ਜਲੰਧਰ:ਕਸਬਾ ਫਿਲੌਰ ਵਿਖੇ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਹੁਣ ਪੁਲਿਸ ਦਾ ਵੀ ਖੌਫ ਨਹੀਂ ਰਿਹਾ ਅਤੇ ਦਿਨ ਦਿਹਾੜੇ ਹੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਫਿਲੌਰ ਦੇ ਪਿੰਡ ਜਗਤਪੁਰਾ ਵਿਖੇ ਦੇਖਣ ਨੂੰ ਮਿਲਿਆ ਜਿਥੇ ਕਿ ਚੋਰਾਂ ਨੇ ਦੁਪਹਿਰ ਦੇ ਵੇਲੇ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਘਰ ਵਿਚੋਂ ਸੋਨੇ ਦੇ ਗਹਿਣੇ ਅਤੇ ਹੋਰ ਲੱਖਾਂ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ ਹਨ।
ਉਨ੍ਹਾਂ ਦੱਸਿਆ ਕਿ ਇਹ ਮਾਮਲਾ ਦੁਪਹਿਰ ਦਾ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ਸੀਸੀਟੀਵੀ (CCTV) ਵੀ ਲੱਗੇ ਹੋਏ ਹਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੀਸੀਟੀਵੀ ਕੈਮਰੇ ਦੀ ਜਾਂਚ ਕਰ ਕੇ ਚੋਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਜਾਂਚ ਅਧਿਕਾਰੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਮਾਲਕ ਦੇ ਬਿਆਨ ਦਰਜ ਕਰ ਲਏ ਹਨ ਅਤੇ ਜਲਦ ਹੀ ਉਹ ਜਾਂਚ ਪੜਤਾਲ ਕਰ ਕੇ ਚੋਰਾਂ ਨੂੰ ਗ੍ਰਿਫਤਾਰ ਕਰ ਲੈਣਗੇ।
ਇਹ ਵੀ ਪੜੋ:ਸੁਖਬੀਰ ਬਾਦਲ ਦੇ ਚੱਲਦੇ ਪ੍ਰੋਗਰਾਮ ਵਿਚ ਜੁੱਤੀ ਸੁੱਟਣ ਵਾਲੇ ਗਿਆਨੀ ਬੁਟਾ ਸਿੰਘ ਮੀਡੀਆ ਦੇ ਰੂਬਰੂ