ਜਲੰਧਰ: ਸਪੈਸ਼ਲ ਆਪ੍ਰੇਸ਼ਨ ਯੂਨਿਟ ਜਲੰਧਰ ਨੇ ਸ਼ਨੀਵਾਰ ਨੂੰ 2 ਨੌਜਵਾਨਾਂ ਨੂੰ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੌਜਵਾਨਾਂ ਕੋਲੋਂ ਇੱਕ ਦੇਸੀ ਕੱਟਾ, 2 ਬੋਰ 315 ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ।
ਇਸ ਸਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ 2 ਨੌਜਵਾਨ ਹਥਿਆਰਾਂ ਨਾਲ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਠਾਨਕੋਟ ਚੌਂਕ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਨੇ ਇਨ੍ਹਾਂ ਉੱਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਕਿਹੜੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸੀ।