ਜਲੰਧਰ: ਅੱਜ ਜਲੰਧਰ ਦੇ ਡੀ ਸੀ ਦਫਤਰ ਵਿਖੇ ਡੀ ਸੀ ਦਫਤਰ ਮੁਲਾਜ਼ਮ ਯੂਨੀਅਨ ਦੇ ਮੈਂਬਰਾਂ ਨੇ ਡੀ ਸੀ ਦਫਤਰ ਦੇ ਬਾਹਰ ਨਾਅਰੇਬਾਜ਼ੀ (Slogan outside the DC office) ਕਰਦੇ ਹੋਏ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਡੀਸੀ ਦਫ਼ਤਰ ਮੁਲਾਜ਼ਮ ਯੂਨੀਅਨ (DC Office Employees Union) ਵਲੋਂ ਕਿਹਾ ਗਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲੇ ਆਮ ਆਦਮੀ ਪਾਰਟੀ ਵੱਲੋਂ ਜੋ ਵਾਅਦੇ ਉਨ੍ਹਾਂ ਨਾਲ ਕੀਤੇ ਗਏ ਸੀ ਉਨ੍ਹਾਂ ਵਿੱਚੋਂ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਹੈ ।
ਪ੍ਰਦਰਸ਼ਨਕਾਰੀਆਂ ਮੁਤਾਬਕ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਕਈ ਵਾਰ ਧਰਨੇ ਪ੍ਰਦਰਸ਼ਨ ਅਤੇ ਰੈਲੀਆਂ (Demonstrations and rallies) ਕਰ ਚੁੱਕੇ ਨੇ ਪਰ ਬਾਵਜੂਦ ਇਸਦੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਉਹ ਖੁਦ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਵੀ ਰੈਲੀ ਕਰ ਚੁੱਕੇ ਹਨ ਲੇਕਿਨ ਸਰਕਾਰ ਨੇ ਉਨ੍ਹਾਂ ਦੀ ਇੱਕ ਨਹੀਂ ਮੰਨੀ ।
ਮੁਲਾਜ਼ਮ ਯੂਨੀਅਨ ਮੁਤਾਬਕ ਇਸੇ ਦੇ ਚਲਦੇ ਹੁਣ ਪੰਜਾਬ ਵਿੱਚ ਵੱਖ-ਵੱਖ ਮਹਿਕਮਿਆਂ ਦੇ ਕਰੀਬ 65000 ਮੁਲਾਜ਼ਮ (65000 employees) ਅਗਲੇ ਪੰਜ ਦਿਨਾਂ ਤੱਕ ਕੋਈ ਕੰਮ ਨਹੀਂ ਕਰਨਗੇ ਅਤੇ ਹੜਤਾਲ ਉੱਤੇ ਰਹਿਗਣੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਦੌਰਾਨ ਲੋਕਾਂ ਨੂੰ ਜੋ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਸ ਦੀ ਜ਼ਿੰਮੇਵਾਰ ਮੁਲਾਜ਼ਮ ਨਹੀਂ ਬਲਕਿ ਸਰਕਾਰ ਹੋਵੇਗੀ। ਮੁਲਾਜ਼ਮ ਯੂਨੀਅਨ ਮੁਤਾਬਕ ਪੰਜ ਦਿਨਾਂ ਦੀ ਹੜਤਾਲ ਤੋਂ ਬਾਅਦ ਫਿਰ ਅਗਲਾ ਫ਼ੈਸਲਾ ਲਿਆ (The next decision after the strike) ਜਾਵੇਗਾ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ।
ਇਹ ਵੀ ਪੜ੍ਹੋ: ਪਰਾਲੀ ਦੀ ਸਮੱਸਿਆ ਨੂੰ ਲੈ ਕੇ ਖੇਤੀਬਾੜੀ ਮੰਤਰੀ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ, ਕੀਤੀ ਇਹ ਅਪੀਲ