ਜਲੰਧਰ: ਸੂਬੇ ਭਰ ’ਚ ਮਾਨਸੂਨ ਨੇ ਆਪਣੀ ਦਸਤਕ ਦੇ ਦਿੱਤੀ ਹੈ। ਜ਼ਿਲ੍ਹੇ ਚ ਦੂਜੇ ਦਿਨ ਵੀ ਤੇਜ਼ ਮੀਂਹ ਪਿਆ ਜਿਸ ਨਾਲ ਤਾਪਮਾਨ ਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਦੱਸ ਦਈਏ ਕਿ ਤੇਜ਼ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਨਿਜਾਤ ਮਿਲੀ ਹੈ ਮੌਸਮ ਠੰਢਾ ਹੋਣ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।
ਇਕ ਪਾਸੇ ਜਿੱਥੇ ਲੋਕਾਂ ਨੂੰ ਮੀਂਹ ਪੈਣ ਨਾਲ ਰਾਹਤ ਮਿਲੀ ਹੈ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਦੇ ਵੀ ਚਿਹੜੇ ਖਿੜ ਗਏ ਹਨ। ਕਿਉਂਕਿ ਇਸ ਸਮੇਂ ਪੰਜਾਬ ਚ ਝੋਨੇ ਦਾ ਸੀਜ਼ਨ ਚਲ ਰਿਹਾ ਹੈ। ਬਿਜਲੀ ਦੇ ਕੱਟਾਂ ਕਾਰਨ ਕਿਸਾਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਤੇਜ਼ ਮੀਂਹ ਪੈਣ ਨਾਲ ਕਿਸਾਨਾਂ ਨੂੰ ਹੁਣ ਪਾਣੀ ਦੇ ਲਈ ਬਿਜਲੀ ਦੀ ਉਡੀਕ ਨਹੀਂ ਕਰਨੀ ਪਵੇਗੀ।