ਜਲੰਧਰ: ਸੈਦਾਂ ਗੇਟ ਬਾਜ਼ਾਰ ਵਿੱਚ ਚੋਰਾਂ ਨੇ ਦੁਕਾਨਦਾਰ ਦਾ ਸ਼ਟਰ ਤੋੜ ਕੇ ਸੱਠ ਹਜ਼ਾਰ ਚੋਰੀ ਕਰ ਰਫੂਚੱਕਰ ਹੋ ਗਏ।
ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਦਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਰਾਤ ਕਰੀਬ ਸਾਢੇ ਅੱਠ ਵਜੇ ਆਪਣੀ ਦੁਕਾਨ ਨੂੰ ਬੰਦ ਕਰ ਘਰ ਚਲੇ ਗਏ ਸੀ। ਸਵੇਰੇ ਉਨ੍ਹਾਂ ਦੀ ਸਾਹਮਣੇ ਵਾਲੀ ਦੁਕਾਨ ਮਾਲਿਕ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਮੈਂ ਦੁਕਾਨ ਦੇ ਸ਼ਟਰ ਦੇ ਤਾਲੇ ਟੁੱਟੇ ਹੋਏ ਹਨ ਉਹ ਤੁਰੰਤ ਦੁਕਾਨ 'ਤੇ ਪੁੱਜਿਆ ਤਾਂ ਦੇਖਿਆ ਕਿ ਦੁਕਾਨ ਦੇ ਅੰਦਰ ਗੱਲੇ ਵਿਚ ਪਏ ਸੱਠ ਹਜ਼ਾਰ ਰੁਪਏ ਚੋਰੀ ਹੋ ਚੁੱਕੇ ਸਨ।
ਥਾਣਾ ਚਾਰ ਦੇ ਏਐਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਸੂਚਨਾ ਮਿਲੀ ਸੀ ਕਿ ਚੋਰਾਂ ਵੱਲੋਂ ਸ਼ਟਰ ਤੋੜ ਕੇ ਚੋਰੀ ਕੀਤੀ ਗਈ ਹੈ। ਬਾਜ਼ਾਰ ਦੀਆਂ ਸਾਰੀਆਂ ਦੁਕਾਨਾਂ ਖੋਲ੍ਹੀਆਂ ਤਾਂ ਆਸ ਪਾਸ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾਣਗੇ ਅਤੇ ਆਰੋਪੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।