ਜਲੰਧਰ: ਪੰਜਾਬ ਸਰਕਾਰ (Government of Punjab) ਖ਼ਿਲਾਫ਼ ਕੱਚੇ ਮੁਲਾਜ਼ਮਾਂ (Employees) ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇੱਕ ਪਾਸੇ ਜਿੱਥੇ ਪ੍ਰਦਰਸ਼ਨਕਾਰੀ ਪਾਣੀ ਵਾਲੀਆ ਟੈਂਕੀਆਂ ‘ਤੇ ਚੜ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੀ ਬੇਰੁਗਜ਼ਾਰਅਤੇ ਕੱਚੇ ਅਧਿਆਪਕਾਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਦਾ ਕੋਠੀ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਦਫ਼ਤਰੀ ਮੁਲਾਜ਼ਮ ਮਿਡ-ਡੇ-ਮੀਲ ਕਰਮਚਾਰੀਆ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਨੂੰ ਰੈਗੂਲਰ (Regular) ਨਹੀਂ ਕਰ ਰਹੀ। ਜਿਸ ਦੇ ਵਿਰੋਧ ਵਿੱਚ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਦੀ ਕੋਠੀ ਬਾਹਰ ਧਰਨੇ ਦਾ ਰਹੇ ਇਹ ਪ੍ਰਦਰਸ਼ਨਕਾਰੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਜਲੰਧਰ ਦੇ ਚੀਮਾ ਚੌਂਕ ‘ਤੇ ਇਕੱਠੇ ਹੋਏ ਹਨ ਅਤੇ ਉੱਥੇ ਨੰਗੇ ਪੈਰ ਮਾਰਚ ਕਰਦੇ ਹੋਏ ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਦੇ ਘਰ ਦੇ ਬਾਹਰ ਬੈਠ ਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ।
ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਕਾਂਗਰਸ ਪਾਰਟੀ (Punjab Congress Party) ‘ਤੇ ਪੰਜਾਬੀਆਂ ਨਾਲ ਧੋਖਾ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਲੀਡਰਾਂ ਵੱਲੋਂ ਉਨ੍ਹਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਜੇਕਰ ਉਹ 2017 ਵਿੱਚ ਪੰਜਾਬ ਅੰਦਰ ਕਾਂਗਰਸ ਪਾਰਟੀ (Punjab Congress Party) ਦੀ ਸਰਕਾਰ ਬਣਾਉਦੇ ਹਨ ਤਾਂ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੰਜਾਬ ਕੈਬਨਿਟ ਦੀ ਪਹਿਲੀ ਬੈਠਕ (first meeting of the Punjab Cabinet) ਵਿੱਚ ਪੱਕਾ ਕੀਤਾ ਜਾਵੇਗੀ।
ਇਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ (Government of Punjab) ਵੱਲੋਂ ਜੋ ਵਾਅਦਾ ਕੀਤਾ ਗਿਆ ਸੀ ਉਸ ਨੂੰ ਸਰਕਾਰ ਨੇ ਪੂਰਾ ਨਹੀਂ ਕੀਤਾ ਹੈ। ਜਿਸ ਦੇ ਰੋਸ ਵਜੋਂ ਇਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਜਾਬ ਸਰਕਾਰ (Government of Punjab) ਨੂੰ ਚਿਤਾਵਨੀ ਦਿੰਦੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ (Government of Punjab) ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ ਉਦੋਂ ਤੱਕ ਉਨ੍ਹਾਂ ਦਾ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਜਾਰੀ ਰਹੇਗਾ।
ਇਹ ਵੀ ਪੜ੍ਹੋ:ਸਿੰਘੂ ਬਾਰਡਰ ’ਤੇ ਅੱਜ ਹੋਣ ਵਾਲੀ ਕਿਸਾਨ ਸੰਗਠਨਾਂ ਦੀ ਬੈਠਕ ਰੱਦ