ਜਲੰਧਰ: ਕੋਰੋਨਾ ਵਾਇਰਸ ਕਰਕੇ ਪੂਰੇ ਦੇਸ਼ ਨੂੰ 21 ਦਿਨਾਂ ਲਈ ਲਾਕਡਾਊਨ ਕੀਤਾ ਗਿਆ ਹੈ, ਜਿਸ ਕਰਕੇ ਹਰ ਕੋਈ ਆਪਣੇ ਘਰ ਵਿੱਚ ਬੰਦ ਹੈ। ਅਜਿਹੇ ਔਖੇ ਸਮੇਂ ਵਿੱਚ ਜਦੋਂ ਲੋਕਾਂ ਦੇ ਕਾਰੋਬਾਰ ਬੰਦ ਹੋ ਗਏ ਹਨ ਅਤੇ ਗ਼ਰੀਬ ਲੋਕਾਂ ਨੂੰ ਜ਼ਰੂਰਤ ਦੀਆਂ ਵਸਤਾਂ ਖਰੀਦਣ ਵਿੱਚ ਵੀ ਮੁਸ਼ਕਿਲਾਂ ਆ ਰਹੀਆਂ ਹਨ, ਉਨ੍ਹਾਂ ਵੇਲਿਆਂ ਵਿੱਚ ਕਈ ਸੰਸਥਾਵਾਂ ਅੱਗੇ ਆ ਕੇ ਲੋਕਾਂ ਦੀ ਮਦਦ ਕਰ ਰਹੀਆਂ ਹਨ।
ਜਲੰਧਰ ਦੀ 'ਤੇਰਾ ਤੇਰਾ ਸੰਸਥਾ' ਵੀ ਕਰਫ਼ਿਊ ਦੌਰਾਨ ਪੂਰੀ ਸ਼ਿੱਦਤ ਨਾਲ ਗ਼ਰੀਬ ਲੋਕਾਂ ਤੱਕ ਜ਼ਰੂਰਤ ਦਾ ਸਮਾਨ ਪਹੁੰਚਾਉਣ ਵਿੱਚ ਜੁਟੀ ਹੋਈ ਹੋਈ ਹੈ। ਸੰਸਥਾ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਰ ਤਰ੍ਹਾਂ ਦਾ ਜ਼ਰੂਰਤ ਦਾ ਸਮਾਨ ਲੋੜਵੰਦਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਕੋਵਿਡ-19: ਕੇਸਾਂ ਦੀ ਗਿਣਤੀ ਵਿੱਚ ਅਮਰੀਕਾ ਚੀਨ ਨਾਲੋਂ ਵੀ ਟੱਪਿਆ, ਅੰਕੜਾ 85,000 ਤੋਂ ਪਾਰ
ਉਨ੍ਹਾਂ ਦੱਸਿਆ ਕਿ ਲਾਕਡਾਊਨ ਤੋਂ ਬਾਅਦ ਜ਼ਿਲ੍ਹੇ ਦੇ ਡੀਸੀ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਲੋਕਾਂ ਤੱਕ ਸਮਾਨ ਮੁਹੱਈਆ ਕਰਵਾਉਣ ਸੱਦਾ ਦਿੱਤਾ। ਪ੍ਰਸ਼ਾਸਨ ਵੱਲੋਂ ਸੰਸਥਾ ਨੂੰ 20 ਪਾਸ ਦਿੱਤੇ ਗਏ ਅਤੇ ਉਨ੍ਹਾਂ ਨੂੰ ਸ਼ਹਿਰ ਵਿੱਚ ਸਬਜ਼ੀਆਂ ਵੰਡਣ ਦਾ ਕੰਮ ਦਿੱਤਾ ਗਿਆ।
ਸੰਸਥਾ ਦੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਰ ਤਰ੍ਹਾਂ ਦੀ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਤੱਕ ਜ਼ਰੂਰਤ ਦਾ ਸਮਾਨ ਪਹੁੰਚਾਇਆ ਜਾ ਸਕੇ।