ਜਲੰਧਰ: ਫਗਵਾੜਾ ਦੇ ਨਿਊ ਮਨਸਾ ਦੇਵੀ ਨਗਰ ਵਿੱਚ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜ਼ਿਕਰਜੋਗ ਹੈ ਕਿ ਬੀਤੇ ਦਿਨ ਵੀ ਮੋਗਾ ਵਿੱਚ ਇੱਕ ਕਾਂਗਰਸੀ ਆਗੂ ਦਾ ਘਰ ਵਿੱਚ ਦਾਖਲ ਹੋ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਵਿੱਚ ਹਮਲਾਵਰਾਂ ਵੱਲੋਂ ਸ਼ਰੇਆਮ ਕਤਲਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ ।
ਘਰ ਵੜ ਕੇ ਕਤਲ: ਫਗਵਾੜਾ 'ਚ ਕਤਲ ਦੀ ਵਾਰਦਾਤ (Murder incident in Phagwara) ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਕਤਲ ਦੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪੰਕਜ ਦੁੱਗਲ ਦੇ ਘਰ ਦੋ ਹਮਲਾਵਰ ਆਏ ਅਤੇ ਦਰਵਾਜ਼ਾ ਖੋਲ੍ਹਣ ਲਈ ਕਿਹਾ ਤਾਂ ਇਸ ਦੌਰਾਨ ਪੰਕਜ ਦੁੱਗਲ ਦੇ ਛੋਟੇ ਲੜਕੇ ਨੇ ਦਰਵਾਜ਼ਾ ਖੋਲ੍ਹਿਆ। ਉਸੇ ਸਮੇਂ ਪੰਕਜ ਦੁੱਗਲ ਖੁਦ ਆਪਣੇ ਬੇਟੇ ਦੇ ਪਿੱਛੇ ਆਇਆ ਅਤੇ ਉਸ ਨੂੰ ਦੇਖ ਕੇ ਹਮਲਾਵਰਾਂ ਨੇ ਦੋ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ ਪੰਕਜ ਦੁੱਗਲ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੰਕਜ ਦੁੱਗਲ ਦੇ ਘਰ ਦੇ ਸਾਹਮਣੇ ਇੱਕ ਘਰ ਵਿੱਚ ਸੀਸੀਟੀਵੀ ਕੈਮਰੇ ਵੀ ਲੱਗੇ ਹੋਏ ਹਨ ਪਰ ਗੁਆਂਢੀਆਂ ਨੇ ਗੇਟ ਨਹੀਂ ਖੋਲ੍ਹਿਆ ਅਤੇ ਪੁਲਿਸ ਨੂੰ ਅੰਦਰ ਵਾੜਨ ਤੋਂ ਇਨਕਾਰ ਕਰ ਦਿੱਤਾ। ਇੱਥੋਂ ਤੱਕ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਗੇਟ ਤੋੜ ਦਿੱਤਾ ਗਿਆ ਸੀ ਪਰ ਅੰਦਰੋਂ ਗੁਆਂਢੀਆਂ ਨੇ ਦਰਵਾਜ਼ਾ ਬੰਦ ਰੱਖਿਆ ਹੋਇਆ ਸੀ ਅਤੇ ਪੁਲਿਸ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ।
- Hardeep Singh Nijjar Murder Case : ਜਾਣੋ, ਕੌਣ ਸੀ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਜਿਸਦੇ ਕਤਲ ਦਾ ਇਲਜ਼ਾਮ ਕੈਨੇਡਾ ਨੇ ਭਾਰਤ ’ਤੇ ਲਗਾਇਆ !
- Buhe Bariyan Movie Controversies: ਪੰਜਾਬੀ ਫਿਲਮ ਬੂਹੇ ਬਾਰੀਆਂ ਖਿਲਾਫ਼ ਵਾਲਮੀਕੀ ਭਾਈਚਾਰੇ ਵੱਲੋਂ ਭੁੱਖ ਹੜਤਾਲ
- Spouse Sexual Relationship: ਸੈਕਸ ਤੋਂ ਬਗੈਰ ਵਿਆਹੁਤਾ ਜੀਵਨ ਸ਼ਰਾਪ, ਦਿੱਲੀ ਹਾਈਕੋਰਟ ਨੇ ਤਲਾਕ ਦੇ ਮਾਮਲੇ ਉੱਤੇ ਸੁਣਾਇਆ ਫੈਸਲਾ
ਮੁਲਜ਼ਮਾਂ ਦੀ ਭਾਲ ਜਾਰੀ: ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੰਕਜ ਦੁੱਗਲ ਦਾ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪੰਕਜ ਦੁੱਗਲ ਹਿਮਾਚਲ 'ਚ ਕੰਮ ਕਰਦਾ ਸੀ ਅਤੇ ਕਰਿਆਨੇ ਦਾ ਸਮਾਨ ਸਪਲਾਈ ਕਰਦਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਵੱਲੋਂ ਪੰਕਜ ਦੁੱਗਲ ’ਤੇ ਦੋ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਕਿਸ ਮੁਲਜ਼ਮ ਨੇ ਗੋਲੀ ਚਲਾਈ ਅਤੇ ਕੋਈ ਪੁਰਾਣੀ ਦੁਸ਼ਮਣੀ ਸੀ ਜਾਂ ਨਹੀਂ, ਇਸ ਬਾਰੇ ਪੂਰੀ ਜਾਂਚ ਤੋਂ ਬਾਅਦ ਹੀ ਕੁੱਝ ਵੀ ਦੱਸ ਸਕਾਂਗੇ। ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਪੰਕਜ ਦੁੱਗਲ ਨਾਂ ਦੇ ਵਿਅਕਤੀ ਨੂੰ ਹਸਪਤਾਲ ਲਿਆਂਦਾ ਗਿਆ ਸੀ, ਜਿਸ ਦੀ ਹਸਪਤਾਲ ਪਹੁੰਚਣ ਤੋਂ ਪਹਿਲੇ ਹੀ ਮੌਤ ਹੋ ਚੁੱਕੀ ਸੀ ਅਤੇ ਉਸ ਨੂੰ ਦੋ ਗੋਲੀਆਂ ਇੱਕ ਪੇਟ ਵਿੱਚ ਅਤੇ ਇੱਕ ਛਾਤੀ ਵਿੱਚ ਲੱਗੀ ਸੀ। ਫਿਲਹਾਲ ਹਾਈ ਪਾਵਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।