ਜਲੰਧਰ: ਬਸਤੀ ਬਾਵਾ ਖੇਲ ਵਿੱਚ ਇੱਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਘਰ ਵਿੱਚ ਕੰਮ ਕਰਨ ਵਾਲੀ ਲੜਕੀ ਦੇ ਨਾਲ ਘਰ ਦੇ ਮਾਲਕ ਹਰੀ ਸਿੰਘ ਦੁਆਰਾ ਛੇੜਛਾੜ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਹਰੀ ਸਿੰਘ 'ਤੇ 354 ਧਾਰਾ ਦੇ ਤਹਿਤ ਮਾਮਲਾ ਦਰਜ ਕਰ ਗ੍ਰਿਫ਼ਤਾਰ (Arrested) ਕਰ ਲਿਆ ਹੈ।ਲੜਕੀ ਸੋਮਵਾਰ ਤੋਂ ਹੀ ਘਰ ਵਿਚ ਕੰਮ ਕਰਨ ਲਈ ਆਈ ਸੀ। ਲੜਕੀ ਨੇ ਮਕਾਨ ਮਾਲਕ ਉੱਤੇ ਅਸ਼ਲੀਲ ਹਰਕਤ (Pornography)ਕਰਨ ਦੇ ਇਲਜ਼ਾਮ ਲਗਾਏ ਹਨ।
ਲੜਕੀ ਨੇ ਦੱਸਿਆ ਕਿ ਉਹ ਘਰ 'ਚ ਕੰਮ ਕਰ ਰਹੀ ਸੀ ਕਿ ਉਸ ਦੌਰਾਨ ਮਕਾਨ ਮਾਲਕ ਦੁਆਰਾ ਅਸ਼ਲੀਲ ਹਰਕਤਾਂ ਕੀਤੀਆ ਗਈਆ। ਉਨ੍ਹਾਂ ਨੇ ਦੱਸਿਆ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਹ ਮੇਰੇ ਤੋਂ ਮੁਆਫੀ ਮੰਗਣ ਲੱਗ ਗਿਆ। ਉਨ੍ਹਾਂ ਨੇ ਦੱਸਿਆ ਹੈ ਕਿ ਮੈਂ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ ਸੀ ਉਸ ਤੋਂ ਬਾਅਦ ਪੁਲਿਸ ਨੇ ਆਪਣੀ ਕਾਰਵਾਈ ਕੀਤੀ ਹੈ।ਲੜਕੀ ਦਾ ਕਹਿਣਾ ਹੈ ਕਿ ਮੈਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਲੜਕੀ ਨੂੰ ਕੰਮ ਦਿਵਾਉਣ ਵਾਲੇ ਵਿਅਕਤੀ ਦਾ ਕਹਿਣਾ ਹੈ ਕਿ ਲੜਕੀ ਨੇ ਫੋਨ 'ਤੇ ਦੱਸਿਆ ਕਿ ਮਕਾਨ ਮਾਲਕ ਨੇ ਮੇਰੇ ਨਾਲ ਛੇੜਛਾੜ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਜਦੋਂ ਆ ਕੇ ਲੜਕੀ ਨੂੰ ਪੁੱਛਿਆ ਤਾਂ ਉਸ ਨੇ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ ਸੀ।ਉਨ੍ਹਾਂ ਨੇ ਦੱਸਿਆ ਕਿ ਮਕਾਨ ਮਾਲਕ ਦੀ ਬੇਟੀ ਨੇ ਮੁਆਫੀ ਮੰਗ ਕੇ ਕਿਹਾ ਸੀ ਕਿ ਸ਼ਿਕਾਇਤ ਨਾ ਕਰੋ ਪਰ ਲੜਕੀ ਨੇ ਪਹਿਲਾ ਸ਼ਿਕਾਇਤ ਕਰ ਦਿੱਤੀ ਸੀ। ਉਨ੍ਹਾਂ ਦੱਸਿਆਂ ਹੈ ਕਿ ਲੜਕੀ ਦੇ ਬਿਆਨਾਂ ਦਾ ਆਧਾਰਿਤ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਜਾਂਚ ਅਧਿਕਾਰੀ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਲੜਕੀ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਸੀ ਕਿ ਮਕਾਨ ਮਾਲਕ ਨੇ ਲੜਕੀ ਨਾਲ ਛੇੜਛਾੜ ਕੀਤੀ ਹੈ।ਉਨ੍ਹਾਂ ਨੇ ਦੱਸਿਆ ਹੈ ਕਿ ਇਹ ਲੜਕੀ ਘਰ ਵਿਚ ਕੰਮ ਕਰਨ ਲਈ ਆਈ ਸੀ। ਪੁਲਿਸ ਨੇ ਦੱਸਿਆ ਹੈ ਕਿ ਧਾਰਾ 354 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜੋ:ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਪੁਲਿਸ ਅੜਿੱਕੇ