ਜਲੰਧਰ: ਜਲੰਧਰ (Jalandhar) ਵਿੱਚ ਬੇਰੁਜ਼ਗਾਰ ਬੀ.ਐੱਡ ਟੀਚਰਾਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਕੀਤਾ। ਇਸ ਮੌਕੇ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਸੀ ਕਿ ਉਹ ਸਿੱਖਿਆ ਮੰਤਰੀ ਨੂੰ ਮਿਲਣਾ ਚਾਹੁੰਦੇ ਹਨ। ਪਰ ਪੁਲਿਸ ਵੱਲੋਂ ਉੱਥੇ ਕੀਤੇ ਗਏ, ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਦਾਖ਼ਲ ਨਹੀਂ ਹੋਣ ਦਿੱਤਾ ਗਿਆ।
ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ, ਪਰ ਬਾਵਜੂਦ ਇਸਦੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨ ਰਹੀ।
ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਜਲਦ ਤੋਂ ਜਲਦ ਇਨ੍ਹਾਂ 9 ਹਜ਼ਾਰ ਅਧਿਆਪਕਾਂ ਦੀ ਨੌਕਰੀ ਦਾ ਇਸ਼ਤਿਹਾਰ ਜਾਰੀ ਕਰੇ। ਇਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਲਦ ਤੋਂ ਜਲਦ ਇਸ਼ਤਿਹਾਰ ਜਾਰੀ ਕਰ ਇਨ੍ਹਾਂ ਨੂੰ ਬਣਦੀ ਨੌਕਰੀ ਦਿੱਤੀ ਜਾਵੇ। ਅਧਿਆਪਕਾਂ ਵੱਲੋਂ ਕੀਤੇ ਜਾਣ ਵਾਲੇ ਇਸ ਵਿਰੋਧ ਦੇ ਚੱਲਦੇ ਕਈ ਮਹਿਲਾ ਅਧਿਆਪਕ ਬੇਹੋਸ਼ ਵੀ ਹੋ ਗਏ। ਫਿਲਹਾਲ ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ:ਕਰੂਜ਼ ਡਰੱਗਜ਼ ਮਾਮਲਾ: ਆਰੀਅਨ ਖਾਨ ਨੂੰ ਬੰਬੇ ਹਾਈ ਕੋਰਟ ਤੋਂ ਮਿਲੀ ਜ਼ਮਾਨਤ