ਜਲੰਧਰ: ਪੰਜਾਬ ਪ੍ਰੈਸ ਕਲੱਬ ਵਿਖੇ ਡੈਮੋਕ੍ਰੇਟਿਕ ਕੌਸਲ ਨਾਮਕ ਸੰਸਥਾ ਜੋ ਕਿ 2015 ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਸੰਸਥਾ ਦਾ ਮੁੱਖ ਉਦੇਸ਼ ਲੋਕਾਂ ਅਤੇ ਨੌਜਵਾਨਾਂ ਨੂੰ ਆਪਣੀ ਸਿਹਤ ਅਤੇ ਖੇਡਾਂ ਪ੍ਰਤੀ ਜਾਗਰੂਕ ਕਰਨਾ ਹੈ। ਅੱਜ ਜਲੰਧਰ ਦੇ ਪਿਮਸ ਹਸਪਤਾਲ ਫੁੱਟਬਾਲ ਗਰਾਊਂਡ ਵਿਖੇ ਇੱਕ ਖੇਡ ਦੀ ਸ਼ੁਰੂਆਤ ਕੀਤੀ ਜਾਣੀ ਹੈ ਜਿਸ ਵਿੱਚ ਮੁੱਖ ਮਹਿਮਾਨ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਹੋਣਗੇ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਨੀਤ ਓਬਰਾਏ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਸੰਸਥਾ 2015 ਤੋਂ ਕੰਮ ਕਰ ਰਹੀ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਸਰਕਾਰੀ ਸਕੂਲਾਂ ਵਿਚ ਜਾਂ ਸਕੂਲ ਦੇ ਬੱਚਿਆਂ ਨੂੰ ਸਪੋਰਟਸ ਕਿੱਟ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਪੋਰਟਸ ਕਿੱਟ ਦੇਣ ਦੇ ਨਾਲ ਨਾਲ ਉਹ ਬੱਚਿਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਦੇ ਹਨ ਕਿਉਂਕਿ ਅੱਜ ਕੱਲ੍ਹ ਲੋਕ ਅਤੇ ਬੱਚੇ ਖੇਡਾਂ ਤੋਂ ਦੂਰ ਰਹਿੰਦੇ ਹਨ ਜਿਸ ਕਾਰਨ ਉਹ ਆਪਣੀ ਸਿਹਤ ਵੱਲੋਂ ਵਾਂਝੇ ਰਹਿ ਜਾਂਦੇ ਹਨ। ਇਸ ਲਈ ਉਹ ਆਪਣੀ ਸੰਸਥਾ ਦੇ ਨਾਲ ਸਕੂਲਾਂ ਵਿੱਚ ਜਾਂ ਬੱਚਿਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਦੇ ਹਨ
ਡੈਮੋਕ੍ਰੇਟਿਕ ਕੌਸਲ ਵੱਲੋਂ ਕਰਵਾਇਆ ਜੇ ਰਹੇ ਪਹਿਲੇ ਮੈਚ ਦਾ ਉਦਘਾਟਨ ਜਲੰਧਰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੇ ਵੱਲੋਂ ਕੀਤਾ ਜਾਵੇਗਾ।