ਜਲੰਧਰ: ਕੋਰੋਨਾ ਵਾਇਰਸ ਦੇ ਚੱਲਦੇ ਪ੍ਰਸ਼ਾਸਨ ਵੱਲੋਂ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਤਾਂ ਜੋ ਬੱਚਿਆ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਪਰ ਇਨ੍ਹਾਂ ਬੰਦ ਪਏ ਸਕੂਲਾਂ ਵਿੱਚ ਵੀ ਹੁਣ ਚੋਰ ਆਪਣਾ ਨਿਸ਼ਾਨਾ ਬਣਾ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।
ਇਸੇ ਤਰ੍ਹਾਂ ਦਾ ਮਾਮਲਾ ਕਸਬਾ ਗੁਰਾਇਆ ਦੇ ਦੋ ਪ੍ਰਾਈਵੇਟ ਬੰਦ ਪਏ ਸਕੂਲਾਂ ਨੂੰ ਨਿਸ਼ਾਨਾ ਬਣਾ ਕੇ ਉੱਥੇ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਕੇ ਰਫੂਚੱਕਰ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਗੁਰਾਇਆ ਦੇ ਸਕੂਲ ਵਿਨਾਇਕ ਪਬਲਿਕ ਹਾਈ ਸਕੂਲ ਅਤੇ ਬ੍ਰਿਲੀਐਂਟ ਕਾਨਵੈਂਟ ਸਕੂਲ ਨੂੰ ਨਿਸ਼ਾਨਾ ਬਣਾ ਕੇ ਚੋਰ ਸਕੂਲ ਦਾ ਕੀਮਤੀ ਸਾਮਾਨ ਚੋਰੀ ਕਰ ਕੇ ਲੈ ਗਏ।
ਇਸ ਸਬੰਧੀ ਜਾਣਕਾਰੀ ਦੇਂਦੇ ਹੋਏ ਵਿਨਾਇਕ ਪਬਲਿਕ ਹਾਈ ਸਕੂਲ ਦੇ ਅੰਸ਼ੂਮਨ ਨੇ ਦੱਸਿਆ ਕਿ ਚੋਰ ਉਨ੍ਹਾਂ ਦੇ ਸਕੂਲ ਵਿਚ ਲੱਗੇ ਪੱਖੇ,ਸਾਰੇ ਕੰਪਿਊਟਰ ਡੀਵੀਆਰ,ਏਸੀ, ਕੈਮਰੇ ਤੇ ਕੈਮਰੇ ਦਾ ਸਾਰਾ ਸਾਮਾਨ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ। ਉਨ੍ਹਾਂ ਨੇ ਦੱਸਿਆ ਕਿ ਇੱਥੇ ਦੋ ਵਾਰ ਚੋਰੀ ਹੋ ਚੁੱਕੀ ਹੈ। ਇਸ ਕਾਰਨ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਚੋਰਾਂ ਤੇ ਕਾਬੂ ਪਾਉਣ।
ਦੂਜੇ ਪਾਸੇ ਬ੍ਰਿਲੀਐਂਟ ਕਾਨਵੈਂਟ ਸਕੂਲ ਦੇ ਪ੍ਰਬੰਧਕ ਜਸਬੀਰ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਲਗਾਤਾਰ ਕਈ ਵਾਰ ਚੋਰੀਆਂ ਹੋ ਚੁੱਕੀਆਂ ਹਨ। ਇਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲਿਸ ਨੂੰ ਵੀ ਕਈ ਵਾਰ ਦਿੱਤੀ ਪਰ ਹਾਲੇ ਤੱਕ ਪੁਲਿਸ ਦੇ ਹੱਥੇ ਚੋਰ ਨਹੀਂ ਚੜ੍ਹ ਸਕੇ। ਉਨ੍ਹਾਂ ਨੇ ਦੱਸਿਆ ਕਿ ਚੋਰ ਉਨ੍ਹਾਂ ਦੇ ਸਕੂਲ ਵਿਚੋਂ ਵੀ ਪੰਖੇ ਏਸੀ ਕੰਪਿਊਟਰ ਅਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਅਪੀਲ ਕੀਤੀ ਹੈ ਕਿ ਮੁਹੱਲੇ ਵਿਚ ਜਲਦ ਤੋਂ ਜਲਦ ਗਸ਼ਤ ਵਧਾਈ ਜਾਵੇ।
ਇਹ ਵੀ ਪੜੋ: Land Dispute: ਜ਼ਮੀਨ ਦੇ ਟੁੱਕੜੇ ਨੂੰ ਲੈਕੇ ਸ਼ਰੀਕਾ ’ਚ ਚੱਲੀ ਗੋਲੀ, ਇੱਕ ਹਲਾਕ