ਜਲੰਧਰ: ਕਸਬਾ ਫਿਲੌਰ ਦੀ ਪੁਲਿਸ ਨੇ ਹਾਈਵੇ ’ਤੇ ਪਿਸਤੌਲ ਦੀ ਨੋਕ ’ਤੇ ਗੱਡੀ ਖੋਹਣ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਸੰਜੀਵ ਕਪੂਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਲੁਟੇਰਿਆ ਨੇ ਮੇਨ ਹਾਈਵੇ ’ਤੇ ਪਿਸਤੌਲ ਦੀ ਨੋਕ ’ਤੇ ਗੱਡੀ ਖੋਹ ਕੇ ਫਰਾਰ ਹੋ ਗਏ ਸੀ। ਮਾਮਲਾ 23 ਫਰਵਰੀ ਦਾ ਜਦੋ ਮਨੋਜ ਕੁਮਾਰ ਨਾਂ ਦਾ ਵਿਅਕਤੀ ਆਪਣੇ ਸਾਥੀ ਨਾਲ ਕਿਸੇ ਕੰਮ ਨੂੰ ਲੈ ਕੇ ਫਿਲੌਰ ਨੂੰ ਜਾ ਰਹੇ ਸੀ ਪਰ ਰਸਤੇ ਚ ਇਨ੍ਹਾਂ ਲੁਟੇਰਿਆ ਨੇ ਪਿਸਤੌਲ ਦੀ ਨੌਕ ’ਤੇ ਉਨ੍ਹਾਂ ਦੀ ਗੱਡੀ ਨੂੰ ਲੈ ਕੇ ਫਰਾਰ ਹੋ ਗਏ। ਜਿਨ੍ਹਾਂ ’ਤੇ ਸ਼ਿਕੰਜਾ ਕਸਦੇ ਹੋਏ ਪੁਲਿਸ ਨੇ ਮਾਮਲੇ ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਲੁੱਟਖੋਹ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਲੁਟੇਰਿਆ ਨੇ ਗੱਡੀ ਨੂੰ ਕਬਾੜ ਦੇ ਭਾਅ ’ਤੇ ਵੇਚ ਦਿੱਤਾ ਹੈ।
ਐਸਐਚਓ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਨਾਲ ਹੀ ਇਹ ਵੀ ਸਾਹਮਣੇ ਆਇਆ ਹੈ ਕਿ ਇਨ੍ਹਾਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਫਿਲਹਾਲ ਬਾਕੀ ਲੁਟੇਰਿਆ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਨੂੰ ਮੁਲਤਵੀ ਕਰਨ 'ਤੇ ਐਲਜੀ ਨੇ ਜਤਾਈ ਸਹਿਮਤੀ