ਚੰਡੀਗੜ੍ਹ ਡੈਸਕ : ਪੰਜਾਬ ਵਿੱਚ ਮੀਂਹ ਲਗਾਤਾਰ ਤਬਾਹੀ ਮਚਾ ਰਿਹਾ ਹੈ। ਚਾਰੇ ਪਾਸੇ ਹੜ੍ਹ ਤੋਂ ਵੀ ਭਿਆਨਕ ਹਾਲਾਤ ਬਣੇ ਹੋਏ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਉਣ ਅਤੇ ਬਚਾਉਣ ਲਈ ਜਿੱਥੇ ਪ੍ਰਸ਼ਾਸਨ ਦਿਨ ਰਾਤ ਕੰਮ ਕਰ ਰਿਹਾ ਹੈ ਤਾਂ ਦੂਜੇ ਪਾਸੇ ਅਧਿਕਾਰੀ ਅਤੇ ਸਿਆਸਤਦਾਨ ਵੀ ਮੈਦਾਨ ਵਿੱਚ ਉਤਰੇ ਹੋਏ ਹਨ। ਸੋਸ਼ਲ ਮੀਡੀਆ ਉੱਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ਵਿੱਚ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤਹਿਸੀਲ ਫਿਲੌਰ ਦੇ ਸਤਲੁਜ ਨੇੜਲੇ ਪਿੰਡ ਖਹਿਰਾ ਬੇਟ ਵਿਖੇ ਪਾਣੀ ਭਰਨ ਕਰਕੇ ਫਸੇ ਲੋਕਾਂ ਨੂੰ ਬਚਾਉਣ ਲਈ ਆਪ ਪਾਣੀ ਵਿੱਚ ਵੜੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਉਹ ਇਕ ਛੋਟੀ ਬੱਚੀ ਨੂੰ ਪਾਣੀ ਵਿੱਚੋਂ ਬਾਹਰ ਲੈ ਕੇ ਆ ਰਹੇ ਹਨ। ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ।
-
ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਾਲੇ ਹਾਲਾਤ ਬਣ ਚੁੱਕੇ ਹਨ। ਮੁਸ਼ਕਿਲ ਵੀ ਇਸ ਘੜੀ ਵਿੱਚ ਲੋਕਾਂ ਨਾਲ ਖੜ੍ਹਨਾ ਬੇਹੱਦ ਜ਼ਰੂਰੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਹਦਾਇਤ ਕੀਤੀ ਹੈ ਕਿ ਉਹ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਵੇ ਅਤੇ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰੇ। ਅੱਜ ਹਲਕਾ ਫਿਲੌਰ ਦੇ ਪਿੰਡ ਖੇੜਾ ਬੇਟ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਦੀ …. pic.twitter.com/mExDAwbeHS
— Sushil rinku (@Sushilrinku_13) July 10, 2023 " class="align-text-top noRightClick twitterSection" data="
">ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਾਲੇ ਹਾਲਾਤ ਬਣ ਚੁੱਕੇ ਹਨ। ਮੁਸ਼ਕਿਲ ਵੀ ਇਸ ਘੜੀ ਵਿੱਚ ਲੋਕਾਂ ਨਾਲ ਖੜ੍ਹਨਾ ਬੇਹੱਦ ਜ਼ਰੂਰੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਹਦਾਇਤ ਕੀਤੀ ਹੈ ਕਿ ਉਹ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਵੇ ਅਤੇ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰੇ। ਅੱਜ ਹਲਕਾ ਫਿਲੌਰ ਦੇ ਪਿੰਡ ਖੇੜਾ ਬੇਟ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਦੀ …. pic.twitter.com/mExDAwbeHS
— Sushil rinku (@Sushilrinku_13) July 10, 2023ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਾਲੇ ਹਾਲਾਤ ਬਣ ਚੁੱਕੇ ਹਨ। ਮੁਸ਼ਕਿਲ ਵੀ ਇਸ ਘੜੀ ਵਿੱਚ ਲੋਕਾਂ ਨਾਲ ਖੜ੍ਹਨਾ ਬੇਹੱਦ ਜ਼ਰੂਰੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਹਦਾਇਤ ਕੀਤੀ ਹੈ ਕਿ ਉਹ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਵੇ ਅਤੇ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰੇ। ਅੱਜ ਹਲਕਾ ਫਿਲੌਰ ਦੇ ਪਿੰਡ ਖੇੜਾ ਬੇਟ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਦੀ …. pic.twitter.com/mExDAwbeHS
— Sushil rinku (@Sushilrinku_13) July 10, 2023
ਲੋਕਾਂ ਨੂੰ ਬਚਾਉਣਾ ਪਹਿਲਾ ਫਰਜ਼ : ਇਸ ਤਸਵੀਰ ਵਿੱਚ ਸੁਸ਼ੀਲ ਰਿੰਕੂ ਇਕ ਪਰਿਵਾਰ ਦੇ ਬੱਚੇ ਨੂੰ ਸੁਰੱਖਿਅਤ ਥਾਂ 'ਤੇ ਲਿਜਾਂਦੇ ਦੇਖੇ ਜਾ ਸਕਦੇ ਹਨ। ਰਿੰਕੂ ਬੱਚਿਆਂ ਨੂੰ ਗੋਦੀ ਵਿੱਚ ਚੁੱਕ ਕੇ ਹੜ੍ਹ ਵਿੱਚੋਂ ਬਾਹਰ ਲੈ ਕੇ ਆ ਰਹੇ ਹਨ। ਇਹ ਵੀ ਯਾਦ ਰਹੇ ਕਿ ਸਤਲੁਜ ਵਿੱਚ ਆਏ ਪਾਣੀ ਕਾਰਨ ਡਿਪਟੀ ਕਮਿਸ਼ਨਰ ਵੀ ਐਨ.ਡੀ.ਆਰ.ਐਫ. ਦੀ ਟੀਮ ਨਾਲ ਕਿਸ਼ਤੀ ਵਿੱਚ ਲੋਕਾਂ ਦੀ ਮਦਦ ਕਰ ਰਹੇ ਹਨ। ਸੰਸਦ ਮੈਂਬਰ ਅਤੇ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਲੋਕਾਂ ਨੂੰ ਬਚਾਉਣਾ ਪਹਿਲਾ ਫਰਜ ਹੈ। ਇਹ ਕਿਸੇ ਜ਼ਿਲ੍ਹੇ ਜਾਂ ਅਧਿਕਾਰ ਖੇਤਰ ਦੀ ਗੱਲ ਨਹੀਂ ਹੈ। ਇਸਨੂੰ ਲੈ ਕੇ ਸੰਸਦ ਮੈਂਬਰ ਵੱਲੋਂ ਬਕਾਇਦਾ ਟਵੀਟ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਕਈ ਇਲਾਕੇ ਨੁਕਸਾਨੇ ਗਏ ਹਨ। ਇਸੇ ਦੀ ਜਾਣਕਾਰੀ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਲਗਾਤਾਰ ਮੀਂਹ ਪੈਣ ਕਾਰਨ ਪ੍ਰਭਾਵਿਤ ਹੋਏ ਨੀਵੇਂ ਇਲਾਕਿਆਂ ਵਿੱਚੋਂ ਸੁਰੱਖਿਅਤ ਕੱਢੇ ਗਏ ਲੋਕਾਂ ਨਾਲ ਗੱਲਬਾਤ ਵੀ ਕੀਤੀ।
ਸਥਿਤੀ ਚਾਰੇ ਪਾਸੇ ਚਿੰਤਾਜਨਕ : ਮੋਹਾਲੀ ਦੇ ਫੇਜ਼ 6 ਵਿੱਚ ਸਥਿਤ ਰੈਣ ਬਸੇਰਾ, ਜਮੁਨਾ ਅਪਾਰਟਮੈਂਟਸ ਖਰੜ, ਪਿੰਡ ਕਜੌਲੀ, ਬੂਥਗੜ੍ਹ ਅਤੇ ਰੋਪੜ ਜ਼ਿਲ੍ਹੇ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੇ ਮੁੱਖ ਮੰਤਰੀਆਂ ਵਾਂਗ ਖ਼ਾਨਾਪੂਰਤੀ ਕਰਨ ਲਈ ਸਥਿਤੀ ਦਾ ਜਾਇਜ਼ਾ ਲੈਣ ਨਹੀਂ ਸਗੋੋਂ ਖੁਦ ਲੋਕਾਂ ਨੂੰ ਮਿਲ ਰਹੇ ਨੇ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਚਾਅ ਕਾਰਜਾਂ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਲਾਈਆਂ ਗਈਆਂ ਹਨ ਪਰ ਅਜੇ ਤੱਕ ਇਸ ਕੰਮ ਲਈ ਅਧਿਕਾਰਤ ਤੌਰ 'ਤੇ ਫੌਜ ਨੂੰ ਨਹੀਂ ਲਾਇਆ ਗਿਆ।
- ਹੜ੍ਹਾਂ ਨਾਲ ਮੱਚੀ ਤਬਾਹੀ ਨੂੰ ਲੈ ਕੇ 'ਆਪ' ਵਲੰਟੀਅਰਾਂ ਨੇ ਕੱਸੀ ਕਮਰ, ਪ੍ਰਿੰਸੀਪਲ ਬੁੱਧਰਾਮ ਰਾਮ ਨੇ ਵੀਡੀਓ ਰਾਹੀ ਦਿੱਤਾ ਸੰਦੇਸ਼
- ਮੀਂਹ ਨਾਲ ਨੁਕਸਾਨੇ ਇਲਾਕਿਆਂ 'ਚ ਪਹੁੰਚੇ CM ਮਾਨ, ਪੰਜਾਬ ਦੇ ਲੋਕਾਂ ਨੂੰ ਕਿਹਾ-ਸਥਿਤੀ ਕਾਬੂ ਹੇਠ, ਘਬਰਾਉਣਾ ਨਹੀਂ...
- ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਲੋਕਾਂ ਦੀ ਮਦਦ ਕਰਨ ਦੇ ਹੁਕਮ ਜਾਰੀ
ਗ੍ਰਹਿ ਮੰਤਰੀ ਨੂੰ ਸਥਿਤੀ ਦੱਸੀ : ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੇ ਸ਼ਾਹ ਨੂੰ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਅ ਕਾਰਜਾਂ ਲਈ ਕੇਂਦਰੀ ਸਹਾਇਤਾ ਦੀ ਲੋੜ ਨਹੀਂ ਹੈ ਕਿਉਂਕਿ ਸਥਿਤੀ ਕਾਬੂ ਹੇਠ ਹੈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਥਿਤੀ ਨਾਲ ਨਿਪਟਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਜਾਵੇਗੀ।