ਜਲੰਧਰ: ਜਲੰਧਰ ਦੇ ਜੰਡਿਆਲਾ ਰੋਡ 'ਤੇ ਸਭਰੌਲਾ ਪਿੰਡ ਨਜ਼ਦੀਕ ਦੋ ਵਾਹਨਾਂ ਵਿਚਕਾਰ ਦਰਦਨਾਕ ਹਾਦਸਾ ਹੋ ਗਿਆ। ਇਸ ਸੜਕ ਹਾਦਸੇ ਵਿੱਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਦ ਕਿ ਦੂਜੀ ਗੱਡੀ ਚਲਾਉਣ ਵਾਲਾ ਡਰਾਈਵਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਇਸ ਸੜਕ ਹਾਦਸੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ, ਜਿਸ 'ਚ ਪੁਲਿਸ ਵਲੋਂ ਦੂਜੀ ਗੱਡੀ ਦੇ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਬੋਲਦਿਆਂ ਪੁਲਿਸ ਅਧਿਕਾਰੀ ਡੀਸੀਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਦੋ ਵਾਹਨਾਂ ਵਿਚਕਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਆਲਟੋ ਸਵਾਰ ਦੋ ਭਰਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦ ਕਿ ਦੂਜੀ ਗੱਡੀ ਦਾ ਵਾਹਨ ਚਾਲਕ ਜ਼ਖ਼ਮੀ ਹੋ ਗਿਆ ਸੀ। ਪੁਲਿਸ ਦਾ ਕਹਿਣਾ ਕਿ ਉਕਤ ਡਰਾਈਵਰ ਨੂੰ ਕਾਫ਼ੀ ਸੱਟਾਂ ਆਈਆਂ ਹਨ, ਜਿਸ ਕਾਰਨ ਉਸ ਦਾ ਇਲਾਜ਼ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ:ਮਿਸ਼ਨ ਫ਼ਤਿਹ 2.0 ਦੌਰਾਨ 1.95 ਕਰੋੜ ਲੋਕਾਂ ਦੀ ਕੀਤੀ ਗਈ ਸਕ੍ਰੀਨਿੰਗ: ਬਲਬੀਰ ਸਿੱਧੂ