ETV Bharat / state

ਸਮਾਰਟ ਸਿਟੀ ਦੇ ਤਹਿਤ ਰੇਲਵੇ ਸਟੇਸ਼ਨ ਦਾ ਪਹਿਲਾ ਪੜਾਅ ਹੋਇਆ ਪੂਰਾ

ਰੇਲਵੇ ਸਟੇਸ਼ਨ ਦੇ ਸੁੰਦਰੀਕਰਨ ਨਿਰਮਾਣ ਅਤੇ ਹੋਰ ਕਈ ਵਿਕਾਸ ਕਾਰਜਾਂ ਦੇ ਨਾਲ ਆਮ ਲੋਕਾਂ ਨੂੰ ਵਧੀਆ ਸੁਵਿਧਾਵਾਂ ਦੇਣ ਦੇ ਲਈ ਤੇ ਜਲੰਧਰ ਦੇ ਸਟੇਸ਼ਨ ਨੂੰ ਸੰਸਕ੍ਰਿਤੀ ਵਿਰਾਸਤ ਰੂਪ ਦੇਣ ਦੇ ਲਈ ਇਹ ਕਾਰਜ ਕੀਤਾ ਜਾ ਰਿਹਾ ਹੈ। ਜਿਸਦਾ ਜਾਇਜ਼ਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਲਿਆ।

ਤਸਵੀਰ
ਤਸਵੀਰ
author img

By

Published : Mar 13, 2021, 9:25 AM IST

ਜਲੰਧਰ: ਸ਼ਹਿਰ 'ਚ ਸਮਾਰਟ ਸਿਟੀ ਪ੍ਰੋਜੈਕਟ ਦੇ ਚੱਲਦਿਆ ਰੇਲਵੇ ਸਟੇਸ਼ਨ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਿਆ ਹੈ। ਦੱਸ ਦਈਏ ਕਿ ਇਸਦੇ ਅਗਲੇ ਪੜਾਅ ਚ ਰੇਲਵੇ ਸਟੇਸ਼ਨ ਦੀ ਨਵੀਂ ਸੰਸਕ੍ਰਿਤੀ ਵਿਰਾਸਤ ਨੂੰ ਤਿਆਰ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਨਾਲ ਡਿਵੀਜ਼ਨਲ ਰੇਲਵੇ ਮੈਨੇਜਰ ਕਮਿਸ਼ਨਰ ਨਗਰ ਨਿਗਮ ਦੇ ਨਾਲ ਡਿਪਟੀ ਕਮਿਸ਼ਨਰ ਨੇ ਜਾਇਜਾ ਲਿਆ।

ਜਲੰਧਰ

ਆਮ ਲੋਕਾਂ ਨੂੰ ਦਿੱਤੀ ਜਾ ਰਹੀਆਂ ਹਨ ਸਹੂਲਤਾਂ
ਦੱਸ ਦਈਏ ਕਿ ਰੇਲਵੇ ਸਟੇਸ਼ਨ ਦੇ ਸੁੰਦਰੀਕਰਨ ਨਿਰਮਾਣ ਅਤੇ ਹੋਰ ਕਈ ਵਿਕਾਸ ਕਾਰਜਾਂ ਦੇ ਨਾਲ ਆਮ ਲੋਕਾਂ ਨੂੰ ਵਧੀਆ ਸੁਵਿਧਾਵਾਂ ਦੇਣ ਦੇ ਲਈ ਤੇ ਜਲੰਧਰ ਦੇ ਸਟੇਸ਼ਨ ਨੂੰ ਸੰਸਕ੍ਰਿਤੀ ਵਿਰਾਸਤ ਰੂਪ ਦੇਣ ਦੇ ਲਈ ਇਹ ਕਾਰਜ ਕੀਤਾ ਜਾ ਰਿਹਾ ਹੈ। ਜਿਸਦਾ ਜਾਇਜ਼ਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਲਿਆ। ਸੰਤੋਖ ਸਿੰਘ ਚੌਧਰੀ ਨੇ ਕਿਹਾ ਕਿ ਦੋ ਤਿੰਨ ਮਹੀਨੇ ਦੇ ਦੌਰਾਨ ਜਲੰਧਰ ਰੇਲਵੇ ਸਟੇਸ਼ਨ ਨੂੰ ਨਵਾਂ ਰੂਪ ਮਿਲ ਜਾਏਗਾ।

ਇਹ ਵੀ ਪੜੋ: ਹਾਈਕੋਰਟ ਦੇ ਨਿਰਦੇਸ਼, ਪੋਕਸੋ ਐਕਟ ਦੇ ਮਾਮਲਿਆਂ 'ਚ ਜਾਂਚ ਦੀ ਮਿਆਰੀ ਪ੍ਰਕਿਰਿਆ ਕੀਤੀ ਜਾਵੇ ਸਥਾਪਤ

ਵਿਕਾਸ ਕਾਰਜਾਂ ਨੂੰ ਕਰਵਾਇਆ ਜਾ ਰਿਹਾ ਹੈ- ਸੰਤੋਖ ਚੌਧਰੀ

ਸੰਤੋਖ ਚੌਂਦਰੀ ਨੇ ਕਿਹਾ ਕਿ ਜਲੰਧਰ ਰੇਲਵੇ ਸਟੇਸ਼ਨ ਨੂੰ ਮਾਡਲ ਰੇਲਵੇ ਸਟੇਸ਼ਨ ਬਣਾਉਣ ਦੇ ਲਈ ਸਮਾਰਟ ਸਿਟੀ ਪ੍ਰੋਜੈਕਟ ਦੇ ਚੱਲਦੇ 6.26 ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਯਾਤਰੀਆਂ ਦੀ ਸੁਵਿਧਾ ਦਾ ਧਿਆਨ ਰੱਖਦੇ ਹੋਏ ਜਲੰਧਰ ਰੇਲਵੇ ਸਟੇਸ਼ਨ ਨੂੰ ਆਧੁਨਿਕ ਤਕਨੀਕੀ ਵਰਗ ’ਚ ਐਕਸੀਲੇਟਰ ਫੁੱਟ ਓਵਰਬ੍ਰਿਜ ਆਦਿ ਨੂੰ ਲੈਸ ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਨੂੰ ਵਿਕਸਿਤ ਕੀਤਾ ਗਿਆ ਹੈ। ਉਸੇ ਤਰ੍ਹਾਂ ਹੀ ਜਲੰਧਰ ਦੇ ਰੇਲਵੇ ਸਟੇਸ਼ਨ ਦਾ ਵੀ ਵਿਕਾਸ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬਾਕੀ ਜਿਹੜੇ ਵਿਕਾਸ ਦੇ ਕਾਰਜ ਰਹਿੰਦੇ ਨੇ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ। ਜਿਸ ਨਾਲ ਲੋਕਾਂ ਨੂੰ ਨਿਸ਼ਚਿਤ ਸਮੇਂ ਵਿੱਚ ਸੁਵਿਧਾਵਾਂ ਦਿੱਤੀਆਂ ਜਾ ਸਕਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.