ETV Bharat / state

Sukhbir Badal on Jalandhar By-Election Candidate: ਜਲੰਧਰ ਦੇ "ਸਿਆਸੀ ਰਣਤੱਤੇ" ਵਿੱਚ ਜਲਦ ਉਤਾਰਾਂਗੇ ਉਮੀਦਵਾਰ - Political News

ਜਲੰਧਰ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਵੱਲੋਂ ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਜਲਦ ਹੀ ਆਪਣਾ ਉਮੀਦਵਾਰ ਐਲਾਨਣਗੇ।

Sukhbir Badal said that we will soon announce the candidate for the by-elections In Jalandhar
ਜਲੰਧਰ ਦੇ "ਸਿਆਸੀ ਰਣਤੱਤੇ" ਵਿੱਚ ਜਲਦ ਉਤਾਰਾਂਗੇ ਉਮੀਦਵਾਰ
author img

By

Published : Apr 8, 2023, 9:05 PM IST

ਜਲੰਧਰ ਦੇ "ਸਿਆਸੀ ਰਣਤੱਤੇ" ਵਿੱਚ ਜਲਦ ਉਤਾਰਾਂਗੇ ਉਮੀਦਵਾਰ

ਜਲੰਧਰ : ਜਲੰਧਰ ਵਿੱਚ ਅੱਜ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਵੱਲੋਂ ਸਟੇਟ ਲੈਵਲ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਹਾਜ਼ਰ ਰਹੇ। ਸਭ ਤੋਂ ਪਹਿਲਾਂ ਇਹ ਮੀਟਿੰਗ ਜਲੰਧਰ ਦੇ ਬਾਬੂ ਕਾਂਸ਼ੀ ਰਾਮ ਭਵਨ ਵਿਖੇ ਤਿੰਨ ਤੋਂ ਚਾਰ ਘੰਟੇ ਚੱਲੀ, ਜਿਸ ਤੋਂ ਬਾਅਦ ਸ਼ਾਮ ਨੂੰ ਜਲੰਧਰ ਦੇ ਪ੍ਰੈਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਕਾਨਫਰੰਸ ਦੌਰਾਨ ਇਹ ਐਲਾਨ ਕੀਤਾ ਗਿਆ ਕੀ ਜਲੰਧਰ ਜ਼ਿਮਨੀ ਚੋਣਾਂ ਗੱਠਜੋੜ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੜੀਆਂ ਜਾਣਗੀਆਂ, ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਜਲਦੀ ਹੀ ਉਮੀਦਵਾਰ ਵੀ ਐਲਾਨਿਆ ਜਾਵੇਗਾ।

ਪੰਜਾਬ ਵਿੱਚ ਕਾਨੂੰਨ ਪ੍ਰਬੰਧ ਪੂਰੀ ਤਰ੍ਹਾਂ ਫੇਲ੍ਹ : ਇਸ ਦੌਰਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਹਾਲਾਤ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਵੱਲੋ ਗਲਤ ਚੁਣ ਲਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਉਤੇ ਤਿੱਖੇ ਤੰਜ਼ ਕੱਸਦੇ ਹੋਏ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਇੱਕ ਨੰਬਰ ਦਾ ਸ਼ਰਾਬੀ ਹੈ ਅਤੇ ਨਸ਼ੇ ਦਾ ਧੰਦਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਜੋ ਸਰਕਾਰੀ ਦਫਤਰਾਂ ਨੂੰ ਸਵੇਰੇ 7:30 ਵਜੇ ਤੋਂ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ ਇਹ ਵੀ ਨਿੰਦਣਯੋਗ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੋ ਅਸਲ ਪੰਜਾਬ ਦੇ ਮੁੱਦੇ ਹਨ ਉਨ੍ਹਾਂ ਉਤੇ ਪੰਜਾਬ ਸਰਕਾਰ ਬਿਲਕੁਲ ਵੀ ਵਿਚਾਰ-ਚਰਚਾ ਨਹੀਂ ਕਰ ਰਹੀ। ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰੀਕੇ ਦੇ ਨਾਲ ਖਰਾਬ ਹੋਈ ਪਈ ਹੈ। ਲਾਰੈਂਸ ਬਿਸ਼ਨੋਈ ਜਿਹੇ ਗੈਂਗਸਟਰ ਜੇਲ੍ਹਾਂ ਵਿਚੋਂ ਇੰਟਰਵਿਊ ਦੇ ਰਹੇ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ

ਜਲਦ ਕਰਾਂਗੇ ਉਮੀਦਵਾਰ ਦਾ ਐਲਾਨ : ਜਲੰਧਰ ਜ਼ਿਮਨੀ ਚੋਣਾਂ ਉਤੇ ਉਨ੍ਹਾਂ ਬੋਲਦਿਆਂ ਕਿਹਾ ਕਿ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਜ਼ਿਮਨੀ ਚੋਣਾਂ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਜ਼ਿਮਨੀ ਚੋਣਾਂ ਜਿੱਤੇਗਾ, ਕਿਉਂਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਝੂਠੀ ਸਰਕਾਰ ਤੋਂ ਤੰਗ ਆ ਚੁੱਕੇ ਹਨ। ਕਿਸਾਨਾਂ ਦੇ ਮੁੱਦਿਆਂ ਉਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖਰਾਬ ਹੋਈ ਫਸਲ ਦੀ ਅਦਾਇਗੀ ਹਾਲੇ ਤੱਕ ਨਹੀਂ ਹੋ ਪਾਈ। ਹਾਲਾਂਕਿ ਕੁਝ ਦਿਨਾਂ ਵਿੱਚ ਹੀ ਕਿਸਾਨਾਂ ਵੱਲੋਂ ਨਵੀਂ ਫਸਲ ਦੀ ਬਿਜਾਈ ਕਰਨੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਲਣ ਵਾਲੀ ਮੁਆਵਜ਼ੇ ਦੀ ਰਕਮ ਉਨ੍ਹਾਂ ਤਕ ਨਹੀਂ ਪਹੁੰਚਣੀ ਇਹ ਪਟਵਾਰੀ ਆਪ ਹੀ ਗੋਲਮੋਲ ਕਰ ਜਾਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.