ਜਲੰਧਰ: ਸ਼ੁੱਕਰਵਾਰ ਨੂੰ ਡੀਜੇ ਐਸੋਸੀਏਸ਼ਨ ਨੇ ਆਪਣੀ ਮੰਗਾਂ ਨੂੰ ਲੈ ਕੇ ਦੋ ਦਿਨ ਦੀ ਹੜਤਾਲ ਕੀਤੀ। ਡੀਜੇ ਐਸੋਸੀਏਸ਼ਨ ਨੇ ਇਸ ਹੜਤਾਲ ਦੌਰਾਨ ਸੂਬਾ ਸਰਕਾਰ ਨੂੰ ਮੰਗ ਕੀਤੀ ਕਿ ਵਿਆਹ ਦੇ ਸਮਾਗਮਾਂ ਵਿੱਚ ਲੋਕਾਂ ਦੀ ਆਮਦ ਨੂੰ ਵਧਾਇਆ ਜਾਵੇ ਤਾਂ ਜੋ ਉਨ੍ਹਾਂ ਦਾ ਕੰਮ ਮੁੜ ਤੋਂ ਚੱਲ ਸਕੇ। ਡੀਜੇ ਐਸੋਸੀਏਸ਼ਨ ਵੱਲੋਂ ਇਸ ਹੜਤਾਲ ਵਿੱਚ ਕਿਸੇ ਤਰ੍ਹਾਂ ਦੀ ਨਾਅਰੇ ਬਾਜ਼ੀ ਨਹੀਂ ਕੀਤੀ ਗਈ ਉਨ੍ਹਾਂ ਨੇ ਸ਼ਾਂਤੀ ਨਾਲ ਇਹ ਹੜਤਾਲ ਕੀਤੀ।
ਡੀਜੇ ਐਸੋਸੀਏਸ਼ਨ ਦੇ ਸਕੱਤਰ ਰਵੀ ਮਲਹੋਤਰਾ ਨੇ ਕਿਹਾ ਕਿ ਸਰਕਾਰ ਨੇ ਜਿੱਥੇ ਬੱਸਾਂ, ਠੇਕਿਆਂ, ਜਿੰਮਾਂ ਨੂੰ ਖੋਲ੍ਹਣ ਦੀ ਰਾਹਤ ਦਿੱਤੀ ਹੈ ਉੱਥੇ ਹੀ ਵਿਆਹ ਵਿੱਚ ਲੋਕਾਂ ਦੀ ਆਮਦ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਵਿਆਹ ਵਿੱਚ ਆਮਦ ਘੱਟ ਹੋਣ ਕਾਰਨ ਉਨ੍ਹਾਂ ਨੂੰ ਡੀਜੇ ਦਾ ਕੰਮ ਨਹੀਂ ਮਿਲ ਰਿਹਾ ਜਿਸ ਕਾਰਨ ਉਹ ਬੇਹੱਦ ਪਰੇਸ਼ਾਨ ਹਨ।
ਉਨ੍ਹਾਂ ਨੇ ਕਿਹਾ ਕਿ ਕੰਮ ਬੰਦ ਹੋਣ ਕਾਰਨ ਉਨ੍ਹਾਂ ਨੂੰ ਘਰ ਚਲਾਉਣ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਲੌਕਡਾਊਨ ਦੌਰਾਨ ਉਨ੍ਹਾਂ ਨੇ ਆਪਣੀ ਧੀ ਦੀ ਫ਼ੀਸ ਘਰ ਵਿੱਚ ਪਏ ਸਮਾਨ ਨੂੰ ਵੇਚ ਕੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਬਾਰੇ ਕੁਝ ਨਹੀਂ ਸੋਚ ਰਹੀ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਵਿਆਹ ਵਿੱਚ ਲੋਕਾਂ ਦੇ ਆਮਦ ਵਿੱਚ ਵਾਧਾ ਕੀਤਾ ਜਾਵੇ ਤਾਂ ਉਹ ਵੀ ਆਪਣਾ ਕੰਮ ਮੁੜ ਤੋਂ ਚਲਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਿਆਂ ਤਾਂ ਉਹ ਸਰਕਾਰੀ ਅਫ਼ਸਰਾਂ ਅਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਜਾ ਕੇ ਬੈਠ ਜਾਣਗੇ।
ਇਹ ਵੀ ਪੜ੍ਹੋ:ਅਣਪਛਾਤੇ ਵਿਅਕਤੀਆਂ ਵੱਲੋਂ 65 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ