ਜਲੰਧਰ: ਕਸਬਾ ਫਿਲੌਰ ਵਿਖੇ ਸਾਂਝੇ ਅਧਿਆਪਕ ਮੋਰਚੇ ਦੇ ਬੈਨਰ ਹੇਠ ਸੈਂਕੜੇ ਹੀ ਅਧਿਆਪਕਾਂ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾ ਦੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ ਅਤੇ ਸਰਕਾਰ ਵੱਲੋਂ ਜੋ ਵੀ ਸਿੱਖਿਆ ਦੇ ਲਈ ਕੀਤੇ ਗਏ ਵਾਅਦੇ ਸੀ ਉਹ ਪੂਰੇ ਨਾ ਹੋਣ ਤੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਬੋਲਦੇ ਹੋਏ ਅਧਿਆਪਕਾਂ ਨੇ ਕਿਹਾ ਕਿ ਸਿੱਖਿਆ ਦੇ ਨਾਲ ਸਬੰਧਿਤ ਸਾਰੇ ਮਸਲੇ ਹਾਲੇ ਤਕ ਹੱਲ ਨਹੀਂ ਕੀਤੇ ਗਏ ਜਿਸ ਦੇ ਫਲਸਰੂਪ ਅੱਜ ਵਿਜੇਇੰਦਰ ਸਿੱਖਿਆ ਮੰਤਰੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਆਪਣੇ ਮੈਨੀਫੈਸਟੋ ਵਿੱਚ ਕਿਹਾ ਹੈ ਕਿ ਉਹ ਨੌਕਰੀਆਂ ਦੇਣਗੇ ਪਰ ਉਨ੍ਹਾਂ ਨੇ ਨੌਕਰੀ ਦੇਣੀ ਉਨ੍ਹਾਂ ਨੇ ਖੁਦ ਨੌਕਰੀ ਕਰ ਰਹੇ ਅਧਿਆਪਕਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਾ ਤਾਂ ਸਰਕਾਰ ਨੇ ਬੱਚਿਆਂ ਨੂੰ ਪੜ੍ਹਾਈ ਦੇ ਲਈ ਕਿਤਾਬਾਂ ਦਿੱਤੀਆਂ ਹਨ ਅਤੇ ਜੇਕਰ ਗੱਲ ਕਰੀਏ ਆਨਲਾਈਨ ਪੜ੍ਹਾਈ ਵੀ ਤਾਂ ਸਰਕਾਰ ਨੇ ਹਾਲੇ ਤਕ ਇਹ ਵੀ ਨਹੀਂ ਸੋਚ ਵਿਚਾਰ ਕੀਤਾ ਕਿ ਕਿੰਨੇ ਬੱਚਿਆਂ ਕੋਲ ਮੋਬਾਈਲ ਹੈ ਜਾਂ ਨਹੀਂ। ਕੀ ਉਹ ਆਨਲਾਈਨ ਪੜ੍ਹਾਈ ਕਰਨ ਦੇ ਕਾਬਲ ਹਨ ਜਾ ਨਹੀਂ?
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦੀਆਂ ਫੀਸਾਂ ਵੀ ਹਾਲੇ ਤੱਕ ਮੁਆਫ਼ ਨਹੀਂ ਹੋਈਆਂ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਫੰਡ ਵੀ ਵਾਪਸ ਨਹੀਂ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸਿਰਫ ਤੇ ਸਿਰਫ ਬੱਚਿਆਂ ਦੇ ਭਵਿੱਖ ਦੇ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਣੱਤੀ ਅਪ੍ਰੈਲ ਨੂੰ ਵਿਸ਼ਾਲ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ’ਚ ਪੁਲਿਸ ਮੁਲਾਜ਼ਮ ਅਤੇ ਉਸਦੇ ਸਾਥੀ ਨਸ਼ੇ ਸਮੇਤ ਕਾਬੂ