ਜਲੰਧਰ : ਲੈਦਰ ਕੰਪਲੈਕਸ ਵਿਖੇ ਇਕ ਜੀਕੇ ਪਲਾਸਟਿਕ ਇੰਡਸਟਰੀ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਦਮਕਲ ਵਿਭਾਗ ਦੇ ਕਰਮਚਾਰੀਆਂ ਨੂੰ ਦਿੱਤੀ ਗਈ। ਮੌਕੇ ਤੇ ਹੀ ਦਮਕਲ ਵਿਭਾਗ ਦੇ ਕਰਮਚਾਰੀ ਵੀ ਆ ਗਏ ਸਨ। ਬਹੁਤ ਜੱਦੋਜ਼ਹਿਦ ਤੋਂ ਬਾਅਦ ਪੰਜਾਹ ਦੇ ਕਰੀਬ ਗੱਡੀਆਂ ਨੇ ਅੱਗ ਉਤੇ ਕਾਬੂ ਪਾਇਆ। ਇਹ ਅੱਗ ਰਾਤ ਢਾਈ ਵਜੇ ਲੱਗੀ। ਅੱਗ ਲੱਗਣ ਦੇ ਨਾਲ ਕਿਸੇ ਨੂੰ ਵੀ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ।
ਫੈਕਟਰੀ ਦੇ ਮਾਲਕ ਜਸਬੀਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਹੈ। ਇਸ ਅੱਗ ਨੂੰ ਕਿਸੇ ਵੀ ਤਰ੍ਹਾਂ ਕੋਈ ਵੀ ਜਾਨੀ ਨੁਕਸਾਨ ਤਾਂ ਨਹੀਂ ਹੋਇਆ। ਮਾਲੀ ਨੁਕਸਾਨ ਦਾ ਬਹੁਤ ਜ਼ਿਆਦਾ ਹੋ ਚੁੱਕਾ ਹੈ।
ਦਮਕਲ ਵਿਭਾਗ ਦੇ ਲੀਡਿੰਗ ਫਾਇਰਮੈਨ ਨਰੇਸ਼ ਕੁਮਾਰ ਨੇ ਦੱਸਿਆ ਉਨ੍ਹਾਂ ਨੂੰ ਬੀਤੀ ਰਾਤ ਫੋਨ ਆਇਆ ਸੀ ਕਿ ਫੈਕਟਰੀ ਦੇ ਵਿਚ ਅੱਗ ਲੱਗ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚੀਆਂ ਅਤੇ ਅੱਗ ਉੱਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ।