ਜਲੰਧਰ: ਕੋਰੋਨਾ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਜਿਸ ਦੇ ਚੱਲਦਿਆਂ ਉਲੰਘਣਾ ਕਰਨ ਵਾਲੇ 'ਤੇ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ। ਬਾਵਜੂਦ ਇਸ ਦੇ ਜਲੰਧਰ 'ਚ ਸ਼ਰਾਬ ਦੇ ਠੇਕੇਦਾਰ ਅਤੇ ਅਹਾਤੇ ਵਾਲਿਆਂ ਨੂੰ ਸਰਕਾਰ ਦੇ ਹੁਕਮਾਂ ਦੀ ਕੋਈ ਪ੍ਰਵਾਹ ਨਹੀਂ । ਕਰਫਿਊ ਤੋਂ ਬਾਅਦ ਵੀ ਚੋਰ ਮੋਰੀ ਰਾਹੀ ਸ਼ਰਾਬ ਦੀ ਵਿਕਰੀ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਅਹਾਤੇ ਵੀ ਖੁੱਲ੍ਹੇ ਨਜ਼ਰ ਆਏ।
ਇਹ ਵੀ ਪੜ੍ਹੋ:ਮਾਸਕੋ: ਕਾਜ਼ਾਨ ਦੇ ਸਕੂਲ ਵਿੱਚ ਗੋਲੀਬਾਰੀ 11 ਮੌਤਾਂ, 4 ਜ਼ਖ਼ਮੀ
ਇਸ ਸਬੰਧੀ ਜਦੋਂ ਪੱਤਰਕਾਰਾਂ ਵਲੋਂ ਵੀਡੀਓ ਬਣਾਈ ਗਈ ਤਾਂ ਭੱਜ ਦੌੜ ਮੱਚ ਗਈ। ਜਿਸ ਤੋਂ ਬਾਅਦ ਸ਼ਰਾਬ ਦੇ ਠੇਕੇ ਅਤੇ ਅਹਾਤੇ ਨੂੰ ਬੰਦ ਕਰ ਕਰਿੰਦੇ ਫ਼ਰਾਰ ਹੋ ਗਏ। ਇਸ ਸਬੰਧੀ ਮੌਕੇ 'ਤੇ ਪਹੁੰਚੇ ਏ.ਸੀ.ਪੀ ਵਲੋਂ ਮੌਕੇ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਨਾਲ ਹੀ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਗੈਂਗਸਟਰ ਗੁਰਪ੍ਰੀਤ ਸੇਖੋਂ ਨੂੰ ਇਲਾਜ ਲਈ ਲਿਆਉਂਦਾ ਸਿਵਲ ਹਸਪਤਲ