ਜਲੰਧਰ: ਜਿੱਥੇ ਕੋਰੋਨਾ ਕਰਕੇ ਪੂਰੇ ਦੇਸ਼ ਵਿੱਚ ਹਾਹਾਕਾਰ ਮਚੀ ਹੋਈ ਹੈ। ਉਧਰ ਜਲੰਧਰ ਦੇ ਪਿਮਸ ਹਸਪਤਾਲ 'ਚ ਇੱਕ ਵੀਹ ਦਿਨਾਂ ਦੇ ਬੱਚੇ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਸੁਖਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਨਾਮ ਦੇ ਇਸ ਬੱਚੇ ਨੂੰ ਕਰੀਬ 12 ਦਿਨ ਪਹਿਲਾਂ ਜਲੰਧਰ ਦੇ ਪਿਮਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਜਿਸ ਵੇਲੇ ਬੱਚੇ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ।
ਉਸ ਵੇਲੇ ਇਸ ਨੂੰ ਬਹੁਤ ਤੇਜ਼ ਬੁਖਾਰ ਸੀ, ਅਤੇ ਸਾਹ ਲੈਣ ਵਿੱਚ ਵੀ ਪ੍ਰੇਸ਼ਾਨੀ ਹੋ ਰਹੀ ਸੀ। ਬੱਚੇ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਤੋਂ ਬਾਅਦ ਜਦੋਂ ਉਸਦਾ ਟੈਸਟ ਕੀਤਾ ਗਿਆ ਤਾਂ ਉਸਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ। ਜਿਸ ਤੋਂ ਬਾਅਦ ਹਸਪਤਾਲ ਦੇ ਡਾਕਟਰਾਂ ਵੱਲੋਂ ਬੱਚੇ ਦਾ ਇਲਾਜ ਸ਼ੁਰੂ ਕੀਤਾ ਗਿਆ।
ਲਗਭਗ 10 ਦਿਨ ਦੇ ਇਲਾਜ ਤੋਂ ਬਾਅਦ ਬੱਚੇ ਦਾ ਦੁਬਾਰਾ ਕੋਰੋਨਾ ਟੈਸਟ ਕੀਤਾ ਗਿਆ, ਤਾਂ ਉਸਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਅਤੇ ਬੱਚੇ ਦੇ ਠੀਕ ਹੋਣ ਤੋਂ ਬਾਅਦ ਉਸ ਨੂੰ ਘਰ ਭੇਜ ਦਿੱਤਾ ਗਿਆ। ਹਸਪਤਾਲ ਦੇ ਡਾਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਬੱਚਾ ਜਦੋਂ ਹਸਪਤਾਲ ਆਇਆ ਸੀ, ਤਾਂ ਉਸਦੀ ਹਾਲਤ ਬਹੁਤ ਖ਼ਰਾਬ ਸੀ। ਉਸਨੂੰ ਨਿਮੂਨੀਆ ਦੀ ਸ਼ਿਕਾਇਤ ਸੀ। ਜਦੋਂ ਉਸਦਾ ਕੋਵਿਡ ਟੈਸਟ ਕਰਾਇਆ ਗਿਆ, ਤਾਂ ਉਹ ਪੌਜ਼ੀ਼ਟਿਵ ਆਇਆ।
ਬੱਚੇ ਨੂੰ ਹਸਪਤਾਲ ਫਭਰਤੀ ਕਰ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ । 10 ਦਿਨ ਚੱਲੇ ਇਲਾਜ ਤੋਂ ਬਾਅਦ ਹੁਣ ਬੱਚਾ ਬਿਲਕੁਲ ਠੀਕ ਜਿਸ ਤੋਂ ਬਾਅਦ ਬੱਚੇ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਇਸ ਮੌਕੇ ਬੱਚੇ ਦੇ ਪਰਿਵਾਰ ਨੇ ਵੀ ਡਾਕਟਰਾਂ ਦਾ ਧੰਨਵਾਦ ਕੀਤਾ। ਜਿਨ੍ਹਾਂ ਨੇ ਐਸੇ ਹਾਲਾਤ ਵਿੱਚ ਵੀ ਪੂਰੀ ਮਿਹਨਤ ਅਤੇ ਲਗਨ ਨਾਲ ਇਲਾਜ ਕਰਕੇ ਉਨ੍ਹਾਂ ਦੇ ਬੱਚੇ ਨੂੰ ਇੱਕ ਨਵੀਂ ਜ਼ਿੰਦਗੀ ਦਿੱਤੀ ਹੈ।