ਜਲੰਧਰ : ਪੰਜਾਬ ਸਰਕਾਰ ਦੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਦਾਅਵਿਆਂ ਦੇ ਵਿਚਕਾਰ, 6 ਹਜ਼ਾਰ ਤਨਖਾਹ ਉਤੇ ਕੰਮ ਕਰ ਰਹੇ ਪੰਜਾਬ ਦੇ ਏਆਈਈ, ਐਸਟੀਆਰ, ਈਜੀਐਸ ਕੱਚੇ ਅਧਿਆਪਕਾਂ ਨੇ ਸੂਬਾਈ ਕਨਵੀਨਰਾਂ ਹਰਪ੍ਰੀਤ ਕੌਰ ਜਲੰਧਰ ਅਤੇ ਦਵਿੰਦਰ ਸਿੰਘ ਮੁਕਤਸਰ ਦੀ ਅਗਵਾਈ ਹੇਠ ਸੂਬਾ ਪੱਧਰੀ ਰੋਸ ਰੈਲੀ ਕਰ ਕੇ ਆਪ ਪਾਰਟੀ ਦਾ ਦਫ਼ਤਰ ਘੇਰਿਆ। ਇਸ ਮੌਕੇ ਉਨ੍ਹਾਂ ਸਰਕਾਰ ਵੱਲੋਂ ਬਣਾਈ ਰੈਗੂਲਰ ਕਰਨ ਵਾਲੀ ਪਾਲਿਸੀ ਤਹਿਤ ਸਮੂਹ ਏਆਈਈ, ਐਸਟੀਆਰ, ਈਜੀਐਸ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰ ਕੇ ਤੁਰੰਤ ਸਭ ਦੀ ਤਨਖ਼ਾਹ ਵਧਾਉਣ ਦੀ ਮੰਗ ਕੀਤੀ। ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੇ ਤੁਰੰਤ ਜਥੇਬੰਦੀ ਦੇ ਵਫਦ ਦੀ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਵਿਸ਼ੇਸ਼ ਮੀਟਿੰਗ ਕਰਵਾਈ ਗਈ, ਮੰਗਾਂ ਮਸਲਿਆਂ ਉਤੇ ਵਿਸਥਾਰ ਸਹਿਤ ਚਰਚਾ ਮਗਰੋਂ ਉਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।
19 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਨਾਲ ਪੈਨਲ ਮੀਟਿੰਗ : ਹਰਪ੍ਰੀਤ ਕੌਰ ਜਲੰਧਰ ਅਤੇ ਦਵਿੰਦਰ ਸਿੰਘ ਮੁਕਤਸਰ ਦੱਸਿਆ ਕਿ ਮੰਗਾਂ ਦੇ ਹੱਲ ਲਈ ਉਨ੍ਹਾਂ 19 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਨਾਲ ਪੈਨਲ ਮੀਟਿੰਗ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ। ਅਧਿਆਪਕ ਆਗੂਆਂ ਨੇ ਦੱਸਿਆ ਕਿ ਮਹਿਜ਼ 6 ਹਜ਼ਾਰ ਰੁਪਏ ਤਨਖ਼ਾਹ ਉਤੇ ਪਰਿਵਾਰ ਦਾ ਗੁਜ਼ਾਰਾ ਬਹੁਤ ਜ਼ਿਆਦਾ ਔਖਾ ਹੈ ਅਤੇ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸਾਡੇ ਮੁਹਾਲੀ ਧਰਨੇ ਉਤੇ ਆਏ ਸਨ ਅਤੇ ਮੰਗਾਂ ਦੇ ਹੱਲ ਕਰਨ ਵਾਅਦਾ ਕੀਤਾ ਸੀ, ਉਨ੍ਹਾਂ ਦੱਸਿਆ ਕਿ ਮੀਟਿੰਗ 'ਚ ਮੰਗਾਂ ਦਾ ਹੱਲ ਨਾ ਹੋਣ ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ 'ਆਪ' ਆਗੂਆਂ ਵੱਲੋਂ ਸਿੰਘੂ ਬਾਰਡਰ 'ਤੇ ਕੇਜਰੀਵਾਲ ਦੇ ਸਮਰਥਨ 'ਚ ਰੋਸ਼ ਪ੍ਰਦਰਸ਼ਨ, ਪੁਲਿਸ ਨੇ ਉਨ੍ਹਾਂ ਨੂੰ ਦਿੱਲੀ 'ਚ ਦਾਖਲ ਹੋਣ ਤੋਂ ਰੋਕਿਆ
ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਕਰਾਂਗੇ ਤੇਜ਼ : ਇਸ ਮੌਕੇ ਉਤੇ ਇਨ੍ਹਾਂ ਵੱਲੋਂ ਕਿਹਾ ਗਿਆ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਦੀਆਂ ਜੋ ਮੰਗਾਂ ਹਨ ਸਰਕਾਰ ਉਸ ਨੂੰ ਪੂਰਾ ਨਹੀਂ ਕਰੇਗੀ ਤਾਂ ਇਨ੍ਹਾਂ ਵੱਲੋਂ ਜਿਥੇ ਵੱਡੇ ਪੱਧਰ ਉਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ, ਉਥੇ ਹੀ ਇਨ੍ਹਾਂ ਵੱਲੋਂ ਆਪਣੇ ਬੱਚਿਆਂ ਨੂੰ ਇਨ੍ਹਾਂ ਦੇ ਘਰ ਛੱਡ ਕੇ ਚਲੇ ਜਾਣਗੇ ਤਾਂ ਜੋ ਇਹ ਉਨ੍ਹਾਂ ਬੱਚਿਆਂ ਦਾ ਪਾਲਣ-ਪੋਸ਼ਣ ਕਰਨ ਕਿਉਂਕਿ ਇਹ ਛੇ ਹਜ਼ਾਰ ਰੁਪਏ ਵਿੱਚ ਉਨ੍ਹਾਂ ਬੱਚਿਆਂ ਦਾ ਪਾਲਣ-ਪੋਸ਼ਣ ਨਹੀਂ ਕਰ ਸਕਦੇ ਹਨ। ਓਥੇ ਹੀ ਜਲੰਧਰ ਤੋਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਇਨ੍ਹਾਂ ਦੇ ਨਾਲ ਮੀਟਿੰਗ ਕੀਤੀ ਤੇ ਵਿਸ਼ਵਾਸ ਦਵਾਇਆ ਗਿਆ ਕਿ ਜਲਦ ਹੀ ਇਨ੍ਹਾਂ ਦੀ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਨਾਲ ਕਰਵਾਈ ਜਾਵੇਗੀ।