ਜਲੰਧਰ: ਨਕੋਦਰ ਵਿਖੇ ਇੱਕ ਮਿਠਾਈ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉੱਤੇ ਪੂੱਜੇ ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾ ਲਿਆ ਹੈ। ਦੁਕਾਨ ਵਿੱਚ ਅੱਗ ਲੱਗਣ ਨਾਲ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।
ਦੁਕਾਨ ਦੇ ਮਾਲਕ ਰਿੰਪਾ ਨੇ ਦੱਸਿਆ ਕਿ ਦੁਕਾਨ ਦੀ ਦੂਜੀ ਮੰਜ਼ਿਲ ਵਿੱਚ ਭੱਟੀ ਵਿੱਚ ਖੋਏ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਵਰਕਰ ਫੋਨ ਉੱਤੇ ਲੱਗ ਗਿਆ। ਜਿਸ ਨਾਲ ਦੁਕਾਨ ਵਿੱਚ ਅੱਗ ਲੱਗ ਗਈ ਤੇ ਪੂਰੀ ਦੁਕਾਨ ਵਿੱਚ ਧੂੰਆਂ ਹੀ ਧੂੰਆਂ ਹੋ ਗਿਆ। ਉਸ ਤੋਂ ਬਾਅਦ ਗਨੀਮਤ ਇਹ ਰਹੀ ਕਿ ਦਮਕਲ ਵਿਭਾਗ ਨੇ ਜਲਦ ਆ ਕੇ ਅੱਗ ਉੱਤੇ ਕਾਬੂ ਪਾ ਲਿਆ ਹੈ।
ਦਮਕਲ ਵਿਭਾਗ ਦੇ ਮੁਲਾਜ਼ਮ ਨੇ ਕਿਹਾ ਕਿ ਉਨ੍ਹਾਂ ਨੂੰ 3 ਵਜੇ ਐੱਮਸੀ ਚੌਕ ਵਿੱਚ ਸਥਿਤ ਮਹਿੰਦੀਰਤਾ ਸਵੀਟ ਸ਼ਾਪ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ਉੱਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾ ਲਿਆ ਹੈ।