 3 ਸਾਲਾਂ ਦੌਰਾਨ ਰਸੋਈ ਗੈਸ, ਤੇਲ, ਘਿਓ, ਸਬਜ਼ੀਆਂ, ਦਾਲਾਂ ਸਭ ਦੇ ਦਮ ਤਕਰੀਬਨ ਦੁੱਗਣੇ ਹੋ ਚੁੱਕੇ ਹਨ। ਮਹਿਲਾਵਾਂ ਨੂੰ ਉਮੀਦ ਹੈ ਕਿ ਸਰਕਾਰ ਇਨ੍ਹਾਂ ਚੀਜ਼ਾਂ ‘ਤੇ ਕੰਟਰੋਲ ਕਰੇਗੀ ਅਤੇ ਕੋਈ ਅਜਿਹਾ ਬਜਟ ਲੈ ਕੇ ਆਏਗੀ ਜਿਸ ਨਾਲ ਆਮ ਇਨਸਾਨ ‘ਤੇ ਮਹਿੰਗਾਈ ਦੀ ਹੋਰ ਮਾਰ ਨਾ ਪਵੇ।
ਨੌਜਵਾਨ ਪੀੜ੍ਹੀ ਨੇ ਬਜਟ ਤੋਂ ਪਹਿਲੇ ਪੰਜਾਬ ਸਰਕਾਰ ਨੂੰ ਯਾਦ ਕਰਾਏ ਉਸ ਦੇ ਵਾਅਦੇ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਪਾਰਟੀ ਵੱਲੋਂ ਨੌਜਵਾਨਾਂ ਲਈ ਰੁਜਗਾਰ ਦੇਣ ਦਾ ਵਾਅਦਾ ਕੀਤਾ ਗਿਆ ਸੀ। ਇਸ ਮੌਕੇ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਬਜਟ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਅਤੇ ਨਵੇਂ ਰੁਜ਼ਗਾਰ ਪੈਦਾ ਕਰਨ ਦੀ ਨੀਤੀ ਦਾ ਖ਼ਾਸ ਧਿਆਨ ਰੱਖੇ। ਤਾਂ ਜੋ ਪੰਜਾਬ ਦੇ ਨੌਜਵਾਨ ਪੰਜਾਬ ਵਿੱਚ ਹੀ ਰਹੇ ਕਿ ਰੁਜ਼ਗਾਰ ਪ੍ਰਾਪਤ ਕਰ ਸਕਣ।
ਸਰਕਾਰੀ ਸਕੂਲ, ਸਰਕਾਰੀ ਕਾਲਜ ਅਤੇ ਯੂਨੀਵਰਸਿਟੀਆਂ ਦਾ ਹੋਵੇ ਨਿਰਮਾਣ: ਪੰਜਾਬ ਵਿੱਚ ਉੱਚ ਸਿੱਖਿਆ ਪ੍ਰਾਪਤ ਕਰ ਚੁੱਕੇ ਨੌਜਵਾਨ ਅਤੇ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਇਸ ਬਜਟ ਵਿੱਚ ਪੰਜਾਬ ਅੰਦਰ ਸਰਕਾਰੀ ਸਕੂਲ, ਸਰਕਾਰੀ ਕਾਲਜ ਅਤੇ ਸਰਕਾਰੀ ਯੂਨੀਵਰਸਿਟੀਆਂ ਦੇ ਨਿਰਮਾਣ ਦੇ ਲਈ ਬਜਟ ਰੱਖਣਾ ਚਾਹੀਦਾ ਹੈ, ਤਾਂ ਜੋ ਪੰਜਾਬ ਦੇ ਅੰਦਰ ਸਿੱਖਿਆ ਦਾ ਮਿਆਰ ਉੱਚਾ ਅਤੇ ਸਸਤਾ ਹੋ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰੀ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਵਿੱਚ ਸਿੱਖਿਆ ਦੇ ਪ੍ਰਬੰਧ ਬਹੁਤ ਹੀ ਮਾੜੇ ਹਨ, ਜੋ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਖ਼ਤਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਿੱਖਿਆ ਅਦਾਰਿਆਂ ਵਿੱਚ ਸਿੱਖਿਆ ਦੇ ਪ੍ਰਬੰਧ ਠੀਕ ਨਾ ਹੋਣ ਕਰਕੇ ਨਿੱਜੀ ਸਿੱਖਿਆ ਅਦਾਰਿਆਂ ਵਿੱਚ ਜਾਣ ਦੇ ਲਈ ਪੰਜਾਬ ਦੇ ਲੋਕ ਮਜਬੂਰ ਹਨ। ਜੋ ਪੰਜਾਬੀਆਂ ਦੀ ਇੱਕ ਲੁੱਟੀ ਦਾ ਵੀ ਵੱਡਾ ਕਾਰਨ ਬਣ ਰਹੇ ਹਨ।
ਇਹ ਵੀ ਪੜ੍ਹੋ: ਵੱਡੀ ਕਾਰਵਾਈ: 13 ਗੈਂਗਸਟਰਾਂ ਸਮੇਤ 19 ਗ੍ਰਿਫ਼ਤਾਰ, ਹਥਿਆਰ ਅਤੇ ਵਿਦੇਸ਼ੀ ਕਰੰਸੀ ਬਰਾਮਦ