ਜਲੰਧਰ: ਪੰਜਾਬ ਵਿੱਚ ਜਿੱਥੇ ਕਤਲ ਦੀਆਂ ਵਾਰਦਾਤਾਂ (Murder incidents) ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਉੱਥੇ ਹੀ ਪੰਜਾਬ ਅੰਦਰ ਦਿਨ-ਦਿਹਾੜੇ ਹੋ ਰਹੀਆਂ ਲੁੱਟਾਂ ਵੀ ਪੰਜਾਬ ਵਿੱਚ ਦਿਨੋਂ-ਦਿਨ ਵੱਧ ਦੀਆਂ ਜਾ ਰਹੀਆਂ ਹਨ। ਜਿਸ ਦੀ ਇੱਕ ਤਾਜ਼ਾ ਤਸਵੀਰ ਜਲੰਧਰ ਦੇ ਫਗਵਾੜਾ (Phagwara of Jalandhar) ਤੋਂ ਸਾਹਮਣੇ ਆਈ ਹੈ। ਜਿੱਥੇ ਚੋਰਾਂ ਨੇ ਦਿਨ-ਦਿਹਾੜੇ ਹੀ ਇੱਕ ਘਰ ਨੂੰ ਆਪਣਾ ਨਿਸ਼ਾਨਾਂ ਬਣਾਇਆ ਹੈ। ਇਸ ਵਾਰਦਾਤ ਵਿੱਚ ਚੋਰਾਂ ਨੇ ਇੱਕ ਸੋਨੇ ਦੀ ਚੇਨ, ਇੱਕ ਮੂਦਰੀ, ਇੱਕ ਚਾਂਦੀ ਦਾ ਕੜ੍ਹਾ ਅਤੇ 20 ਤੋਂ 30 ਹਜ਼ਾਰ ਦੀ ਨਗਦੀ ਦੀ ਲੁੱਟ ਨੂੰ ਅੰਜਾਮ (Execute the loot) ਦਿੱਤਾ ਹੈ।
ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਦਾ ਐਕਸੀਡੈਂਟ ਹੋਇਆ ਹੈ, ਜਿਸ ਕਰਕੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ (Toxic treatment in the hospital) ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਸਾਰਾ ਪਰਿਵਾਰ ਹਸਪਤਾਲ ਵਿੱਚ ਸੀ, ਹਾਲਾਂਕਿ ਉਨ੍ਹਾਂ ਦੇ ਪਿਤਾ ਇੱਕ ਵਾਰ ਦੁਪਹਿਰ ਨੂੰ ਘਰ ਵੀ ਆਏ ਸਨ, ਪਰ ਉਸ ਸਮੇਂ ਸਭ ਕੁਝ ਠੀਕ ਸੀ, ਪਰ ਜਦੋਂ ਉਹ ਸ਼ਾਮ ਨੂੰ ਘਰ ਆਏ ਤਾਂ ਉਨ੍ਹਾਂ ਦੇ ਘਰ ਚੋਰੀ ਹੋ ਚੁੱਕੀ ਸੀ।
ਉਨ੍ਹਾਂ ਦੱਸਿਆ ਕਿ ਉਹ ਕਿਸੇ ਭੇਤੀ ਬੰਦੇ ਦਾ ਹੀ ਕੰਮ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਘਰ ਦੀ ਕੰਧ ‘ਤੇ ਚੋਰ ਦੇ ਪੈਰਾਂ ਦੇ ਨਿਸ਼ਾਨ ਵੀ ਹਨ। ਜਿਸ ਤੋਂ ਸਾਫ਼ ਹੁੰਦਾ ਹੈ ਕਿ ਚੋਰ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਏ ਅਤੇ ਫਿਰ ਵਾਰਦਾਤ ਨੂੰ ਅੰਜਾਮ ਦੇ ਉੱਥੋਂ ਫਰਾਰ ਹੋ ਗਏ।
ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਪੁਲਿਸ ਅਫ਼ਸਰ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ, ਜਾਣੋ ਮਾਮਲਾ