ਜਲੰਧਰ: ਜ਼ਿਲ੍ਹੇ ’ਚ ਡੀਸੀ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਪ੍ਰਦਰਸ਼ਨ ਦੌਰਾਨ ਗੈਸ ਸਿਲੰਡਰ ਹੱਥਾਂ ਵਿੱਚ ਲੈ ਕੇ ਮਹਿਲਾਵਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਦਿਨੋਂ ਦਿਨ ਵਧ ਰਹੀ ਮਹਿੰਗਾਈ ਨੂੰ ਲੈ ਕੇ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਹੈ।
ਇਹ ਵੀ ਪੜੋ:ਨਵਿਧਾਨ ਸਭਾ 'ਚ ਗੁੰਜਿਆ EVM ਦਾ ਮੁੱਦਾ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਿਵਦਿਆਲ ਮਾਲੀ ਨੇ ਕਿਹਾ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਪਰ ਕੇਂਦਰ ਸਰਕਾਰ ਸੁੱਤੀ ਹੋਈ ਹੈ, ਆਮ ਜਨਤਾ ਦੀ ਕੋਈ ਵੀ ਫ਼ਿਕਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਤੂੰ ਉਹ ਮੰਗ ਕਰਦੇ ਹਨ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਵਧ ਰਹੀਆਂ ਕੀਮਤਾਂ ਨੂੰ ਵਾਪਿਸ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ।
ਉਨ੍ਹਾਂ ਨੇ ਕਿਹਾ ਕਿ ਜੇਕਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਨਿਯੰਤਰਣ ਵਿੱਚ ਨਹੀਂ ਲਿਆਂਦਾ ਜਾਂਦਾ ਤਾਂ ਆਮ ਆਦਮੀ ਪਾਰਟੀ ਅੱਗੇ ਇਸ ਰੋਸ ਪ੍ਰਦਰਸ਼ਨ ਹੋਰ ਤਿੱਖਾ ਕਰੇਗੀ।
ਪੰਜਾਬ ਦੀ ਕੈਪਟਨ ਸਰਕਾਰ ’ਤੇ ਬੋਲਦੇ ਹੋਏ ਸ਼ਿਵ ਦਿਆਲ ਮਾਲੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਗਏ ਵਾਅਦਿਆਂ ’ਤੇ ਕੈਪਟਨ ਸਰਕਾਰ ਖਰੀ ਨਹੀਂ ਉਤਰੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਫੋਨ ਦੇਣ, ਘਰ-ਘਰ ਨੌਕਰੀ ਦੇਣ, ਪੰਜਾਬ ਵਿੱਚ ਨਸ਼ਾ ਖ਼ਤਮ ਕਰਨ ਦੇ ਵਾਅਦੇ ਕੀਤੇ ਸੀ ਪਰ ਪੰਜਾਬ ਸਰਕਾਰ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਇਹ ਵੀ ਪੜੋ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਦਨ ਵੱਲੋਂ ਅੱਠ ਬਿੱਲ ਪਾਸ