ਜਲੰਧਰ: ਲੋਕ ਸਭਾ ਚੋਣਾਂ ਨੇੜੇ ਹੋਣ ਕਾਰਨ ਹਰ ਸੂਬੇ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਅੱਜ ਜਲੰਧਰ 'ਚ ਆਦਮਪੁਰ ਹਵਾਈ ਅੱਡੇ 'ਤੇ ਹਵਾਬਾਜ਼ੀ ਮੰਤਰੀ ਸੁਰੇਸ਼ ਪ੍ਰਭੂ ਨਵੇਂ ਟਰਮੀਨਲ ਦਾ ਉਦਘਾਟਨ ਕਰਨਗੇ। ਇਸ ਟਰਮੀਨਲ 'ਤੇ ਅਤਿ ਆਧੁਨਿਕ ਸੁਵਿਧਾਵਾਂ ਉਪਲੱਬਧ ਹੋਣਗੀਆਂ।
115 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਨਵਾਂ ਟਰਮੀਨਲ
ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਇਸ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਸ ਪ੍ਰਾਜੈਕਟ ਲਈ 115 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਅਤੇ ਇਹ ਟਰਮੀਨਲ ਇੱਕ ਸਾਲ ਦੇ ਅੰਦਰ ਤਿਆਰ ਕੀਤੇ ਜਾਣ ਦਾ ਟੀਚਾ ਰੱਖਿਆ ਗਿਆ ਹੈ। ਉਂਨ੍ਹਾਂ ਦੱਸਿਆ ਕਿ ਜਲਦ ਹੀ ਇਸ ਹਵਾਈ ਅੱਡੇ ਤੋਂ ਮੁੰਬਈ ਅਤੇ ਜੈਪੁਰ ਲਈ ਵੀ ਉਡਾਣਾਂ ਸ਼ੁਰੂ ਹੋ ਜਾਣਗੀਆਂ।