ETV Bharat / state

ਕਿਸਾਨਾਂ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ, ਹੁਣ ਇਸ ਭਾਅ ਤੁਲੇਗਾ ਗੰਨਾ - price of sugarcane

ਗੰਨਾ ਕਿਸਾਨਾਂ ਦੇ ਮਸਲੇ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਗੰਨਾ ਕਿਸਾਨਾਂ ਦੀ ਸਰਕਾਰ ਨਾਲ ਮੀਟਿੰਗ ਖਤਮ ਹੋ ਚੁੱਕੀ ਹੈ ਤੇ ਇਸ ਮੀਟਿੰਗ ਦੇ ਵਿੱਚ ਕਿਸਾਨਾਂ ਦੀ ਸਰਕਾਰ ਦੇ ਨਾਲ ਸਹਿਮਤੀ ਬਣ ਚੁੱਕੀ ਹੈ। ਦੱਸ ਦਈਏ ਕਿ ਸਰਕਾਰ ਤੇ ਕਿਸਾਨਾਂ ਵਿਚਕਾਰ 360 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਕੀਮਤ ਉੱਪਰ ਸਹਿਮਤੀ ਬਣੀ ਗਈ ਹੈ।

ਕਿਸਾਨਾਂ ਤੇ ਸਰਕਾਰ ਵਿਚਕਾਰ ਬਣੀ ਸਹਿਮਤੀ, ਹੁਣ ਇਸ ਭਾਅ ਤੁਲੇਗਾ ਗੰਨਾ

author img

By

Published : Aug 24, 2021, 7:26 AM IST

Updated : Aug 24, 2021, 6:21 PM IST

ਚੰਡੀਗੜ੍ਹ: ਗੰਨਾ ਕਿਸਾਨਾਂ ਦੇ ਮਸਲੇ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਗੰਨਾ ਕਿਸਾਨਾਂ ਦੀ ਸਰਕਾਰ ਨਾਲ ਮੀਟਿੰਗ ਖਤਮ ਹੋ ਚੁੱਕੀ ਹੈ ਤੇ ਇਸ ਮੀਟਿੰਗ ਦੇ ਵਿੱਚ ਕਿਸਾਨਾਂ ਦੀ ਸਰਕਾਰ ਦੇ ਨਾਲ ਸਹਿਮਤੀ ਬਣ ਗਈ ਹੈ। ਦੱਸ ਦਈਏ ਕਿ ਸਰਕਾਰ ਤੇ ਕਿਸਾਨਾਂ ਵਿਚਕਾਰ 360 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਕੀਮਤ ਉੱਪਰ ਸਹਿਮਤੀ ਬਣੀ ਗਈ ਹੈ।

ਕਿਸਾਨਾਂ ਦਾ ਸਰਕਾਰ ਨਾਲ ਬਣੀ ਸਹਿਮਤੀ

ਕਿਸਾਨਾਂ ਦੀ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਕਿਸਾਨਾਂ ਨੇ ਜਲੰਧਰ ਵਿਖੇ ਜੋ ਧਰਨਾ ਦਿੱਤਾ ਜਾ ਰਿਹਾ ਸੀ ਉਸਨੂੰ ਸਮਾਪਤ ਕਰਨ ਦਾ ਵੀ ਐਲਾਨ ਕਰ ਦਿੱਤਾ ਹੈ। ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਗੰਨੇ ਦੀ ਕੀਮਤ ‘ਤੇ ਬਣੀ ਸਹਿਮਤੀ ਨੂੰ ਜਾਣਕਾਰੀ ਦਿੱਤੀ ਗਈ ਹੈ ਉੱਥੇ ਹੀ ਕਿਸਾਨਾਂ ਦੇ ਵੱਲੋਂ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ ਹੈ।

ਕਿਸਾਨਾਂ ਤੇ ਸਰਕਾਰ ਵਿਚਕਾਰ ਬਣੀ ਸਹਿਮਤੀ, ਹੁਣ ਇਸ ਭਾਅ ਤੁਲੇਗਾ ਗੰਨਾ

ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਕੈਪਟਨ ਦਾ ਬਿਆਨ

ਗੰਨਾ ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਲਗਾਤਾਰ ਪਿਛਲੇ ਦਿਨ੍ਹਾਂ ਤੋਂ ਗੰਨੇ ਦੀ ਕੀਮਤ ਵਧਾਉਣ ਨੂੰ ਲੈਕੇ ਧਰਨਾ ਦਿੱਤਾ ਜਾ ਰਿਹਾ ਸੀ ਅਤੇ ਜਿਸ ਤੋਂ ਬਾਅਦ ਕਿਸਾਨਾਂ ਦੇ ਇੱਕ ਵਫਦ ਵੱਲੋਂ ਉਨ੍ਹਾਂ ਦੇ ਨਾਲ ਮੀਟਿੰਗ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੇ ਵਿੱਚ ਸਰਕਾਰ ਨੇ ਕਿਸਾਨਾਂ ਦੀ ਮੰਗ ਮੰਨਦੇ ਹੋਏ ਗੰਨੇ ਦੀ ਕੀਮਤ 360 ਰੁਪਏ ਕਰ ਦਿੱਤੀ ਹੈ। ਕੈਪਟਨ ਨੇ ਨਾਲ ਹੀ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਗੰਨੇ ਦੀ ਕੀਮਤ 358 ਰੁਪਏ ਕੀਤੀ ਗਈ ਹੈ।

ਵਧੀ ਕੀਮਤ ਨੂੰ ਰਾਜੇਵਾਲ ਨੇ ਦੱਸਿਆ ਕਿਸਾਨਾਂ ਦੀ ਵੱਡੀ ਜਿੱਤ

ਇਸ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਗੰਨੇ ਦੀ ਵਧੀ ਕੀਮਤ ਨੂੰ ਲੈਕੇ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨਾਲ ਹੀ ਕਿਹਾ ਹੈ ਕਿ ਜੋ ਇਹ ਕੀਮਤ ਵਧੀ ਹੈ ਇਹ ਕਿਸਾਨਾਂ ਦੀ ਵੱਡੀ ਜਿੱਤ ਹੈ।

ਇਹ ਵੀ ਪੜੋ: ਗੰਨਾ ਕਿਸਾਨਾਂ ਦੇ ਮਸਲੇ ਨੂੰ ਲੈਕੇ ਹੁਣ ਤੱਕ ਦੀ ਵੱਡੀ ਖ਼ਬਰ

ਕਿਸਾਨਾਂ ਨੇ ਬੰਦ ਦੀ ਦਿੱਤੀ ਸੀ ਚਿਤਾਵਨੀ

ਦੱਸ ਦਈਏ ਕਿ ਬੀਤੇ ਦਿਨ ਜਲੰਧਰ ਵਿਖੇ ਧਰਨਾ ਦੇ ਰਹੇ ਕਿਸਾਨਾਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਦਾ ਹੱਲ ਸ਼ਾਮ ਤਕ ਨਾ ਹੋਇਆ ਤਾਂ ਉਹ 24 ਅਗਸਤ ਜਾਨੀ ਅੱਜ ਪੰਜਾਬ ਬੰਦ ਕਰਨਗੇ, ਪਰ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਦਾ ਸਮਾਂ ਮਿਲਣ ਕਾਰਨ ਕਿਸਾਨਾਂ ਨੇ ਬੰਦ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ।

ਕਿਸਾਨਾਂ ਨੇ ਖੇਤੀ ਮਾਹਿਰਾਂ ਨਾਲ ਵੀ ਕੀਤੀ ਸੀ ਮੀਟਿੰਗ

ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਧਰਨੇ ਦੇ ਨਾਲ-ਨਾਲ ਸਰਕਾਰ ਇਸ ਮਸਲੇ ਨੂੰ ਜਲਦ ਹੱਲ ਕਰਨਾ ਚਾਹੁੰਦੀ ਸੀ ਤੇ ਇਸ ਮਸਲੇ ਨੂੰ ਲੈਕੇ ਕਿਸਾਨਾਂ ਦੇ ਨਾਲ ਰਾਬਤਾ ਕਾਇਮ ਕੀਤਾ ਜਾ ਰਹੀ ਸੀ। ਇਸਦੇ ਚੱਲਦੇ ਹੀ ਕਿਸਾਨਾਂ ਨੇ ਸਰਕਾਰ ਵੱਲੋਂ ਭੇਜੇ ਖੇਤੀ ਮਾਹਿਰਾਂ ਦੇ ਨਾਲ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੀਤੇ ਦਿਨ ਮੀਟਿੰਗ ਵੀ ਕੀਤੀ। ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਜਾਣਾਕਾਰੀ ਦਿੱਤੀ ਹੈ ਕਿ 24 ਅਗਸਤ ਨੂੰ ਪੰਜਾਬ ਦੇ ਵਿੱਚ ਚੱਕਾ ਜਾਮ ਨਹੀਂ ਕਰਨਗੇ।

ਧਰਨਾ ਖਤਮ ਕਰਨ ਦਾ ਕੀਤਾ ਐਲਾਨ

ਕਿਸਾਨਾਂ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦਾ ਮੀਟਿੰਗ ਦੇ ਵਿੱਚ ਸਰਕਾਰ ਕੋਈ ਹੱਲ ਕੱਢਦੀ ਹੈ ਤਾਂ ਉਹ ਆਪਣਾ ਧਰਨਾ ਵਾਪਸ ਲੈਣਗੇ। ਉਨ੍ਹਾਂ ਦੱਸਿਆ ਸੀ ਕਿ ਜੇਕਰ ਅੱਜ ਵੀ ਮਸਲੇ ਦਾ ਹੱਲ ਨਾ ਨਿਕਲਿਆ ਤਾਂ ਉਹ ਫਿਰ ਤੋਂ ਪੰਜਾਬ ਵਿੱਚ ਚੱਕਾ ਦਾ ਐਲਾਨ ਕਰ ਦੇਣਗੇ ਪਰ ਫਿਲਹਾਲ ਦੇ ਲਈ ਉਨ੍ਹਾਂ ਦੇ ਵੱਲੋਂ ਪੰਜਾਬ ਵਿੱਚ ਚੱਕਾ ਨਹੀਂ ਕੀਤਾ ਜਾਵੇਗਾ।

ਮੰਤਰੀਆਂ ਨਾਲ ਮੀਟਿੰਗ ਦੌਰਾਨ ਨਹੀਂ ਬਣੀ ਸੀ ਸਹਿਮਤੀ

ਦੱਸ ਦਈਏ ਕਿ ਕਿਸਾਨਾਂ ਦੀ ਘੱਟ ਕੀਮਤਾਂ ਤੇ ਬਕਾਇਆ ਰਾਸ਼ੀ ਨੂੰ ਲੈਕੇ ਪੰਜਾਬ ਕੈਬਨਿਟ ਦੇ ਮੰਤਰੀਆਂ ਨਾਲ ਬੈਠਕ ਹੋਈ ਸੀ ਬੈਠਕ ਵਿੱਚ ਦੋਵਾਂ ਧਿਰਾਂ ਵਿਚਾਲੇ ਕੁਝ ਖਾਸ ਸਹਿਮਤੀ ਨਹੀਂ ਬਣ ਪਾਈ ਸੀ।

ਇਹ ਵੀ ਪੜੋ: ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ਦੀ ਟਿੱਪਣੀ, ਸੜ੍ਹਕਾਂ ‘ਤੇ ਆਵਾਜਾਹੀ ਨਹੀਂ ਰੋਕੀ ਜਾ ਸਕਦੀ

Last Updated : Aug 24, 2021, 6:21 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.